UP 'ਚ ਦਰਦਨਾਕ ਹਾਦਸਾ, ਘਰ ਵਿਚ ਅੱਗ ਲੱਗਣ ਨਾਲ ਇਕ ਹੀ ਪਰਿਵਾਰ ਦੇ ਪੰਜ ਲੋਕਾਂ ਦੀ ਹੋਈ ਮੌਤ

By : GAGANDEEP

Published : Dec 28, 2022, 10:58 am IST
Updated : Dec 28, 2022, 10:58 am IST
SHARE ARTICLE
photo
photo

ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਸਾਰੀਆਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ

 

ਆਗਰਾ: ਉੱਤਰ ਪ੍ਰਦੇਸ਼ ਦੇ ਮਊ 'ਚ ਚੁੱਲ੍ਹੇ 'ਚੋਂ ਨਿਕਲੀ ਚੰਗਿਆੜੀ ਕਾਰਨ ਘਰ ਵਿਚ ਅੱਗ ਲੱਗਣ ਕਾਰਨ ਮਾਂ ਅਤੇ ਉਸ ਦੇ ਚਾਰ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਮਰਨ ਵਾਲੇ ਬੱਚਿਆਂ ਦੀ ਉਮਰ ਕ੍ਰਮਵਾਰ 14, 10, 12 ਅਤੇ 6 ਸਾਲ ਹੈ। ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਅਚਾਨਕ ਹੋਈ ਮੌਤ ਨਾਲ ਪੂਰਾ ਪਿੰਡ ਸਦਮੇ ਵਿੱਚ ਹੈ।

ਝੌਂਪੜੀ ਨੂੰ ਲੱਗੀ ਅੱਗ ਨੇ ਜਲਦੀ ਹੀ ਵੱਡਾ ਰੂਪ ਧਾਰਨ ਕਰ ਲਿਆ ਅਤੇ ਘਰ ਵਿੱਚ ਮੌਜੂਦ  ਮਾਂ ਅਤੇ ਉਸਦੇ ਚਾਰ ਬੱਚਿਆਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਆਈਜੀ, ਡੀਐਮ, ਐਸਪੀ, ਐਸਡੀਐਮ, ਸਿਹਤ ਵਿਭਾਗ ਦੀ ਟੀਮ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ’ਤੇ ਪਹੁੰਚ ਗਈ।
ਇਧਰ ਜਦੋਂ ਤੱਕ ਫਾਇਰ ਬਿ੍ਗੇਡ ਦੀ ਗੱਡੀ ਪਿੰਡ ਪਹੁੰਚੀ, ਉਦੋਂ ਤੱਕ ਘਰ ਅੰਦਰ ਮੌਜੂਦ ਸਾਰੇ ਲੋਕ ਸੜ ਚੁੱਕੇ ਸਨ |

ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਸਾਰੀਆਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ। ਘਟਨਾ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਬ੍ਰਹਮ ਡਿਜ਼ਾਸਟਰ ਫੰਡ ਵਿੱਚੋਂ ਮ੍ਰਿਤਕਾਂ ਨੂੰ ਚਾਰ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਘਟਨਾ ਵਿੱਚ ਝੁੱਗੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਬੱਚਿਆਂ ਦਾ ਪਿਤਾ ਅਤੇ ਮ੍ਰਿਤਕ ਔਰਤ ਦਾ ਪਤੀ ਰਾਮਾ ਸ਼ੰਕਰ ਰਾਜਭਰ ਬਾਹਰ ਰਹਿੰਦਾ ਹੈ। ਇਹ ਘਟਨਾ ਮੌ ਜ਼ਿਲੇ ਦੇ ਕੋਪਗੰਜ ਥਾਣਾ ਖੇਤਰ ਦੇ ਸ਼ਾਹਪੁਰ ਪਿੰਡ ਦੀ ਹੈ।

Location: India, Uttar Pradesh, Agra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement