ਲੌਕਡਾਊਨ ਵਿਚ ਫਸੇ ਪਰਵਾਸੀ ਮਜ਼ਦੂਰਾਂ ਤੇ ਵਿਦਿਆਰਥੀਆਂ ਨੂੰ ਰਾਹਤ? MHA ਨੇ ਜਾਰੀ ਕੀਤੀ ਨਵੀਂ ਗਾਈਡਲਾਈਨ
Published : Apr 29, 2020, 6:13 pm IST
Updated : Apr 30, 2020, 8:15 am IST
SHARE ARTICLE
Photo
Photo

ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਸ਼ ਭਰ ਵਿਤ ਵੱਖ-ਵੱਖ ਥਾਵਾਂ 'ਤੇ ਫਸੇ ਪ੍ਰਵਾਸੀ ਮਜ਼ਦੂਰਾਂ, ਯਾਤਰੀਆਂ ਅਤੇ ਵਿਦਿਆਰਥੀਆਂ ਨੂੰ ਬਾਹਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ। 

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਸ਼ ਭਰ ਵਿਚ ਵੱਖ-ਵੱਖ ਥਾਵਾਂ 'ਤੇ ਫਸੇ ਪ੍ਰਵਾਸੀ ਮਜ਼ਦੂਰਾਂ, ਯਾਤਰੀਆਂ ਅਤੇ ਵਿਦਿਆਰਥੀਆਂ ਨੂੰ ਬਾਹਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ।  ਲੌਕਡਾਊਨ 'ਤੇ ਸਰਕਾਰ ਦਾ ਇਹ ਵੱਡਾ ਫੈਸਲਾ ਹੈ। 

PhotoPhoto

ਲੌਕਡਾਊਨ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰ ਅਤੇ ਵਿਦਿਆਰਥੀ ਫਸੇ ਹੋਏ ਹਨ। ਕਈ ਥਾਵਾਂ 'ਤੇ ਯਾਤਰੀ ਵੀ ਲੌਕਡਾਊਨ ਦੀ ਪਾਬੰਦੀ ਦਾ ਸਾਹਮਣਾ ਕਰ ਰਹੇ ਹਨ।

PhotoPhoto

ਅਜਿਹੇ ਵਿਚ ਸਰਕਾਰ ਦਾ ਇਹ ਕਦਮ ਉਹਨਾਂ ਨੂੰ ਕਾਫੀ ਰਾਹਤ ਦੇਣ ਵਾਲਾ ਹੈ। ਰਾਜਸਥਾਨ ਦੇ ਕੋਟਾ ਵਿਚ ਵੀ ਕਈ ਸੂਬਿਆਂ ਦੇ ਵਿਦਿਆਰਥੀ ਫਸੇ ਹੋਏ ਹਨ। ਬਿਹਾਰ, ਝਾਰਖੰਡ, ਮਹਾਰਾਸ਼ਟਰ ਆਦਿ ਕੁਝ ਸੂਬਿਆਂ ਦੀ ਮੰਗ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਵੱਖ-ਵੱਖ ਥਾਵਾਂ 'ਤੇ ਫਸੇ ਪਰਵਾਸੀ ਮਜ਼ਦੂਰਾਂ, ਯਾਤਰੀਆਂ ਅਤੇ ਵਿਦਿਆਰਥੀਆਂ ਦੀ ਆਵਾਜਾਈ ਲਈ ਨਵੀਂ ਗਾਈਡਲਾਈਨ ਤਿਆਰ ਕੀਤੀ ਹੈ।

PhotoPhoto

ਨਵੀਂ ਗਾਈਡਲਾਈਨ ਦੇ ਤਹਿਤ ਫਸੇ ਹੋਏ ਲੋਕਾਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿਚ ਭੇਜਿਆ ਜਾ ਸਕੇਗਾ। ਨਵੀਂ ਗਾਈਡਲਾਈਨ ਮੁਤਾਬਕ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਪਣੇ ਨੋਡਲ ਅਧਿਕਾਰੀ ਨਿਯੁਕਤ ਕਰਨ ਅਤੇ ਫਸੇ ਹੋਏ ਲੋਕਾਂ ਨੂੰ ਵਾਪਸ ਭੇਜਣ ਤੇ ਲਿਆਉਣ ਲਈ ਐਸਓਪੀ ਦੀ ਤੈਨਾਤੀ ਕਰਨੀ ਹੋਵੇਗੀ।

LockdownPhoto

ਇਸ ਦੌਰਾਨ ਇਕ ਸੂਬੇ ਤੋਂ ਦੂਜੇ ਸੂਬੇ ਜਾ ਰਹੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ। ਜਾਂਚ ਤੋਂ ਬਾਅਦ ਹੀ ਲੋਕਾਂ ਨੂੰ ਅੱਗੇ ਭੇਜਿਆ ਜਾਵੇਗਾ। ਇਕ ਸੂਬੇ ਤੋਂ ਦੂਜੇ ਸੂਬੇ ਜਾਣ ਵਾਲੇ ਲੋਕਾਂ ਲਈ ਸੂਬਿਆਂ ਨੂੰ ਆਪਸ ਵਿਚ ਗੱਲ ਕਰਨੀ ਹੋਵੇਗੀ। ਉੱਥੇ ਹੀ ਅਪਣੇ ਗ੍ਰਹਿ ਰਾਜ ਪਹੁੰਚਣ ਵਾਲੇ ਲੋਕਾਂ ਨੂੰ ਸਥਾਨਕ ਸਿਹਤ ਅਧਿਕਾਰੀਆਂ ਜ਼ਰੀਏ ਕੁਆਰੰਟੀਨ ਕੀਤਾ ਜਾਵੇਗਾ।

FILE PHOTOFILE PHOTO

ਇਸ ਦੇ ਨਾਲ ਹੀ ਇਹਨਾਂ ਲੋਕਾਂ ਨੂੰ ਅਰੋਗਿਆ ਸੇਤੂ ਐਪ ਦੀ ਵਰਤੋਂ ਲਈ ਉਤਸ਼ਾਹਿਤ ਕੀਤਾ ਜਾਵੇਗਾ।  ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਭਰ ਵਿਚ ਲੌਕਡਾਊਨ ਲਾਗੂ ਕੀਤਾ ਗਿਆ ਹੈ। ਇਸ ਦੌਰਾਨ ਆਵਾਜਾਈ 'ਤੇ ਰੋਕ ਲਗਾ ਦਿੱਤੀ ਗਈ ਸੀ, ਇਸ ਕਾਰਨ ਕਈ ਪ੍ਰਵਾਸੀ ਮਜ਼ਦੂਰ, ਤੀਰਥਯਾਤਰੀ, ਟੂਰਿਸਟ ਅਤੇ ਵਿਦਿਆਰਥੀ ਫਸੇ ਹੋਏ ਹਨ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement