ਕੋਰੋਨਾ ਦੇ ਵਧਦੇ ਕਹਿਰ ਕਰਕੇ Char Dham Yatra ਹੋਈ ਰੱਦ, ਤੀਰਥ ਸਿੰਘ ਰਾਵਤ ਨੇ ਦਿੱਤੀ ਜਾਣਕਾਰੀ
Published : Apr 29, 2021, 2:03 pm IST
Updated : Apr 29, 2021, 2:03 pm IST
SHARE ARTICLE
Char Dham Yatra
Char Dham Yatra

ਪਿਛਲੇ ਸਾਲ ਵੀ ਉਤਰਾਖੰਡ ਸਰਕਾਰ ਨੇ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਚਾਰ ਧਾਮ ਯਾਤਰਾ 'ਤੇ ਪਾਬੰਦੀ ਲਗਾਈ ਸੀ।

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜੀ ਨਾਲ ਵੱਧ ਰਹੀ ਹੈ। ਕੋਰੋਨਾ ਦੀ ਗਿਣਤੀ ਲਗਾਤਾਰ ਵਧਣ ਕਰਕੇ ਆਉਣ ਵਾਲੀ ਚਾਰਧਾਮ ਯਾਤਰਾ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਯਾਤਰਾ ਦੀ ਸ਼ੁਰੂਆਤ 14 ਮਈ ਨੂੰ ਹੋਣੀ ਸੀ। ਇਸ ਬਾਰੇ ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਜਾਣਕਾਰੀ ਦਿੱਤੀ ਹੈ।

Tirath Singh RawatTirath Singh Rawat

ਯਾਤਰਾ ਰੱਦ ਕਰਨ ਬਾਰੇ ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ (Tirath Singh Rawat) ਨੇ ਕਿਹਾ ਕਿ ਸੂਬੇ 'ਚ ਕੋਰੋਨਾ ਕੇਸਾਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਯਾਤਰਾ ਮੁਲਤਵੀ ਕੀਤੀ ਗਈ ਹੈ। ਉੱਥੇ ਸਿਰਫ਼ ਪੁਜਾਰੀ ਹੀ ਪੂਜਾ ਕਰ ਸਕਦੇ ਹਨ। 

tirath singh rawatTirath singh rawat

ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਕਿਹਾ ਕਿ ਕੋਰੋਨਾ ਦੌਰਾਨ ਯਾਤਰਾ ਸੰਭਵ ਨਹੀਂ ਹੈ। ਦੱਸ ਦੇਈਏ ਕਿ 14 ਮਈ ਨੂੰ ਚਾਰ ਧਾਮ ਯਾਤਰਾ ਯਮੁਨੋਤ੍ਰੀ ਮੰਦਰ ਦੇ ਉਦਘਾਟਨ ਦੇ ਨਾਲ ਸ਼ੁਰੂ ਹੋਣੀ ਸੀ। ਪਿਛਲੇ ਸਾਲ ਵੀ ਉਤਰਾਖੰਡ ਸਰਕਾਰ ਨੇ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਚਾਰ ਧਾਮ ਯਾਤਰਾ 'ਤੇ ਪਾਬੰਦੀ ਲਗਾਈ ਸੀ। ਦੱਸ ਦੇਈਏ ਕਿ ਸ਼ਰਧਾਲੂ ਉਤਰਾਖੰਡ ਵਿੱਚ ਪ੍ਰਸਿੱਧ ਚਾਰਧਮ ਯਾਤਰਾ ਦੇ ਤਹਿਤ ਉਤਰਾਖੰਡ ਵਿੱਚ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਅਤੇ ਯਮੁਨੋਤਰੀ ਦਾ ਦੌਰਾ ਕਰਦੇ ਹਨ। ਲੱਖਾਂ ਲੋਕ ਇਸ ਯਾਤਰਾ ਵਿਚ ਹਿੱਸਾ ਲੈਂਦੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement