J&K News : ਕਠੂਆ ’ਚ ਅੱਤਵਾਦੀਆਂ ਨਾਲ ਮੁਕਾਬਲੇ ’ਚ ਪੁਲਿਸ ਮੁਲਾਜ਼ਮ ਸ਼ਹੀਦ , ਇੱਕ ਜ਼ਖਮੀ
Published : Sep 28, 2024, 9:47 pm IST
Updated : Sep 28, 2024, 10:22 pm IST
SHARE ARTICLE
 Policeman dies in encounter with terrorists in Kathua
Policeman dies in encounter with terrorists in Kathua

ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਪਿੰਡ ਕੋਗ ’ਚ ਚਲਾਈ ਸੀ ਸਾਂਝੀ ਤਲਾਸ਼ੀ ਮੁਹਿੰਮ

J&K News : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਪਿੰਡ ’ਚ ਸਨਿਚਰਵਾਰ ਸ਼ਾਮ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲੇ ’ਚ ਪੁਲਿਸ ਦਾ ਇਕ ਹੈੱਡ ਕਾਂਸਟੇਬਲ ਸ਼ਹੀਦ ਹੋ ਗਿਆ ਅਤੇ ਇਕ ਸਹਾਇਕ ਸਬ-ਇੰਸਪੈਕਟਰ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

 ਉਨ੍ਹਾਂ ਨੇ ਦਸਿਆ ਕਿ ਬਿਲਾਵਰ ਤਹਿਸੀਲ ਦੇ ਕੋਗ-ਮੰਡਲੀ ਪਿੰਡ ’ਚ ਮੁਕਾਬਲਾ ਸ਼ਾਮ ਕਰੀਬ 5:30 ਵਜੇ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲਾਂ ਨੇ ਇਕ ਘਰ ’ਚ ਅਤਿਵਾਦੀਆਂ ਦੇ ਇਕ ਸਮੂਹ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

 ਅਧਿਕਾਰੀਆਂ ਨੇ ਦਸਿਆ ਕਿ ਸ਼ੁਰੂਆਤ ’ਚ ਗੋਲੀਬਾਰੀ ਥੋੜ੍ਹੇ ਸਮੇਂ ਲਈ ਚੱਲੀ ਪਰ ਬਾਅਦ ’ਚ ਦੋਹਾਂ ਧਿਰਾਂ ਵਿਚਾਲੇ ਭਾਰੀ ਗੋਲੀਬਾਰੀ ਸ਼ੁਰੂ ਹੋ ਗਈ। ਅਧਿਕਾਰੀਆਂ ਨੇ ਦਸਿਆ ਕਿ ਗੋਲੀਬਾਰੀ ’ਚ ਇਕ ਪੁਲਿਸ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ ਅਤੇ ਇਕ ਸਹਾਇਕ ਸਬ-ਇੰਸਪੈਕਟਰ ਜ਼ਖਮੀ ਹੋ ਗਿਆ। ਆਖਰੀ ਰੀਪੋਰਟਾਂ ਮਿਲਣ ਤਕ ਗੋਲੀਬਾਰੀ ਜਾਰੀ ਸੀ।

 ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਪਿੰਡ ਕੋਗ ’ਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਸੀ। ਅਤਿਵਾਦੀਆਂ ਨਾਲ ਮੁਕਾਬਲੇ ਤੋਂ ਬਾਅਦ ਦੋਹਾਂ ਪਾਸਿਆਂ ਤੋਂ ਕੁੱਝ ਰਾਊਂਡ ਫਾਇਰਿੰਗ ਹੋਈ। ’’ ਅਧਿਕਾਰੀ ਨੇ ਦਸਿਆ ਕਿ ਵਾਧੂ ਬਲਾਂ ਨੂੰ ਭੇਜ ਕੇ ਇਲਾਕੇ ਦੀ ਘੇਰਾਬੰਦੀ ਕਰ ਦਿਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement