Kota Bus Accident News: ਚੜ੍ਹਦੀ ਸਵੇਰ ਸਵਾਰੀਆਂ ਨਾਲ ਭਰੀ ਬੱਸ ਦਾ ਭਿਆਨਕ ਐਕਸੀਡੈਂਟ, 2 ਲੋਕਾਂ ਦੀ ਮੌਤ
Published : Nov 28, 2025, 8:44 am IST
Updated : Nov 28, 2025, 9:02 am IST
SHARE ARTICLE
Rajasthan Kota Private Bus Accident News
Rajasthan Kota Private Bus Accident News

Kota Bus Accident News: 7 ਲੋਕ ਹੋਏ ਜ਼ਖ਼ਮੀ

Rajasthan Kota Private Bus Accident News: ਰਾਜਸਥਾਨ ਦੇ ਕੋਟਾ ਵਿੱਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰ ਗਿਆ। ਲਾਈਨ 8 'ਤੇ ਇੱਕ ਨਿੱਜੀ ਸਲੀਪਰ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਸੱਤ-ਅੱਠ ਯਾਤਰੀ ਜ਼ਖ਼ਮੀ ਹੋ ਗਏ।

ਕਲਪਨਾ ਟਰੈਵਲਜ਼ ਦੀ ਬੱਸ ਦਿੱਲੀ ਤੋਂ ਇੰਦੌਰ ਜਾ ਰਹੀ ਸੀ। ਇਸ ਵਿੱਚ ਲਗਭਗ 42 ਲੋਕ ਸਵਾਰ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਕੋਟਾ ਦੇ ਨਿਊ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ। ਇਹ ਘਟਨਾ ਸਵੇਰੇ 4:30 ਵਜੇ ਦੇ ਕਰੀਬ ਵਾਪਰੀ।

ਕੈਥੂਨ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਐਮਪੀ ਰਜਿਸਟ੍ਰੇਸ਼ਨ ਨੰਬਰ 8 ਵਾਲੀ ਇੱਕ ਸਲੀਪਰ ਬੱਸ ਅਰੰਦਖੇੜਾ ਨੇੜੇ ਪਾਰਲੀਆ ਦੀ ਲਾਈਨ 8 'ਤੇ ਇੱਕ ਅਣਪਛਾਤੇ ਵਾਹਨ ਨਾਲ ਟਕਰਾ ਗਈ। ਹਾਦਸੇ ਵਿੱਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਜਦਕਿ ਸੱਤ ਤੋਂ ਅੱਠ ਲੋਕ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਕੋਟਾ ਰੈਫਰ ਕੀਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। 

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement