ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਸਵਾਲ ਨਹੀਂ, ਤਿੰਨੇ ਕਾਨੂੰਨ ਕਿਸਾਨਾਂ ਦੇ ਹਿੱਤ ’ਚ: ਅਠਾਵਲੇ
Published : Oct 28, 2021, 10:09 am IST
Updated : Oct 28, 2021, 10:09 am IST
SHARE ARTICLE
Ramdas Athawale
Ramdas Athawale

ਜਿਨ੍ਹਾਂ ਕਿਸਾਨਾਂ ਨੇ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ, ਉਹ ਭਲਾ ਉਨ੍ਹਾਂ ਵਿਰੁਧ ਕਾਨੂੰਨ ਕਿਉਂ ਬਣਾਉਣਗੇ

 

ਲਖਨਊ  : ਕੇਂਦਰੀ ਸਮਾਜਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਕਿ ਕਿਸਾਨਾਂ ਦੇ ਹਿਤ ਲਈ ਬਣੇ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦਾ ਕੋਈ ਸਵਾਲ ਨਹੀਂ ਹੈ। ਅਠਾਵਲੇ ਨੇ ਬੁਧਵਾਰ ਨੂੰ ਇਥੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ, ਉਹ ਭਲਾ ਉਨ੍ਹਾਂ ਵਿਰੁਧ ਕਾਨੂੰਨ ਕਿਉਂ ਬਣਾਉਣਗੇ। ਇਹ ਤਿੰਨੇ ਕਾਨੂੰਨ ਕਿਸਾਨਾਂ ਦੇ ਹਿਤ ’ਚ ਹਨ, ਇਸ ਲਈ ਕਾਨੂੰਨ ਤੋਂ ਪਿਛੇ ਨਹੀਂ ਹਟਿਆ ਜਾ ਸਕਦਾ ਹਾਲਾਂਕਿ ਗੱਲਬਾਤ ਰਾਹੀਂ ਇਸ ’ਚ ਤਬਦੀਲੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਉਤਰ ਪ੍ਰਦੇਸ਼ ਦੀ ਸਰਕਾਰ ਸਾਰੇ ਜਾਤ ਧਰਮ ਦੇ ਲੋਕਾਂ ਦੀ ਮਦਦ ਕਰਦੀ ਹੈ। ਮੁਦਰਾ ਯੋਜਨਾ ਨਾਲ ਗ਼ਰੀਬਾਂ ਨੂੰ ਬਹੁਤ ਲਾਭ ਹੋਇਆ।  

Farmers ProtestFarmers Protest

ਦੇਸ਼ ’ਚ ਕਰੀਬ 31 ਕਰੋੜ 47 ਲੱਖ ਲੋਕਾਂ ਨੂੰ ਇਸ ਦਾ ਫ਼ਾਇਦਾ ਹੋਇਆ, ਜਦੋਂ ਕਿ 2 ਕਰੋੜ ਤੋਂ ਵੱਧ ਲੋਕਾਂ ਨੂੰ ਉੱਤਰ ਪ੍ਰਦੇਸ਼ ’ਚ ਕਰਜ਼ਾ ਮਿਲਿਆ ਹੈ। ਪੂਰੇ ਦੇਸ਼ ’ਚ 8 ਕਰੋੜ ਲੋਕਾਂ ਨੂੰ ਗੈਸ ਕੁਨੈਕਸ਼ਨ ਮਿਲੇ ਹਨ, ਜਿਨ੍ਹਾਂ ’ਚ ਉਤਰ ਪ੍ਰਦੇਸ਼ ਦੇ ਲਾਭਪਾਤਰੀਆਂ ਦੀ ਗਿਣਤੀ ਇਕ ਕਰੋੜ ਤੋਂ ਵੱਧ ਹੈ। ਅਠਾਵਲੇ ਨੇ ਵਿਸ਼ਵਾਸ ਪ੍ਰਗਟਾਇਆ ਕਿ 2022 ਦੀਆਂ ਚੋਣਾਂ ’ਚ ਮੁੱਖ ਮੰਤਰੀ ਯੋਗੀ ਆਦਿਤਿਯਨਾਥ ਦੀ ਅਗਵਾਈ ’ਚ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹਿਯੋਗ ਨਾਲ ਮੁੜ ਭਾਜਪਾ ਦੀ ਸਰਕਾਰ ਸੱਤਾ ’ਚ ਆਏਗੀ। ਇਸ ਵਾਰ ਵੀ 300 ਤੋਂ ਵੱਧ ਸੀਟਾਂ ਭਾਜਪਾ ਅਤੇ ਉਸ ਦੇ ਸਹਿਯੋਗੀ ਦਲਾਂ ਕੋਲ ਆਉਣੀਆਂ ਤੈਅ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement