ਭਾਕਪਾ ਨੇ ਤ੍ਰਿਣਮੂਲ ਕਾਂਗਰਸ ਦਾ 19 ਜਨਵਰੀ ਦੀ ਰੈਲੀ ‘ਚ ਸ਼ਾਮਿਲ ਹੋਣ ਦਾ ਠੁਕਰਾਇਆ ਸੱਦਾ
Published : Dec 28, 2018, 5:57 pm IST
Updated : Dec 28, 2018, 5:57 pm IST
SHARE ARTICLE
Refuses to join Rally
Refuses to join Rally

ਭਾਕਪਾ ਦੇ ਇਕ ਸੀਨੀਅਰ ਨੇਤਾ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਤ੍ਰਿਣਮੂਲ ਕਾਂਗਰਸ ਵਲੋਂ ਕਲਕੱਤਾ ਵਿਚ ਹੋਣ ਵਾਲੀ ਵਿਰੋਧੀ...

ਹੈਦਰਾਬਾਦ (ਭਾਸ਼ਾ) : ਭਾਕਪਾ ਦੇ ਇਕ ਸੀਨੀਅਰ ਨੇਤਾ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਤ੍ਰਿਣਮੂਲ ਕਾਂਗਰਸ ਵਲੋਂ ਕਲਕੱਤਾ ਵਿਚ ਹੋਣ ਵਾਲੀ ਵਿਰੋਧੀ ਦਲਾਂ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਸੱਦਾ ਮਿਲਿਆ ਹੈ ਪਰ ਉਨ੍ਹਾਂ ਨੇ ਇਸ ਵਿਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿਤਾ ਹੈ। ਮਮਤਾ ਬੈਨਰਜੀ ਦੀ ਅਗਵਾਹੀ ਵਾਲੀ ਤ੍ਰਿਣਮੂਲ ਕਾਂਗਰਸ ਨੇ 19 ਜਨਵਰੀ ਨੂੰ ਰਾਜਧਾਨੀ ਵਿਚ ਵਿਰੋਧੀ ਦਲਾਂ ਦੀ ਇਕ ਰੈਲੀ ਦਾ ਪ੍ਰਬੰਧ ਕੀਤਾ ਹੈ।

ਇਸ ਦੇ ਲਈ ਉਸ ਨੇ ਕਾਂਗਰਸ ਸਮੇਤ ਸਾਰੇ ਵਿਰੋਧੀ ਦਲਾਂ ਨੂੰ ਸੱਦਾ ਭੇਜਿਆ ਹੈ। ਭਾਕਪਾ ਪ੍ਰਧਾਨ ਐਸ. ਸੁਧਾਕਰ ਰੈੱਡੀ ਨੇ ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੇ (ਮਮਤਾ ਬੈਨਰਜੀ) ਮੈਨੂੰ ਸੱਦਾ ਭੇਜਿਆ ਹੈ ਪਰ ਮੈਂ ਉੱਥੇ ਨਾ ਜਾਣ ਦਾ ਫ਼ੈਸਲਾ ਲਿਆ ਹੈ। ਰੈਲੀ ਵਿਚ ਸ਼ਾਮਿਲ ਨਾ ਹੋਣ ਕਿ ਵਜ੍ਹਾ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੱਛਮ ਬੰਗਾਲ ਵਿਚ ਉਨ੍ਹਾਂ ਦੀ ਪਾਰਟੀ ਦੇ ਤ੍ਰਿਣਮੂਲ ਕਾਂਗਰਸ ਨਾਲ ਸੰਬੰਧ ਚੰਗੇ ਨਹੀਂ ਹਨ।

ਰੈੱਡੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਅਤੇ ਗੁੰਡਿਆਂ ਨੇ ਪੱਛਮ ਬੰਗਾਲ ਵਿਚ ਸਾਡੀ ਪਾਰਟੀ  ਦੇ ਦਫ਼ਤਰਾਂ ਉਤੇ ਹਮਲੇ ਕੀਤੇ। ਉਨ੍ਹਾਂ ਨੇ ਕਿਹਾ ਕਿ ਰਾਜਨੀਤਿਕ ਆਚੋਲਨਾ ਇਕ ਵੱਖਰੀ ਗੱਲ ਹੈ। ਲਿਹਾਜਾ ਮੈਂ ਇਸ ਵਿਚ ਸ਼ਾਮਿਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਭਾਕਪਾ ਦਾ ਰੈਲੀ ਵਿਚ ਸ਼ਾਮਿਲ ਹੋਣਾ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿਉਂਕਿ ਭਾਕਪਾ ਅਤੇ ਦੂਜੇ ਵਾਮ ਦਲ ਪੱਛਮ ਬੰਗਾਲ ਵਿਚ ਤ੍ਰਿਣਮੂਲ ਕਾਂਗਰਸ ਦੇ ਮੁੱਖ ਰਾਜਨੀਤਿਕ ਵੈਰੀ ਹਨ।

Location: India, Telangana, Hyderabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement