ਆਧਾਰ ਨੂੰ ਭਲਾਈ ਯੋਜਨਾਵਾਂ ਨਾਲ ਜੋੜਨ ਦੀ ਤਰੀਕ 30 ਜੂਨ ਤਕ
Published : Mar 29, 2018, 4:01 am IST
Updated : Mar 29, 2018, 4:01 am IST
SHARE ARTICLE
Aadhar Card
Aadhar Card

ਪੈਨ ਕਾਰਡ ਨਾਲ ਆਧਾਰ ਨੂੰ ਜੋੜਨ ਦੀ ਤਰੀਕ ਵਧਾਈ ਗਈ ਸੀ

ਕੇਂਦਰ ਸਰਕਾਰ ਨੇ ਆਧਾਰ ਕਾਰਡ ਨੂੰ ਭਲਾਈ ਯੋਜਨਾਵਾਂ ਨਾਲ ਜੋੜਨ ਦੀ ਆਖ਼ਰੀ ਤਰੀਕ ਵਧਾ ਦਿਤੀ ਹੈ। ਹੁਣ 30 ਜੂਨ ਤਕ ਅਪਣਾ ਆਧਾਰ ਕਾਰਡ ਭਲਾਈ ਯੋਜਨਾਵਾਂ ਨਾਲ ਜੋੜਿਆ ਜਾ ਸਕਦਾ ਹੈ। ਕਲ ਪੈਨ ਕਾਰਡ ਨਾਲ ਆਧਾਰ ਨੂੰ ਜੋੜਨ ਦੀ ਤਰੀਕ ਵਧਾਈ ਗਈ ਸੀ। ਇਸ ਦੀ ਤਰੀਕ ਵੀ 30 ਜੂਨ ਕੀਤੀ ਗਈ ਹੈ। ਹੁਣ ਤਕ ਇਹ ਤਰੀਕ 31 ਮਾਰਚ ਸੀ।ਸਮਝਿਆ ਜਾਂਦਾ ਹੈ ਕਿ ਇਹ ਹੁਕਮ ਸੁਪਰੀਮ ਕੋਰਟ ਦੇ ਤਾਜ਼ਾ ਹੁਕਮਾਂ ਦੀ ਰੌਸ਼ਨੀ ਵਿਚ ਦਿਤਾ ਗਿਆ ਹੈ।

Aadhar CardAadhar Card

ਇਹ ਚੌਥਾ ਮੌਕਾ ਹੈ ਜਦ ਸਰਕਾਰ ਨੇ ਲੋਕਾਂ ਨੂੰ ਪੈਨ ਨੂੰ ਆਧਾਰ ਨਾਲ ਜੋੜਨ ਦੀ ਸਮਾਂ ਸੀਮਾ ਵਧਾਈ ਹੈ। ਸਰਕਾਰ ਨੇ ਆਮਦਨ ਕਰ ਦਾਖ਼ਲ ਕਰਨ ਅਤੇ ਨਵਾਂ ਪੈਨ ਲੈਣ ਲਈ ਆਧਾਰ ਨੰਬਰ ਦੇਣਾ ਵੀ ਲਾਜ਼ਮੀ ਕਰ ਦਿਤਾ ਹੈ। ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਦੇ ਦਫ਼ਤਰ ਦੇ ਬਿਆਨ ਮੁਤਾਬਕ ਉਕਤ ਤਰੀਕ ਵਧਾਈ ਗਈ ਹੈ। ਬੈਂਕ ਖਾਤਿਆਂ ਤੇ ਮੋਬਾਈਲ ਫ਼ੋਨ ਨੂੰ 12 ਅੰਕਾਂ ਵਾਲੇ ਆਧਾਰ ਨਾਲ ਜੋੜਨ ਦੀ ਸਮਾਂ ਸੀਮਾ ਪਹਿਲਾਂ ਹੀ ਤਦ ਤਕ ਲਈ ਵਧਾਈ ਜਾ ਚੁਕੀ ਹੈ ਜਦ ਤਕ ਸੁਪਰੀਮ ਕੋਰਟ ਫ਼ੈਸਲਾ ਨਹੀਂ ਸੁਣਾਉਂਦਾ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement