ਦਿੱਲੀ ਵਿੱਚ ਇਜ਼ਰਾਈਲੀ ਦੂਤਾਵਾਸ ਨੇੜੇ ਧਮਾਕਾ,ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ: ਪੁਲਿਸ
Published : Jan 29, 2021, 7:03 pm IST
Updated : Jan 29, 2021, 7:04 pm IST
SHARE ARTICLE
photo
photo

ਡੀਸੀਪੀ ਕੇਂਦਰੀ ਸਿੰਘਲ ਅਨੁਸਾਰ ਇਹ ਮਾਮੂਲੀ ਧਮਾਕਾ ਸੀ ਅਤੇ ਕੋਈ ਜ਼ਖਮੀ ਨਹੀਂ ਹੋਇਆ ।

ਨਵੀਂ ਦਿੱਲੀ: ਦਿੱਲੀ ਵਿੱਚ ਇਜ਼ਰਾਈਲ ਦੇ ਦੂਤਾਵਾਸ ਦੇ ਨੇੜੇ ਹੋਏ ਧਮਾਕਿਆਂ ਕਾਰਨ ਥੋੜੀ ਜਿਹੀ ਹਫੜਾ-ਦਫੜੀ ਮੱਚ ਗਈ । ਧਮਾਕੇ ਵਾਲੀ ਜਗ੍ਹਾ ਵਿਜੇ ਚੌਕ ਤੋਂ ਡੇਢ ਕਿਲੋਮੀਟਰ ਦੀ ਦੂਰੀ 'ਤੇ ਹੈ ਜਿਥੇ ਰਾਸ਼ਟਰਪਤੀ,ਪ੍ਰਧਾਨ ਮੰਤਰੀ ਅਤੇ ਉਪ ਰਾਸ਼ਟਰਪਤੀ ਬੀਟਿੰਗ ਰੀਟਰੀਟ ਸਮਾਰੋਹ ਲਈ ਮੌਜੂਦ ਹਨ । ਡੀਸੀਪੀ ਕੇਂਦਰੀ ਸਿੰਘਲ ਅਨੁਸਾਰ ਇਹ ਮਾਮੂਲੀ ਧਮਾਕਾ ਸੀ ਅਤੇ ਕੋਈ ਜ਼ਖਮੀ ਨਹੀਂ ਹੋਇਆ । ਧਮਾਕੇ ਕਾਰਨ ਕੁਝ ਕਾਰਾਂ ਨੂੰ ਨੁਕਸਾਨ ਹੋਇਆ ਹੈ । ਵਿਸ਼ੇਸ਼ ਸੈੱਲ ਦੀ ਟੀਮ ਮੌਕੇ ‘ਤੇ ਪਹੁੰਚਗੀ ।

photophotoਜਾਣਕਾਰੀ ਅਨੁਸਾਰ ਅੱਗ ਬੁਝਾਉ ਵਿਭਾਗ ਨੂੰ ਸ਼ਾਮ 5 ਵਜੇ ਅਬਦੁਲ ਕਲਾਮ ਰੋਡ 'ਤੇ ਧਮਾਕਾ ਹੋਇਆ । ਇਲਾਕੇ ਵਿਚ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਮੌਜੂਦ ਹਨ ਅਤੇ ਖੇਤਰ ਨੂੰ ਘੇਰ ਲਿਆ ਗਿਆ ਹੈ । ਸੂਚਨਾ ਮਿਲਦੇ ਹੀ ਤਿੰਨ ਫਾਇਰ ਬ੍ਰਗੇਡ ਅਤੇ ਦਿੱਲੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ । ਧਮਾਕੇ ਕਾਰਨ ਆਸ ਪਾਸ ਦੇ ਚਾਰੇ ਪਹੀਆ ਵਾਹਨਾਂ ਦੇ ਗਲਾਸ ਟੁੱਟ ਗਏ ਹਨ। ਮੁਢਲੀ ਜਾਂਚ ਤੋਂ ਲੱਗਦਾ ਹੈ ਕਿ ਇਹ ਧਮਾਕਾ ਸਨਸਨੀ ਪੈਦਾ ਕਰਨ ਲਈ ਕੀਤਾ ਗਿਆ ਸੀ ।ਇਹ ਰਾਹਤ ਦੀ ਗੱਲ ਹੈ ਕਿ ਨਾ ਤਾਂ ਜ਼ਖਮੀ ਹੋਏ ਅਤੇ ਨਾ ਹੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ । ਫਰਵਰੀ 2012 ਵਿੱਚ ਹੋਏ ਇਸ ਤਰ੍ਹਾਂ ਧਮਾਕੇ ਵਿੱਚ ਇਜ਼ਰਾਈਲ ਦੇ ਰਾਜਦੂਤ ਦੀ ਕਾਰ ਨੂੰ ਨੁਕਸਾਨ ਪਹੁੰਚਿਆ ਸੀ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement