ਸ਼ੋਪੀਆਂ 'ਚ ਮੁਕਾਬਲੇ ਦੌਰਾਨ ਅਤਿਵਾਦੀ ਹਲਾਕ
Published : Apr 29, 2020, 6:51 am IST
Updated : May 4, 2020, 2:08 pm IST
SHARE ARTICLE
File Photo
File Photo

ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇਕ ਅਤਿਵਾਦੀ ਨੂੰ ਗੋਲੀਆਂ ਮਾਰ ਕੇ ਮਾਰ ਦਿਤਾ। ਪੁ

ਜੰਮੂ, 28 ਅਪ੍ਰੈਲ: ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇਕ ਅਤਿਵਾਦੀ ਨੂੰ ਗੋਲੀਆਂ ਮਾਰ ਕੇ ਮਾਰ ਦਿਤਾ। ਪੁਲਿਸ ਅਧਿਕਾਰੀ ਨੇ ਦਸਿਆ ਕਿ ਜ਼ਿਲ੍ਹੇ ਦੇ ਜੈਨਪੁਰਾ ਇਲਾਕੇ ਵਿਚ ਸੁਰੱਖਿਆ ਬਲਾਂ ਦੀ ਟੀਮ 'ਤੇ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਇਸੇ ਦੌਰਾਨ ਪਾਕਿਸਤਾਨੀ ਫ਼ੌਜ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਲਾਗੇ ਤਿੰਨ ਸੈਕਟਰਾਂ ਵਿਚ ਮੰਗਲਵਾਰ ਨੂੰ ਮੋਰਟਾਰ ਨਾਲ ਗੋਲੀਬਾਰੀ ਕੀਤੀ। ਰਖਿਆ ਬੁਲਾਰੇ ਨੇ ਦਸਿਆ ਕਿ ਭਾਰਤੀ ਫ਼ੌਜੀਆਂ ਨੇ ਇਸ ਦਾ ਕਰਾਰਾ ਜਵਾਬ ਦਿਤਾ। ਬੁਲਾਰੇ ਨੇ ਕਿਹਾ ਕਿ ਮੰਗਲਵਾਰ ਨੂੰ ਸਵੇਰੇ ਲਗਭਗ 11 ਵਜੇ ਪਾਕਿਸਤਾਨੀ ਫ਼ੌਜ ਨੇ ਬਿਨਾਂ ਉਕਸਾਵੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਸ਼ਾਹਪੁਰ, ਕਿਰਨੀ ਅਤੇ ਕਸਬਾ ਸੈਕਟਰ ਵਿਚ ਕੰਟਰੋਲ ਰੇਖਾ ਲਾਗੇ ਗੋਲੀਬਾਰੀ ਅਤੇ ਗੋਲਾਬਾਰੀ ਕੀਤੀ। ਸੋਮਵਾਰ ਨੂੰ ਪਾਕਿਸਤਾਨੀ ਫ਼ੌਜ ਨੇ ਪੁੰਛ ਦੇ ਮਨਕੋਟੇ ਇਲਾਕੇ ਨੂੰ ਨਿਸ਼ਾਨਾ ਬਣਾਇਆ ਸੀ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement