ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ 'ਤੇ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ 'ਮਨ ਕੀ ਬਾਤ' ਦਾ 100ਵਾਂ ਐਪੀਸੋਡ 
Published : Apr 29, 2023, 3:07 pm IST
Updated : Apr 29, 2023, 3:07 pm IST
SHARE ARTICLE
PM Modi
PM Modi

ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ ਸਮਾਗਮ ਦਾ ਸਿੱਧਾ ਪ੍ਰਸਾਰਣ ਇੱਕ ਇਤਿਹਾਸਕ ਅਤੇ ਬੇਮਿਸਾਲ ਹੋਵੇਗਾ।

ਨਿਊਯਾਰਕ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ 100ਵਾਂ ਐਪੀਸੋਡ ਇੱਥੇ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਵਿਖੇ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ। ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਮਿਸ਼ਨ ਨੇ ਟਵੀਟ ਕੀਤਾ ਕਿ “ਇਤਿਹਾਸਕ ਪਲ ਲਈ ਤਿਆਰ ਹੋ ਜਾਓ। ਪ੍ਰਧਾਨ ਮੰਤਰੀ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 100ਵਾਂ ਐਪੀਸੋਡ 30 ਅਪ੍ਰੈਲ ਨੂੰ ਸੰਯੁਕਤ ਰਾਸ਼ਟਰ ਹੈੱਡਕੁਆਰਟਰ 'ਤੇ 'ਟਰੱਸਟੀਸ਼ਿਪ ਕੌਂਸਲ ਚੈਂਬਰ' ਵਿੱਚ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ।

ਪ੍ਰੋਗਰਾਮ 'ਮਨ ਕੀ ਬਾਤ' 3 ਅਕਤੂਬਰ 2014 ਨੂੰ ਸ਼ੁਰੂ ਹੋਇਆ ਸੀ ਅਤੇ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਪ੍ਰਸਾਰਿਤ ਕੀਤਾ ਜਾਂਦਾ ਹੈ। 30 ਮਿੰਟ ਦੇ ਪ੍ਰੋਗਰਾਮ ਦਾ 100ਵਾਂ ਐਪੀਸੋਡ 30 ਅਪ੍ਰੈਲ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 11:00 ਵਜੇ ਅਤੇ ਨਿਊਯਾਰਕ ਵਿੱਚ ਸ਼ਨੀਵਾਰ ਦੇਰ ਰਾਤ 1:30 ਵਜੇ ਪ੍ਰਸਾਰਿਤ ਕੀਤਾ ਜਾਵੇਗਾ। ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ ਸਮਾਗਮ ਦਾ ਸਿੱਧਾ ਪ੍ਰਸਾਰਣ ਇੱਕ ਇਤਿਹਾਸਕ ਅਤੇ ਬੇਮਿਸਾਲ ਹੋਵੇਗਾ।

ਭਾਰਤ ਦੇ ਸਥਾਈ ਮਿਸ਼ਨ ਨੇ ਕਿਹਾ ਕਿ "'ਮਨ ਕੀ ਬਾਤ' ਇੱਕ ਮਹੀਨਾਵਾਰ ਰਾਸ਼ਟਰੀ ਪਰੰਪਰਾ ਬਣ ਗਈ ਹੈ, ਜੋ ਲੱਖਾਂ ਲੋਕਾਂ ਨੂੰ ਭਾਰਤ ਦੀ ਵਿਕਾਸ ਯਾਤਰਾ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੀ ਹੈ।" ਨਿਊਯਾਰਕ ਵਿਚ ਭਾਰਤ ਦਾ ਕੌਂਸਲੇਟ ਜਨਰਲ ਕਮਿਊਨਿਟੀ ਸੰਸਥਾਵਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸਮਾਗਮ ਦੌਰਾਨ ਨਿਊ ਜਰਸੀ ਵਿਚ ਭਾਰਤੀ-ਅਮਰੀਕੀਆਂ ਅਤੇ ਡਾਇਸਪੋਰਾ ਭਾਈਚਾਰੇ ਦੇ ਮੈਂਬਰਾਂ ਲਈ 'ਮਨ ਕੀ ਬਾਤ' ਦੇ 100ਵੇਂ ਐਪੀਸੋਡ ਦਾ ਪ੍ਰਸਾਰਣ ਵੀ ਆਯੋਜਿਤ ਕਰੇਗਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement