Delhi Airport News: ਭਾਰੀ ਮੀਂਹ ਨਾਲ ਦਿੱਲੀ ਦੇ ਹਵਾਈ ਅੱਡੇ ਦੀ ਡਿੱਗੀ ਛੱਤ, ਹੇਠਾਂ ਦੱਬੇ ਗਏ ਲੋਕ

By : GAGANDEEP

Published : Jun 28, 2024, 7:53 am IST
Updated : Jun 28, 2024, 8:05 am IST
SHARE ARTICLE
Delhi Airport’s Terminal 1 roof has collapsed News in punjabi
Delhi Airport’s Terminal 1 roof has collapsed News in punjabi

Delhi Airport News: 3 ਲੋਕ ਹੋਏ ਗੰਭੀਰ ਜ਼ਖ਼ਮੀ

Delhi Airport’s Terminal 1 roof has collapsed News in punjabi: ਦਿੱਲੀ-ਐੱਨਸੀਆਰ 'ਚ ਮਾਨਸੂਨ ਤੋਂ ਪਹਿਲਾਂ ਦੀ ਪਹਿਲੀ ਬਾਰਿਸ਼ ਨੇ ਜਿੱਥੇ ਗਰਮੀ ਤੋਂ ਵੱਡੀ ਰਾਹਤ ਦਿੱਤੀ, ਉੱਥੇ ਹੀ ਇਸ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧਾ ਦਿੱਤੀਆਂ ਹਨ। ਸ਼ੁੱਕਰਵਾਰ ਸਵੇਰੇ ਤੇਜ਼ ਹਵਾਵਾਂ ਦੇ ਨਾਲ ਮੀਂਹ ਕਾਰਨ ਸੜਕਾਂ ਪਾਣੀ ਵਿਚ ਡੁੱਬ ਗਈਆਂ। ਇਸ ਤੋਂ ਇਲਾਵਾ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਵੀ ਡਿੱਗ ਗਈ। ਕਈ ਵਾਹਨ ਇਸ ਦੀ ਲਪੇਟ ਵਿੱਚ ਆ ਗਏ। ਇਸ ਵਿੱਚ ਬੈਠੇ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਇੱਕ ਵਿਅਕਤੀ ਫਸ ਗਿਆ।

ਇਹ ਵੀ ਪੜ੍ਹੋ: Punjab Weather Update News: ਪੰਜਾਬ ਵਿਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ, ਅੱਜ ਵੀ ਕਈ ਇਲਾਕਿਆਂ ਵਿਚ ਪਵੇਗਾ ਮੀਂਹ

ਸੂਚਨਾ ਮਿਲਦੇ ਹੀ ਸਹਾਇਤਾ ਦਲ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ 'ਤੇ ਕਾਬੂ ਪਾਇਆ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ, "ਸਵੇਰੇ 5.30 ਵਜੇ ਸਾਨੂੰ ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਛੱਤ ਡਿੱਗਣ ਦੀ ਸੂਚਨਾ ਮਿਲੀ। ਤਿੰਨ ਫਾਇਰ ਇੰਜਣਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ।"

ਇਹ ਵੀ ਪੜ੍ਹੋ: Health News: ਜੇਕਰ ਤੁਹਾਡਾ ਅਚਾਨਕ ਘੱਟ ਜਾਵੇ ਬੀਪੀ ਤਾਂ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ  

ਇਸ ਹਾਦਸੇ ਤੋਂ ਬਾਅਦ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਨੇ ਐਕਸ 'ਤੇ ਪੋਸਟ ਕੀਤਾ ਅਤੇ ਲਿਖਿਆ, 'ਮੈਂ ਨਿੱਜੀ ਤੌਰ 'ਤੇ ਦਿੱਲੀ ਹਵਾਈ ਅੱਡੇ ਦੇ ਟੀ1 'ਤੇ ਛੱਤ ਡਿੱਗਣ ਦੀ ਘਟਨਾ ਦੀ ਨਿਗਰਾਨੀ ਕਰ ਰਿਹਾ ਹਾਂ। ਮੌਕੇ 'ਤੇ ਬਚਾਅ ਟੀਮਾਂ ਕੰਮ ਕਰ ਰਹੀਆਂ ਹਨ। ਨਾਲ ਹੀ, ਏਅਰਲਾਈਨਾਂ ਨੂੰ T1 'ਤੇ ਸਾਰੇ ਪ੍ਰਭਾਵਿਤ ਯਾਤਰੀਆਂ ਦੀ ਸਹਾਇਤਾ ਕਰਨ ਦੀ ਸਲਾਹ ਦਿੱਤੀ ਗਈ ਹੈ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਬਚਾਅ ਕਾਰਜ ਅਜੇ ਵੀ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਹਾਦਸੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ 'ਚ ਟਰਮੀਨਲ ਦੀ ਭਾਰੀ ਛੱਤ ਵਾਹਨਾਂ 'ਤੇ ਡਿੱਗ ਗਈ ਹੈ। ਕਾਰ ਵਿੱਚ ਬੈਠੇ ਲੋਕ ਵੀ ਇਸ ਦੀ ਲਪੇਟ ਵਿੱਚ ਆ ਗਏ। ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਬਚਾਇਆ ਗਿਆ। ਇਸ ਹਾਦਸੇ 'ਚ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

ਦਰਅਸਲ ਸ਼ੁੱਕਰਵਾਰ ਸਵੇਰੇ ਅਚਾਨਕ ਮੌਸਮ ਨੇ ਕਰਵਟ ਲੈ ਲਈ ਅਤੇ ਤੇਜ਼ ਹਵਾਵਾਂ ਨਾਲ ਮੀਂਹ ਸ਼ੁਰੂ ਹੋ ਗਿਆ। ਨੋਇਡਾ, ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਭਾਰੀ ਮੀਂਹ ਪਿਆ। ਇਸ ਮੀਂਹ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ, ਉੱਥੇ ਹੀ ਕਈ ਥਾਵਾਂ 'ਤੇ ਸੜਕਾਂ 'ਤੇ ਵੀ ਪਾਣੀ ਭਰ ਗਿਆ। ਇਸ ਕਾਰਨ ਦਿੱਲੀ-ਐਨਸੀਆਰ ਵਿੱਚ ਸਵੇਰ ਤੋਂ ਹੀ ਵਾਹਨਾਂ ਦੇ ਪਹੀਏ ਰੁਕ ਗਏ। ਤੇਜ਼ ਹਵਾਵਾਂ ਕਾਰਨ ਕਈ ਦਰੱਖਤ ਟੁੱਟਣ ਦੀ ਵੀ ਸੂਚਨਾ ਹੈ।

(For more news apart from Delhi Airport’s Terminal 1 roof has collapsed News in punjabi   , stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement