Jind Accident News: ਜੀਂਦ 'ਚ ਕੰਬਾਈਨ ਨੇ ਬਾਈਕ ਨੂੰ ਮਾਰੀ ਟੱਕਰ, ਪਿਓ-ਧੀ ਦੀ ਮੌਤ

By : GAGANDEEP

Published : Oct 28, 2023, 3:35 pm IST
Updated : Oct 28, 2023, 3:41 pm IST
SHARE ARTICLE
Jind Accident News
Jind Accident News

Jind Accident News: ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ

Jind Accident News: ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਨਰਵਾਣਾ ਇਲਾਕੇ ਦੇ ਪਿੰਡ ਰਸੀਦਾਨ ਤੋਂ ਗੁਲਾੜੀ ਰੋਡ 'ਤੇ ਸ਼ੁੱਕਰਵਾਰ ਰਾਤ ਨੂੰ ਇਕ ਕੰਬਾਈਨ ਨੇ ਬਾਈਕ ਨੂੰ ਟੱਕਰ ਮਾਰ ਦਿਤੀ। ਇਸ 'ਚ ਬਾਈਕ ਸਵਾਰ ਪਿਓ-ਧੀ ਦੀ ਮੌਤ ਹੋ ਗਈ, ਜਦਕਿ ਔਰਤ ਗੰਭੀਰ ਜ਼ਖ਼ਮੀ ਹੋ ਗਈ। ਜ਼ਖ਼ਮੀ ਔਰਤ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਟੋਹਾਣਾ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਥਾਣਾ ਗੜ੍ਹੀ ਦੀ ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ 'ਤੇ ਕੰਬਾਈਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: Bishan Singh Bedi aatim aardas: ਦਿੱਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੀ ਅੰਤਿਮ ਅਰਦਾਸ

ਜਾਣਕਾਰੀ ਅਨੁਸਾਰ ਪਿੰਡ ਘੋਗੜੀਆ ਦਾ ਰਹਿਣ ਵਾਲਾ 28 ਸਾਲਾ ਬਲਵਿੰਦਰ ਆਪਣੀ 26 ਸਾਲਾ ਪਤਨੀ ਰੇਖਾ ਅਤੇ ਚਾਰ ਸਾਲਾ ਧੀ ਦਿਵਿਆ ਨਾਲ ਅੰਦਾਨਾ ਪੰਜਾਬ ਵਿਖੇ ਆਪਣੀ ਭੂਆ ਦੇ ਘਰ ਰੱਖੇ ਪ੍ਰੋਗਰਾਮ 'ਚ ਗਿਆ ਹੋਇਆ ਸੀ | ਪ੍ਰੋਗਰਾਮ ਖਤਮ ਹੋਣ ਤੋ ਬਾਅਦ ਉਹ ਬਾਈਕ 'ਤੇ ਘਰ ਪਰਤ ਰਹੇ ਸਨ। ਇਸੇ ਦੌਰਾਨ ਗੁਲਾੜੀ ਤੋਂ ਰਸੀਦਾਨ ਰੋਡ ’ਤੇ ਇੱਕ ਕੰਬਾਈਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: Nangal School Bus Accident: ਭਾਖੜਾ ਡੈਮ ਦੇਖਣ ਗਏ ਸਕੂਲੀ ਬੱਚਿਆਂ ਨਾਲ ਵਾਪਰਿਆ ਵੱਡਾ ਹਾਦਸਾ, ਪਲਟੀ ਬੱਸ 

ਟੱਕਰ ਇੰਨੀ ਜ਼ਬਰਦਸਤ ਸੀ ਕਿ ਬਲਵਿੰਦਰ ਅਤੇ ਉਸ ਦੀ ਬੇਟੀ ਦਿਵਿਆ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਪਤਨੀ ਰੇਖਾ ਗੰਭੀਰ ਜ਼ਖ਼ਮੀ ਹੋ ਗਈ। ਜ਼ਖ਼ਮੀ ਰੇਖਾ ਨੂੰ ਰਾਹਗੀਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਨਰਵਾਣਾ ਪਹੁੰਚਾਇਆ। ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਰੈਫ਼ਰ ਕਰ ਦਿਤਾ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement