ਰਾਹੁਲ ਦੀ ਅਗਵਾਈ ’ਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਖੇਤੀ ਕਾਨੂੰਨਾਂ ਵਿਰੁਧ ਸੰਸਦ 'ਚ ਦਿਤਾ ਧਰਨਾ
Published : Jan 29, 2021, 10:00 pm IST
Updated : Jan 29, 2021, 10:00 pm IST
SHARE ARTICLE
Rahul Gandhi
Rahul Gandhi

ਰਾਸ਼ਟਰਪਤੀ ਦੇ ਭਾਸ਼ਨ ਦਾ ਕੀਤਾ ਬਾਈਕਾਟ

ਨਵੀਂ ਦਿੱਲੀ : ਕਾਂਗਰਸ ਦਾ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਪਾਰਟੀ ਦੇ ਸੰਸਦ ਮੈਂਬਰਾਂ ਨੇ ਵਿਵਾਦਤ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਸ਼ੁਕਰਵਾਰ ਨੂੰ ਸੰਸਦ ਭਵਨ ਕੰਪਲੈਕਸ ਵਿਚ ਧਰਨਾ ਦਿਤਾ।

Rahul GandhiRahul Gandhi

ਕਾਂਗਰਸ ਦੇ ਸੰਸਦ ਮੈਂਬਰਾਂ ਨੇ ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਸਾਹਮਣੇ ਧਰਨਾ ਦਿਤਾ। ਰਾਹੁਲ ਗਾਂਧੀ ਤੋਂ ਇਲਾਵਾ ਪਾਰਟੀ ਨੇਤਾ ਅਧੀਰ ਰੰਜਨ ਚੌਧਰੀ, ਚੀਫ਼ ਵ੍ਹਿਪ ਕੋਡਿਕੁਨਿਲ ਸੁਰੇਸ਼ ਅਤੇ ਹੋਰ ਕਈ ਸੰਸਦ ਮੈਂਬਰਾਂ ਨੇ ਇਸ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ।

PM Modi - Rahul GandhiPM Modi - Rahul Gandhi

ਕਾਂਗਰਸ ਦੇ ਸੰਸਦ ਮੈਂਬਰਾਂ ਨੇ ‘ਕਾਲਾ ਕਾਨੂੰਨ ਵਾਪਸ ਲੈ ਲਉ’ ਅਤੇ ‘ਨਰਿੰਦਰ ਮੋਦੀ, ਕਿਸਾਨ ਵਿਰੋਧੀ’ ਦੇ ਨਾਹਰੇ ਵੀ ਲਗਾਏ। ਸੁਰੇਸ਼ ਨੇ ਕਿਹਾ ਕਿ ਕਿਸਾਨ ਤਿੰਨੋਂ ਕਾਨੂੰਨਾਂ ਵਿਰੁਧ ਦੋ ਮਹੀਨਿਆਂ ਤੋਂ ਸੜਕਾਂ ’ਤੇ ਹਨ, ਪਰ ਸਰਕਾਰ ਉਨ੍ਹਾਂ ਦੀ ਨਹੀਂ ਸੁਣ ਰਹੀ। ਅਸੀਂ ਇਸ ਸੈਸ਼ਨ ਵਿਚ ਸਰਕਾਰ ਉੱਤੇ ਪੂਰਾ ਦਬਾਅ ਪਾਵਾਂਗੇ ਕਿ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। 

rahul Gandhi rahul Gandhi

ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਨੇ ਵੀ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਵਿਚ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕੀਤਾ।    

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement