New Delhi Murder: ਸਕੂਟਰ ਛੂਹਣ ਕਾਰਨ ਹੋਏ ਝਗੜੇ ਵਿੱਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ

By : PARKASH

Published : Jun 28, 2025, 11:40 am IST
Updated : Jun 28, 2025, 11:40 am IST
SHARE ARTICLE
New Delhi Murder: Youth stabbed to death in fight over scooter touching
New Delhi Murder: Youth stabbed to death in fight over scooter touching

New Delhi Murder: ਪੁਲਿਸ ਨੇ ਨਾਬਾਲਗ਼ ਸਮੇਤ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 

 

Youth stabbed to death in fight over scooter touching : ਦਿੱਲੀ ਦੇ ਗੀਤਾ ਕਲੋਨੀ ਇਲਾਕੇ ਵਿੱਚ ਸਕੂਟਰ ਨੂੰ ਥੋੜ੍ਹਾ ਜਿਹਾ ਛੂਹਣ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਸਕੂਟਰ ਸਵਾਰ 20 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਇੱਕ ਨਾਬਾਲਗ਼ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਅਧਿਕਾਰੀ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਿਸ ਨੇ ਦੱਸਿਆ ਕਿ ਰਾਣੀ ਗਾਰਡਨ ਦੇ ਰਹਿਣ ਵਾਲੇ ਯਸ਼ ਨੂੰ ਸ਼ੁੱਕਰਵਾਰ ਰਾਤ ਲਗਭਗ 9.41 ਵਜੇ ਲਕਸ਼ਮੀ ਨਗਰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਮੁਹੰਮਦ ਅਮਨ ਅਤੇ ਲੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦੋਂ ਕਿ ਨਾਬਾਲਗ਼ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਪੁਲਿਸ ਦੇ ਅਨੁਸਾਰ, ਯਸ਼ ਆਪਣੇ ਸਕੂਟਰ ’ਤੇ ਘਰ ਵਾਪਸ ਆ ਰਿਹਾ ਸੀ ਜਦੋਂ ਉਸਦਾ ਦੋਪਹੀਆ ਵਾਹਨ ਕਥਿਤ ਤੌਰ ’ਤੇ ਨਾਬਾਲਗ਼ ਨੂੰ ਛੂਹ ਗਿਆ, ਜਿਸ ਕਾਰਨ ਦੋਵਾਂ ਵਿਚਕਾਰ ਗਰਮਾ-ਗਰਮ ਬਹਿਸ ਹੋ ਗਈ। ਉਨ੍ਹਾਂ ਦਸਿਆ ਕਿ ਨਾਬਾਲਗ਼ ਦੇ ਦੋ ਦੋਸਤ ਅਮਨ ਅਤੇ ਲੱਕੀ ਵੀ ਝਗੜੇ ਵਿੱਚ ਸ਼ਾਮਲ ਹੋਏ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, ‘‘ਤਿੰਨਾਂ ਮੁਲਜ਼ਮਾਂ ਨੇ ਗੀਤਾ ਕਲੋਨੀ ਪੁਸ਼ਤਾ ਫਲਾਈਓਵਰ ਵੱਲ ਯਸ਼ ਦਾ ਪਿੱਛਾ ਕੀਤਾ। ਪਿੱਛਾ ਕਰਨ ਦੌਰਾਨ ਅਮਨ ਨੇ ਕਥਿਤ ਤੌਰ ’ਤੇ ਯਸ਼ ਦੀ ਪਿੱਠ ਦੇ ਹੇਠਲੇ ਹਿੱਸੇ ਵਿੱਚ ਚਾਕੂ ਮਾਰ ਦਿੱਤਾ।’’ ਅਧਿਕਾਰੀ ਨੇ ਕਿਹਾ ਕਿ ਸਥਾਨਕ ਲੋਕਾਂ ਨੇ ਯਸ਼ ਨੂੰ ਹਸਪਤਾਲ ਪਹੁੰਚਾਇਆ, ਪਰ ਉਸਦੀ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

(For more news apart from New Delhi Latest News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement