New Delhi: CBI ਨੇ 3.81 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ ਦੇ ਦੋਸ਼ ਵਿੱਚ 3 ਮੁਲਜ਼ਮ ਗ੍ਰਿਫ਼ਤਾਰ 
Published : Jul 28, 2025, 8:10 am IST
Updated : Jul 28, 2025, 8:10 am IST
SHARE ARTICLE
CBI arrests 3 accused in cyber fraud of Rs 3.81 crore
CBI arrests 3 accused in cyber fraud of Rs 3.81 crore

ਇਹ ਰਕਮ 'Mule Account' ਰਾਹੀਂ ਕਢਵਾਈ ਗਈ ਸੀ।

New Delhi: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇੱਕ ਦਿਨ ਵਿੱਚ ਆਨਲਾਈਨ ਧੋਖਾਧੜੀ ਰਾਹੀਂ 3.81 ਕਰੋੜ ਰੁਪਏ ਦੀ ਗਬਨ ਕਰਨ ਦੇ ਦੋਸ਼ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਸੁਧੀਰ ਭਾਸਕਰ ਪਲਾਂਡੇ ਅਤੇ ਏਜੰਟ ਯਸ਼ ਠਾਕੁਰ ਅਤੇ ਸ਼ੌਰਿਆ ਸੁਨੀਲ ਕੁਮਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਾਣਕਾਰੀ ਦੇ ਆਧਾਰ 'ਤੇ ਸੀਬੀਆਈ ਨੇ ਇੱਕ MULE Account Holders (ਧੋਖਾਧੜੀ ਲਈ ਵਰਤਿਆ ਜਾਣ ਵਾਲਾ ਬੈਂਕ ਖ਼ਾਤਾ), ਅਣਪਛਾਤੇ ਸਾਈਬਰ ਧੋਖਾਧੜੀ ਕਰਨ ਵਾਲਿਆਂ, ਬੈਂਕ ਅਧਿਕਾਰੀਆਂ ਅਤੇ ਹੋਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਦੋਸ਼ ਹੈ ਕਿ 2 ਜੁਲਾਈ ਨੂੰ ਉਨ੍ਹਾਂ ਨੇ ਵੱਖ-ਵੱਖ ਲੋਕਾਂ ਨਾਲ 3.81 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। ਇਹ ਰਕਮ 'Mule Account' ਰਾਹੀਂ ਕਢਵਾਈ ਗਈ ਸੀ।

ਮਿਊਲ ਅਕਾਊਂਟ ਇੱਕ ਬੈਂਕ ਅਕਾਊਂਟ ਹੁੰਦਾ ਹੈ ਜਿਸ ਦੀ ਵਰਤੋਂ ਸਾਈਬਰ ਅਪਰਾਧੀਆਂ ਦੁਆਰਾ ਪੈਸੇ ਦੇ ਗੈਰ-ਕਾਨੂੰਨੀ ਲੈਣ-ਦੇਣ ਲਈ ਕੀਤੀ ਜਾਂਦੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement