ਕਿਸਾਨਾਂ ਨੂੰ ਹਟਾਉਣ ਦੀ ਕੋਸ਼ਿਸ਼ ਤੋਂ ਬਾਅਦ UP ਨਾਲ ਲੱਗਦੀ ਦਿੱਲੀ ਹੱਦ 'ਤੇ ਹੋਇਆ ਟ੍ਰੈਫਿਕ ਜਾਮ
Published : Jan 29, 2021, 9:09 am IST
Updated : Jan 29, 2021, 9:13 am IST
SHARE ARTICLE
 Delhi-Uttar Pradesh border
Delhi-Uttar Pradesh border

ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਖਤਮ ਕਰਕੇ ਸੜਕ ਨੂੰ ਖਾਲੀ ਕਰਨ ਲਈ ਕਿਹਾ ਗਿਆ।

ਨਵੀਂ ਦਿੱਲੀ: ਗਾਜੀਪੁਰ ਬਾਰਡਰ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਹਟਾਉਣ ਦੇ ਆਦੇਸ਼ ਦੀ ਖ਼ਬਰ ਤੋਂ ਬਾਅਦ ਉੱਥੇ ਹਲਚਲ ਹੋਰ ਵੱਧ ਗਈ। ਪੁਲਿਸ ਦਾ ਇਕੱਠ ਵੀ ਵੇਖਿਆ ਗਿਆ। ਦੱਸ ਦੇਈਏ ਕਿ ਇਹ ਜਾਮ ਵੀਰਵਾਰ ਰਾਤ ਕਰੀਬ 8 ਵਜੇ ਐਨ.ਐਚ.-24 ਵਿਚ ਅਕਸ਼ਰਧਾਮ ਤੋਂ ਗਾਜ਼ੀਆਬਾਦ ਮੰਡੀ ਦੇ ਵਿਚਕਾਰ ਦੇਖਿਆ ਗਿਆ। ਦਿੱਲੀ ਦੇ ਆਈ ਟੀ ਓ ਬ੍ਰਿਜ ਤੋਂ ਲਕਸ਼ਮੀ ਨਗਰ ਤੱਕ ਟ੍ਰੈਫਿਕ ਜਾਮ ਲੱਗਿਆ ਹੋਇਆ ਹੈ। ਗਾਜੀਪੁਰ ਵਿਚ ਦਿੱਲੀ-ਉੱਤਰ ਪ੍ਰਦੇਸ਼ ਦੀ ਹੱਦ 'ਤੇ ਤਣਾਅ ਵਾਲੀ ਸਥਿਤੀ ਪੈਦਾ ਹੋਈ ਜਦੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਖਤਮ ਕਰਕੇ ਸੜਕ ਨੂੰ ਖਾਲੀ ਕਰਨ ਲਈ ਕਿਹਾ ਗਿਆ ਹੈ।

Farmer protest border

ਸੂਤਰਾਂ ਅਨੁਸਾਰ ਆਦੇਸ਼ ਦੇਣ ਵਾਲੇ ਗਾਜ਼ੀਆਬਾਦ ਪ੍ਰਸ਼ਾਸਨ ਦੀ ਯੋਜਨਾ ਵੀਰਵਾਰ ਰਾਤ ਤੱਕ ਸੜਕ ਨੂੰ ਸਾਫ ਕਰਨ ਦੀ ਬਣ ਰਹੀ ਸੀ। ਦੂਜੇ ਪਾਸੇ, ਕਿਸਾਨਾਂ ਨੇ ਇਨਕਾਰ ਕਰ ਦਿੱਤਾ, ਕਿਸਾਨ ਆਗੂ ਰਾਕੇਸ਼ ਟਿਕਟ ਨੇ ਐਲਾਨ ਕੀਤਾ ਕਿ ਉਹ ਗੋਲੀਆਂ ਦਾ ਸਾਹਮਣਾ ਕਰਨ ਲਈ ਤਿਆਰ ਹਨ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, “ਸੁਪਰੀਮ ਕੋਰਟ ਨੇ ਸ਼ਾਂਤਮਈ ਢੰਗ ਨਾਲ ਬੈਠ ਕੇ ਵਿਰੋਧ ਪ੍ਰਦਰਸ਼ਨ ਨੂੰ ਜਾਇਜ਼ ਠਹਿਰਾਇਆ ਹੈ। ਗਾਜੀਪੁਰ ਬਾਰਡਰ 'ਤੇ ਕੋਈ ਹਿੰਸਾ ਨਹੀਂ ਹੋਈ, ਇਹੀ ਯੂਪੀ ਸਰਕਾਰ ਦਾ 'ਚਿਹਰਾ' ਹੈ। ਦਿੱਲੀ ਅਤੇ ਯੂਪੀ ਦੀ ਪੁਲਿਸ ਗਾਜ਼ੀਪੁਰ ਬਾਰਡਰ ਤੇ ਪਹੁੰਚ ਗਈ ਹੈ। 

Farmer protest Farmer protest

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪੁਲਿਸ ਨੇ ਗਾਜੀਪੁਰ ਬਾਰਡਰ 'ਤੇ ਮੌਜੂਦ ਕਿਸਾਨਾਂ ਨੂੰ ਅੱਜ ਸੜਕ ਸਾਫ ਕਰਨ ਲਈ ਕਿਹਾ ਸੀ। ਗਾਜੀਪੁਰ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਪਾਣੀ ਦੀ ਸਪਲਾਈ ਕੱਟ ਦਿੱਤੀ ਗਈ ਹੈ। ਪੁਲਿਸ ਨੇ ਇਥੇ ਲਗਾਏ ਗਏ ਪੋਰਟੇਬਲ ਟਾਇਲਟ ਵੀ ਹਟਾਉਣੇ ਸ਼ੁਰੂ ਕਰ ਦਿੱਤੇ ਹਨ।

ghazipur borderghazipur border

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement