ਯੁੱਧ ਨਸ਼ਿਆਂ ਵਿਰੁੱਧ : ਮੋਹਾਲੀ ’ਚ 4 ਮਹੀਨਿਆਂ ਵਿੱਚ 563 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

By : PARKASH

Published : Jun 28, 2025, 12:19 pm IST
Updated : Jun 28, 2025, 12:19 pm IST
SHARE ARTICLE
War on Drugs: 563 drug smugglers arrested in Mohali in 4 months
War on Drugs: 563 drug smugglers arrested in Mohali in 4 months

ਨਸ਼ੀਲੇ ਪਦਾਰਥਾਂ ਨਾਲ ਜੁੜੀਆਂ 6 ਜਾਇਦਾਦਾਂ ਢਾਹੀਆਂ

 

563 drug smugglers arrested in Mohali in 4 months: ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਚਲਾਈ ਗਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸੂਬੇ ਵਿਚ ਪੁਲਿਸ ਵਲੋਂ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਨਸ਼ਾਂ ਤਸਕਰਾਂ ਵਿਰੁਧ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ਼ੈਰ ਕਾਨੂੰਨੀ ਢੰਗ ਨਾਲ ਬਣਾਈਆਂ ਉਸਾਰੀਆਂ ਨੂੰ ਪ੍ਰਸ਼ਾਸਨ ਵਲੋਂ ਬੁਲਡੋਜ਼ਰ ਨਾਲ ਢਾਹੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਦੀ ਕਾਰਵਾਈ ਮੋਹਾਲੀ ਵਿਚ ਕੀਤੀ ਜਾ ਰਹੀ ਹੈ। ਇਸ ਤਹਿਤ ਪਿਛਲੇ ਚਾਰ ਮਹੀਨਿਆਂ ਦੌਰਾਨ ਪੁਲਿਸ ਰਿਕਾਰਡ ਅਨੁਸਾਰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ, ਜਿਸ ਵਿੱਚ 4.338 ਕਿਲੋਗ੍ਰਾਮ ਹੈਰੋਇਨ, 83.235 ਕਿਲੋਗ੍ਰਾਮ ਭੁੱਕੀ, 58.949 ਕਿਲੋਗ੍ਰਾਮ ਗਾਂਜਾ, 51.776 ਕਿਲੋਗ੍ਰਾਮ ਅਫ਼ੀਮ, 3.129 ਕਿਲੋਗ੍ਰਾਮ ਚਰਸ, 1.830 ਕਿਲੋਗ੍ਰਾਮ ਕੋਕੀਨ ਅਤੇ ਥੋੜ੍ਹੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਸ਼ਾਮਲ ਸਨ। ਇਸ ਤੋਂ ਇਲਾਵਾ, ਜ਼ਿਲ੍ਹੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ 17.43 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਮੋਹਾਲੀ ਪੁਲਿਸ ਨੇ 1 ਮਾਰਚ ਤੋਂ 25 ਜੂਨ, 2025 ਤੱਕ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਦੇ ਤਹਿਤ 360 ਮਾਮਲੇ ਦਰਜ ਕੀਤੇ ਹਨ, ਜਿਸ ਦੇ ਨਤੀਜੇ ਵਜੋਂ 563 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰਿਕਾਰਡ ਅਨੁਸਾਰ ਨਸ਼ਾ ਤਸਕਰਾਂ ਨਾਲ ਜੁੜੀਆਂ ਜਾਇਦਾਦਾਂ ’ਤੇ ਵੀ ਕਾਰਵਾਈ ਕੀਤੀ ਗਈ ਹੈ। ਜੰਡਪੁਰ, ਲਾਲੜੂ, ਅਮਲਾਲਾ ਅਤੇ ਖਰੜ ਵਰਗੇ ਇਲਾਕਿਆਂ ਵਿੱਚ ਕੁੱਲ ਛੇ ਜਾਇਦਾਦਾਂ, ਜਿਨ੍ਹਾਂ ਵਿੱਚ ਘਰ, ਚਾਹ ਦੀਆਂ ਦੁਕਾਨਾਂ ਅਤੇ ਰਿਹਾਇਸ਼ੀ ਕਮਰੇ ਸ਼ਾਮਲ ਹਨ, ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਢਾਹ ਦਿੱਤਾ ਗਿਆ। 

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਸਿਰਫ਼ ਗ੍ਰਿਫ਼ਤਾਰੀਆਂ ਬਾਰੇ ਨਹੀਂ ਹੈ, ਸਗੋਂ ਡਰੱਗ ਨੈੱਟਵਰਕਾਂ ਦਾ ਸਮਰਥਨ ਕਰਨ ਵਾਲੇ ਬੁਨਿਆਦੀ ਢਾਂਚੇ ਅਤੇ ਵਿੱਤੀ ਚੈਨਲਾਂ ਨੂੰ ਤਬਾਹ ਕਰਨ ਬਾਰੇ ਵੀ ਹੈ। ਸੀਨੀਅਰ ਅਧਿਕਾਰੀਆਂ ਦਾ ਮੰਨਣਾ ਹੈ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਵਿੱਚ ਵਰਤੀਆਂ ਜਾਂਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਨੂੰ ਨਿਸ਼ਾਨਾ ਬਣਾਉਣਾ ਇੱਕ ਸਖ਼ਤ ਸੰਦੇਸ਼ ਦਿੰਦਾ ਹੈ।

(For more news apart from Mohali Latest News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement