ਕਿਸਾਨੀ ਸੰਘਰਸ਼ ਦੌਰਾਨ ਦੇਖਣ ਨੂੰ ਮਿਲੀ ਪੰਜਾਬ-ਹਰਿਆਣਾ ਦੀ ਭਾਈਚਾਰਕ ਸਾਂਝ
Published : Nov 28, 2020, 9:00 pm IST
Updated : Nov 28, 2020, 9:00 pm IST
SHARE ARTICLE
farmer
farmer

ਹਰਿਆਣੇ ਦੇ ਇੱਕ ਕਿਸਾਨ ਸੰਜੀਵ ਵੱਲੋਂ ਕਿਸਾਨੀ ਸੰਘਰਸ਼ ਦੇ ਲਈ 45 ਹਜ਼ਾਰ ਦੀ ਦਿੱਤੀ ਸਹਾਇਤਾ ਰਾਸ਼ੀ

ਚੰਡੀਗੜ੍ਹ :ਖੇਤੀ ਬਿੱਲਾਂ ਦੇ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਪੰਜਾਬ ਹਰਿਆਣਾ ਕਿਸਾਨਾਂ ਵਿਚਕਾਰ ਆਪਸੀ ਭਾਈਚਾਰਕ ਸਾਂਝ ਦੇਖਣ ਨੂੰ ਮਿਲੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਦੱਸਿਆ ਕਿ ਹਰਿਆਣਾ ਦੇ ਕਿਸਾਨਾਂ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਦਿਲ ਖੋਲ੍ਹ ਕੇ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣੇ ਦੇ ਇੱਕ ਕਿਸਾਨ ਸੰਜੀਵ ਵੱਲੋਂ ਕਿਸਾਨੀ ਸੰਘਰਸ਼ ਦੇ ਲਈ 45 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ। 

photophotoਉਨ੍ਹਾਂ ਦੱਸਿਆ ਕਿ ਇਹ ਸੰਘਰਸ਼ ਜਿਥੇ ਕੇਂਦਰ ਸਰਕਾਰ ਦੇ ਖਿਲਾਫ ਚੱਲ ਰਿਹਾ ਹੈ ਉੱਥੇ ਹੀ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰ ਰਿਹਾ ਹੈ। ਇਸੇ ਤਰ੍ਹਾਂ ਕਿਸਾਨ ਆਗੂਆਂ ਨੇ ਦੱਸਿਆ ਕਿ ਹਰਿਆਣੇ ਦੇ ਮਾਰੂਥਲ ਵਿੱਚ ਸਥਿਤ ਸੁਖਦੇਵ ਢਾਬੇ ਵਾਲੇ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਮੁਫ਼ਤ ਰਾਸ਼ਨ ਦਾ ਪ੍ਰਬੰਧ ਕੀਤਾ ਹੈ।  

photophotoਸੁਖਦੇਵ ਢਾਬੇ ਵਾਲੇ ਨੇ ਦੱਸਿਆ ਕਿ ਉਹ ਇਹ ਸਭ ਕੁਝ ਪੰਜਾਬ ਅਤੇ ਹਰਿਆਣਾ ਦੇ ਕਿਸਾਨੀ ਸੰਘਰਸ਼ ਦੀ ਮੱਦਦ ਲਈ ਕਰ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਬੇਸ਼ੱਕ ਪੰਜਾਬ ਅਤੇ ਹਰਿਆਣਾ ਅਲੱਗ ਅਲੱਗ ਸੂਬੇ ਹਨ ਪਰ ਜਦੋਂ ਕਿਸਾਨਾਂ ‘ਤੇ ਕੋਈ ਮੁਸੀਬਤ ਪੈਂਦੀ ਹੈ ਤਾਂ ਦੋਵੇਂ ਸੂਬਿਆਂ ਦੇ ਕਿਸਾਨ ਇਕਜੁੱਟ ਹੋ ਜਾਂਦੇ ਹਨ ।

photophoto ਕਿਸਾਨ ਆਗੂਆਂ ਦੱਸਿਆ ਨੇ ਕਿ ਨੀਲੋਖੇੜੀ ਤੋਂ ਪੁਲਿਸ ਦੇ ਨਾਕਿਆਂ ਤੋਂ ਬਚਾ ਕੇ ਹਰਿਆਣਾ ਦੇ ਲੋਕਾਂ ਨੇ ਕਿਸਾਨਾਂ ਨੂੰ ਦੇ ਕਾਫ਼ਲਿਆਂ ਨੂੰ ਸਹੀ ਸਲਾਮਤ ਦਿੱਲੀ ਪਹੁੰਚਣ ਵਿਚ ਮਦਦ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਨੇ ਪੰਜਾਬ ਅਤੇ ਹਰਿਆਣੇ ਦੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ ਜੋ ਕਿਸਾਨੀ ਸੰਘਰਸ਼ ਲਈ ਸ਼ੁੱਭ ਸੰਕੇਤ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement