ਦਿੱਲੀ-ਹਰਿਆਣਾ ਸਰਹੱਦ ਤੋਂ ਵੱਡੀ ਖ਼ਬਰ: ਦੁਪਹਿਰ 12 ਵਜੇ ਤੱਕ ਹੀ ਮਿਲੇਗੀ ਐਂਟਰੀ, ਜਾਣੋ ਕਿਵੇਂ
Published : Apr 29, 2020, 2:23 pm IST
Updated : Apr 29, 2020, 2:23 pm IST
SHARE ARTICLE
file photo
file photo

ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਫਰੀਦਾਬਾਦ ਜ਼ਿਲੇ ਦੀਆਂ ਸਰਹੱਦਾਂ 'ਤੇ ਮੰਗਲਵਾਰ ਨੂੰ ਕੋਰੋਨਾਵਾਇਰਸ

ਫਰੀਦਾਬਾਦ: ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਫਰੀਦਾਬਾਦ ਜ਼ਿਲੇ ਦੀਆਂ ਸਰਹੱਦਾਂ 'ਤੇ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਰੋਕਣ ਲਈ ਸੀਲ ਕਰ ਦਿੱਤਾ ਗਿਆ। ਕਿਸੇ ਨੂੰ ਵੀ ਸਰਹੱਦ ਪਾਰ ਕਰਨ ਤੋਂ ਬਾਅਦ ਫਰੀਦਾਬਾਦ ਤੋਂ ਦਿੱਲੀ ਜਾਂ ਫਿਰ ਦਿੱਲੀ ਤੋਂ ਫਰੀਦਾਬਾਦ ਵਿੱਚ ਐਂਟਰੀ ਨਹੀਂ ਮਿਲੇਗੀ।

photo

ਫਰੀਦਾਬਾਦ ਸਰਹੱਦ ਨੂੰ 3 ਮਈ ਤੱਕ ਸੀਲ ਕਰ ਦਿੱਤਾ ਗਿਆ ਹੈ।ਦੱਸ ਦੇਈਏ ਕਿ ਫਰੀਦਾਬਾਦ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਅਧਿਕਾਰਤ ਤੌਰ ‘ਤੇ ਮੰਗਲਵਾਰ ਨੂੰ ਸਰਹੱਦ ਨੂੰ ਸੀਲ ਕਰਨ ਦੇ ਆਦੇਸ਼ ਦਿੱਤੇ ਸਨ।

PolicePolicePhoto

ਇਹ ਹੁਕਮ 28 ਅਪ੍ਰੈਲ ਤੋਂ ਲਾਗੂ ਹੋ ਗਿਆ ਹੈ। ਇਸ ਆਦੇਸ਼ ਵਿੱਚ ਫਰੀਦਾਬਾਦ ਨੂੰ ਹੋਰ ਜ਼ਿਲ੍ਹਿਆਂ ਅਤੇ ਰਾਜਾਂ ਤੋਂ ਬਾਰਡਰ ਸੀਲ ਕਰਨ ਲਈ ਕਿਹਾ ਗਿਆ ਹੈ।
ਫਰੀਦਾਬਾਦ ਸਰਹੱਦ ਨੂੰ ਸੀਲ ਕਰਨ ਦੇ ਆਦੇਸ਼ ਵਿਚ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ।

punjab policephoto

ਕਿ ਡਾਕਟਰ, ਪੈਰਾ ਮੈਡੀਕਲ ਸਟਾਫ, ਬੈਂਕ ਕਰਮਚਾਰੀ ਅਤੇ ਪੁਲਿਸ ਕਰਮਚਾਰੀ 29 ਅਪ੍ਰੈਲ ਨੂੰ ਦੁਪਹਿਰ 12 ਵਜੇ ਤੱਕ ਸ਼ਨਾਖਤੀ ਕਾਰਡ ਦਿਖਾ ਕੇ ਐਂਟਰੀ ਲੈਣਗੇ ਇਸ ਤੋਂ ਬਾਅਦ ਕਿਸੇ ਨੂੰ ਵੀ ਫਰੀਦਾਬਾਦ ਵਿੱਚ ਦਾਖਲ ਹੋਣ ਲਈ ਕੋਈ ਛੋਟ ਨਹੀਂ ਮਿਲੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement