ਤਾਲਾਬੰਦੀ-5 ਦੀਆਂ ਖ਼ਬਰਾਂ ਬੇਬੁਨਿਆਦ : ਗ੍ਰਹਿ ਮੰਤਰਾਲਾ
Published : May 28, 2020, 8:12 am IST
Updated : May 28, 2020, 8:12 am IST
SHARE ARTICLE
File Photo
File Photo

ਕੋਰੋਨਾ ਵਾਇਰਸ ਕਰ ਕੇ ਲਾਕਡਾਊੂਨ ਦਾ 4 ਪੜਾਅ ਜਾਰੀ ਹੈ, ਜੋ ਕਿ 31 ਮਈ ਤੱਕ ਜਾਰੀ ਰਹੇਗਾ।

ਨਵੀਂ ਦਿੱਲੀ, 27 ਮਈ: ਕੋਰੋਨਾ ਵਾਇਰਸ ਕਰ ਕੇ ਲਾਕਡਾਊੂਨ ਦਾ 4 ਪੜਾਅ ਜਾਰੀ ਹੈ, ਜੋ ਕਿ 31 ਮਈ ਤੱਕ ਜਾਰੀ ਰਹੇਗਾ। ਅਜਿਹੇ ਵਿਚ ਕੁਝ ਮੀਡੀਆ ਸੰਸਥਾਵਾਂ ਵਲੋਂ ਤਾਲਾਬੰਦੀ ਦੇ 5ਵੇਂ ਪੜਾਅ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ 'ਤੇ ਕੇਂਦਰੀ ਗ੍ਰਹਿ ਮੰਤਰਾਲਾ ਨੇ ਸਪੱਸ਼ਟ ਕੀਤਾ ਹੈ। ਗ੍ਰਹਿ ਮੰਤਰਾਲਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਦਾਅਵਿਆਂ 'ਚ ਕੋਈ ਦਮ ਨਹੀਂ ਹੈ। ਆਪਣੇ ਸਪੱਸ਼ਟੀਕਰਨ ਵਿਚ ਗ੍ਰਹਿ ਮੰਤਰਾਲਾ ਨੇ ਕਿਹਾ ਕਿ ਤਾਲਾਬੰਦੀ-5 ਦੀ ਖ਼ਬਰਾਂ ਬਿਲਕੁਲ ਬੇਬੁਨਿਆਦ ਹਨ।

File photoFile photo

ਦਰਅਸਲ ਇਕ ਮੀਡੀਆ ਸੰਸਥਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਨੂੰ ਲੈ ਕੇ ਖ਼ਬਰ ਪ੍ਰਕਾਸ਼ਿਤ ਕਰਦੇ ਹੋਏ ਸੰਭਾਵਨਾ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 31 ਮਈ ਨੂੰ ਆਪਣੇ ਇਸ ਲੋਕਪ੍ਰਿਅ ਪ੍ਰੋਗਰਾਮ ਵਿਚ ਤਾਲਾਬੰਦੀ ਦੇ 5ਵੇਂ ਪੜਾਅ ਦਾ ਐਲਾਨ ਵੀ ਕਰ ਸਕਦੇ ਹਨ। ਗ੍ਰਹਿ ਮੰਤਰਾਲਾ ਦੇ ਬੁਲਾਰੇ ਨੇ ਇਸ 'ਤੇ ਸਥਿਤੀ ਸਪੱਸ਼ਟ ਕਰਦੇ ਹੋਏ ਕਿਹਾ ਕਿ ਇਹ ਮਹਿਜ ਅਟਕਲਾਂ ਹਨ, ਜੋ ਬਿਲਕੁਲ ਆਧਾਰਹੀਨ ਹੈ। ਬੁਲਾਰੇ ਨੇ ਟਵੀਟ ਕਰ ਕੇ ਕਿਹਾ ਕਿ ਇਨ੍ਹਾਂ ਅਟਕਲਾਂ ਨੂੰ ਗ੍ਰਹਿ ਮੰਤਰਾਲਾ ਨਾਲ ਜੋੜਨਾ ਸਹੀ ਨਹੀਂ ਹੈ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਵਿਚ ਪਹਿਲੀ ਵਾਰ 25 ਮਾਰਚ ਨੂੰ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਸੀ। ਉਦੋਂ ਤੋਂ ਤਾਲਾਬੰਦੀ ਦੀ ਮਿਆਦ ਵਿਚ ਚਾਰ ਵਾਰ ਇਜਾਫਾ ਕੀਤਾ ਜਾ ਚੁੱਕਾ ਹੈ। ਤਾਲਾਬੰਦੀ-4 ਦੀ ਸ਼ੁਰੂਆਤ 18 ਮਈ ਤੋਂ ਸ਼ੁਰੂ ਹੋਈ ਹੈ, ਜੋ ਕਿ 31 ਮਈ ਤੱਕ ਜਾਰੀ ਰਹੇਗੀ।  (ਏਜੰਸੀ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement