ਕੋਰੋਨਾ ਇਲਾਜ ਲਈ ਵਰਤੀਆਂ ਜਾ ਰਹੀਆਂ ਦਵਾਈਆਂ ਅਤੇ ਉਪਕਰਨਾਂ ਤੋਂ ਹਟੇ GST- ਪ੍ਰਿਯੰਕਾ ਗਾਂਧੀ
Published : May 28, 2021, 10:29 am IST
Updated : May 28, 2021, 10:29 am IST
SHARE ARTICLE
 Priyanka Gandhi
Priyanka Gandhi

GST ਕੌਂਸਲ ਦੀ ਬੈਠਕ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਦਾ ਟਵੀਟ

ਨਵੀਂ ਦਿੱਲੀ: 8 ਮਹੀਨਿਆਂ ਬਾਅਦ ਅੱਜ ਹੋਣ ਜਾ ਰਹੀ ਕੌਮੀ ਜੀਐਸਟੀ ਕੌਂਸਲ ਦੀ ਬੈਠਕ ਤੋਂ ਪਹਿਲਾਂ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕੋਰੋਨਾ ਇਲਾਜ ਲਈ ਵਰਤੀਆਂ ਜਾ ਰਹੀਆਂ ਦਵਾਈਆਂ ਅਤੇ ਉਪਕਰਨਾਂ ਤੋਂ ਜੀਐਸਟੀ ਹਟਾਉਣ ਦੀ ਮੰਗ ਕੀਤੀ ਹੈ। ਪ੍ਰਿਯੰਕਾ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮਹਾਂਮਾਰੀ ਸਮੇਂ ਲੋਕਾਂ ਕੋਲੋਂ ਅਜਿਹੇ ਉਤਪਾਦਾਂ ’ਤੇ ਜੀਐਸਟੀ ਵਸੂਲਣਾ ਬੇਰਹਿਮੀ ਅਤੇ ਅਸੰਵੇਦਨਸ਼ੀਲਤਾ ਹੈ।

TweetTweet

ਉਹਨਾਂ ਲਿਖਿਆ, ‘ਮਹਾਂਮਾਰੀ ਸਮੇਂ ਐਂਬੂਲੈਂਸ, ਬੈੱਡ, ਵੈਂਟੀਲੇਟਰ, ਆਕਸੀਜਨ, ਦਵਾਈਆਂ, ਵੈਕਸੀਨ ਲਈ ਪਰੇਸ਼ਾਨ ਲੋਕਾਂ ਕੋਲੋਂ ਕੋਵਿਡ ਸਬੰਧੀ ਉਤਪਾਦਾਂ ’ਤੇ ਜੀਐਸਟੀ ਵਸੂਲਣਾ ਬੇਰਹਿਮੀ ਅਤੇ ਅਸੰਵੇਦਨਸ਼ੀਲਤਾ ਹੈ। ਅੱਜ ਜੀਐਸਟੀ ਕੌਂਸਲ ਵਿਚ ਸਰਕਾਰ ਨੂੰ ਕੋਵਿਡ ਨਾਲ ਨਜਿੱਠਣ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਉਪਕਰਨਾਂ ਤੋਂ ਜੀਐਸਟੀ ਹਟਾਉਣਾ ਚਾਹੀਦਾ ਹੈ।‘

PhotoPhoto

ਟਵੀਟ ਕਰਦਿਆਂ ਪ੍ਰਿਯੰਕਾ ਗਾਂਧੀ ਨੇ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਉੱਤੇ ਲੱਗ ਰਹੇ ਜੀਐਸਟੀ ਦਾ ਇਕ ਚਾਰਟ ਵੀ ਸ਼ੇਅਰ ਕੀਤਾ। ਜ਼ਿਕਰਯੋਗ ਹੈ ਕਿ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਕੋਵਿਡ ਮਹਾਂਮਾਰੀ ਦੇ ਚਲਦਿਆਂ ਕੌਮੀ ਜੀ.ਐਸ.ਟੀ. ਕੌਂਸਲ ਦੀ ਬੈਠਕ ਹੋਣ ਜਾ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement