Farmers Protest: ਅਰਜੁਨ ਮੁੰਡਾ ਦਾ ਬਿਆਨ, 'ਕੇਂਦਰ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ'
Published : Feb 29, 2024, 9:30 am IST
Updated : Feb 29, 2024, 12:25 pm IST
SHARE ARTICLE
Farmers Protest: Govt Open for Talks with Farmers, Says Arjun Munda
Farmers Protest: Govt Open for Talks with Farmers, Says Arjun Munda

ਕਿਹਾ, ਇਸ ਮਸਲੇ ਦਾ ਜਲਦੀ ਹੀ ਕੋਈ ਹੱਲ ਕੱਢਣ ਦੀ ਲੋੜ ਹੈ

Farmers Protest:  ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ, ਪਰ ਅਜੇ ਤਕ ਕੋਈ ਮੀਟਿੰਗ ਤੈਅ ਨਹੀਂ ਕੀਤੀ ਗਈ ਹੈ। ਮੁੰਡਾ ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈਸੀਏਆਰ) ਸੁਸਾਇਟੀ ਦੀ 95ਵੀਂ ਸਾਲਾਨਾ ਆਮ ਮੀਟਿੰਗ ਵਿਚ ਇਹ ਵੀ ਕਿਹਾ ਕਿ ਇਸ ਸਬੰਧ ਵਿਚ ਜਲਦੀ ਹੀ ਕੋਈ ਹੱਲ ਕੱਢਣ ਦੀ ਲੋੜ ਹੈ। ਕਿਸਾਨ ਸਮੂਹਾਂ ਨਾਲ ਗੱਲਬਾਤ ਦੇ ਅਗਲੇ ਦੌਰ ਦੀ ਯੋਜਨਾ ਬਾਰੇ ਪੁੱਛੇ ਜਾਣ 'ਤੇ ਮੁੰਡਾ ਨੇ ਕਿਹਾ, 'ਫਿਲਹਾਲ ਕੁੱਝ ਨਹੀਂ ਹੈ।'

ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਦਾ ਹੱਲ ਕੱਢਣ ਦੀ ਲੋੜ ਹੈ ਅਤੇ ਇਸ ਲਈ ਗੱਲਬਾਤ ਕੀਤੀ ਜਾਵੇਗੀ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨ ਕਰਜ਼ਾ ਮੁਆਫੀ ਸਮੇਤ ਅਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ 'ਤੇ ਦਬਾਅ ਬਣਾਉਣ ਲਈ 'ਦਿੱਲੀ ਚੱਲੋ' ਮਾਰਚ ਦੀ ਅਗਵਾਈ ਕਰ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਪਹਿਲਾਂ, ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ, ਮੁੰਡਾ ਨੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਜਲਵਾਯੂ ਪਰਿਵਰਤਨ ਅਤੇ ਮਿੱਟੀ ਦੇ ਕਟੌਤੀ ਦੀਆਂ ਚੁਣੌਤੀਆਂ ਨਾਲ ਨਜਿੱਠਣ 'ਤੇ ਜ਼ੋਰ ਦਿਤਾ। ਮੰਤਰੀ ਨੇ ਕਿਹਾ ਕਿ ਸਰਕਾਰ ਹੁਣ ਦੇਸ਼ ਦੀ ਪੋਸ਼ਣ ਸੁਰੱਖਿਆ 'ਤੇ ਧਿਆਨ ਦੇ ਰਹੀ ਹੈ।

ਮੁੰਡਾ ਨੇ ਇਹ ਵੀ ਕਿਹਾ ਕਿ ਆਈਸੀਏਆਰ ਨੇ ਪਿਛਲੇ 10 ਸਾਲਾਂ ਵਿਚ 2,279 ਉੱਚ-ਉਪਜ ਵਾਲੀਆਂ ਕਿਸਮਾਂ ਦੇ ਬੀਜ ਵਿਕਸਤ ਕੀਤੇ ਹਨ, ਜਦਕਿ ਯੂਪੀਏ ਸਰਕਾਰ ਦੌਰਾਨ 1,225 ਕਿਸਮਾਂ ਵਿਕਸਿਤ ਕੀਤੀਆਂ ਗਈਆਂ ਸਨ। ਇਸ ਮੌਕੇ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ ਕਿ ਅੱਜ ਭਾਰਤ ਵਿਸ਼ਵ ਵਿਚ ਦੁੱਧ ਅਤੇ ਦਾਲਾਂ ਦਾ ਸੱਭ ਤੋਂ ਵੱਡਾ ਉਤਪਾਦਕ ਹੈ। ਦੇਸ਼ ਚੌਲ, ਕਣਕ, ਸਬਜ਼ੀਆਂ, ਫਲਾਂ ਅਤੇ ਮੱਛੀ ਦੇ ਉਤਪਾਦਨ ਵਿਚ ਦੂਜੇ ਨੰਬਰ 'ਤੇ ਹੈ।

(For more Punjabi news apart from Farmers Protest: Govt Open for Talks with Farmers, Says Arjun Munda, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement