ਅੰਮ੍ਰਿਤਪਾਲ ਮੁੱਦੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ, 'ਕੇਂਦਰ ਪੰਜਾਬ ਦੇ ਨਾਲ ਹੈ'

By : GAGANDEEP

Published : Mar 29, 2023, 9:34 pm IST
Updated : Mar 29, 2023, 9:35 pm IST
SHARE ARTICLE
photo
photo

ਦੇਸ਼ ਦੀ ਸੁਰੱਖਿਆ ਦੇ ਮਾਮਲੇ ਵਿਚ ਸਿੱਖਾਂ ਨੇ ਦਿੱਤੀਆਂ ਸਭ ਤੋਂ ਵੱਧ ਕੁਰਬਾਨੀਆਂ

 

ਨਵੀਂ ਦਿੱਲੀ-  ਅੰਮ੍ਰਿਤਪਾਲ ਮੁੱਦੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਮੁੱਦੇ 'ਤੇ ਸਖ਼ਤ ਕਾਰਵਾਈ ਕੀਤੀ ਹੈ। ਅੱਗੇ ਪੰਜਾਬ ਸਰਕਾਰ ਜੋ ਵੀ ਫ਼ੈਸਲਾ ਲਵੇਗੀ ਕੇਂਦਰ ਨਾਲ ਹੈ। ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ ਸਰਕਾਰ ਸਾਰਿਆਂ ਸੂਬਿਆਂ ਦੇ ਨਾਲ ਖੜ੍ਹੀ ਹੈ।

ਉਹਨਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਦੇ ਮਾਮਲੇ ਵਿਚ ਜਿੰਨੀਆਂ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ, ਉਨੀਆਂ ਦੇਸ਼ ਦੇ ਕਿਸੇ ਹਿੱਸੇ ਨੇ ਨਹੀਂ ਦਿੱਤੀਆਂ। ਸਾਰੇ ਭਾਰਤੀਆਂ ਨੂੰ ਇਸ 'ਤੇ ਮਾਣ ਹੈ। ਅਮਿਤ ਸ਼ਾਹ ਨੇ ਅੱਗੋ ਬੋਲਦਿਆਂ ਕਿਹਾ ਕਿ ਸਾਡੀ ਲੜਾਈ ਭ੍ਰਿਸ਼ਟਾਚਾਰ ਦੇ ਖਿਲਾਫ ਹੈ। 9 ਸਾਲਾਂ ਵਿੱਚ ਸੀਬੀਆਈ ਤਹਿਤ 5000 ਕੇਸ ਦਰਜ ਕੀਤੇ ਗਏ। ਕਾਂਗਰਸ ਨੇ 500 ਵੀ ਨਹੀਂ ਕੀਤੇ। ਇਸ ਸਮੇਂ ਵਿੱਚ ਈਡੀ ਦੀਆਂ ਕੁਰਕੀਆਂ ਵਿੱਚੋਂ 5 ਫੀਸਦੀ ਤੋਂ ਵੀ ਘੱਟ ਸਿਆਸਤਦਾਨਾਂ ਦੀਆਂ ਹਨ।

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement