LPG Cylinder Price: ਨਵੇਂ ਸਾਲ ਤੋਂ ਪਹਿਲਾਂ ਸਸਤਾ ਹੋਇਆ ਸਿਲੰਡਰ, ਇਨ੍ਹਾਂ ਲੋਕਾਂ ਨੂੰ ਮਿਲੇਗਾ ਫਾਇਦਾ
Published : Dec 28, 2023, 6:58 pm IST
Updated : Dec 28, 2023, 6:58 pm IST
SHARE ARTICLE
LPG Cylinder Price reduced before new year
LPG Cylinder Price reduced before new year

ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉੱਜਵਲਾ ਯੋਜਨਾ ਦੇ ਤਹਿਤ ਗੈਸ ਸਿਲੰਡਰ ਦੀ ਕੀਮਤ ਘਟਾਈ ਗਈ ਹੈ

LPG Cylinder Price: ਨਵੇਂ ਸਾਲ ਤੋਂ ਠੀਕ ਪਹਿਲਾਂ ਘਰੇਲੂ ਰਸੋਈ ਗੈਸ ਸਿਲੰਡਰ 50 ਰੁਪਏ ਸਸਤਾ ਹੋ ਗਿਆ ਹੈ। ਹਾਲਾਂਕਿ, ਇਸ ਕਟੌਤੀ ਦਾ ਲਾਭ ਰਾਜਸਥਾਨ ਵਿਚ ਉੱਜਵਲਾ ਯੋਜਨਾ ਦੇ ਤਹਿਤ ਆਉਣ ਵਾਲੇ ਲਾਭਪਾਤਰੀਆਂ ਨੂੰ ਮਿਲੇਗਾ।

ਦਰਅਸਲ, ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉੱਜਵਲਾ ਯੋਜਨਾ ਦੇ ਤਹਿਤ ਗੈਸ ਸਿਲੰਡਰ ਦੀ ਕੀਮਤ ਘਟਾਈ ਗਈ ਹੈ ਅਤੇ ਇਹ 1 ਜਨਵਰੀ ਤੋਂ 450 ਰੁਪਏ ਵਿਚ ਉਪਲਬਧ ਹੋਵੇਗਾ। ਇਸ ਯੋਜਨਾ ਤਹਿਤ ਪਹਿਲਾਂ ਐਲਪੀਜੀ ਸਿਲੰਡਰ ਦੀ ਕੀਮਤ 500 ਰੁਪਏ ਸੀ। ਭਜਨ ਲਾਲ ਸ਼ਰਮਾ ਨੇ ਕਿਹਾ ਕਿ ਕੀਮਤਾਂ ਵਿਚ ਕਟੌਤੀ ਭਾਜਪਾ ਦੇ ਹਾਲ ਹੀ ਵਿਚ ਹੋਈਆਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਚੋਣ ਵਾਅਦੇ ਦੇ ਅਨੁਸਾਰ ਹੈ।

ਦੱਸ ਦੇਈਏ ਕਿ ਰਾਜਸਥਾਨ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਇਕ ਸੰਪਲਕ ਪੱਤਰ ਲੈ ਕੇ ਆਈ ਸੀ ਜਿਸ ਵਿਚ ਉਸ ਨੇ 450 ਰੁਪਏ ਵਿਚ ਗੈਸ ਸਿਲੰਡਰ ਦੇਣ ਦਾ ਵਾਅਦਾ ਕੀਤਾ ਸੀ। ਇਸ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ 450 ਰੁਪਏ ਵਿਚ ਗੈਸ ਸਿਲੰਡਰ ਦੇਣ ਦਾ ਐਲਾਨ ਕੀਤਾ ਹੈ।

 (For more Punjabi news apart from LPG Cylinder Price reduced before new year, stay tuned to Rozana Spokesman)

Tags: rajasthan

Location: India, Rajasthan

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement