ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਬੱਸ ਅੱਡੇ ਦੀ ਉਸਾਰੀ ਲਈ ਕਮਿਸ਼ਨ ਲੈਂਦੇ ਨੇ, ਮੈਂ ਵੀ ਲਿਆ ਹੈ : ਮੱਧ ਪ੍ਰਦੇਸ਼ ਦੇ ਸਾਬਕਾ ਮੰਤਰੀ 
Published : Apr 29, 2024, 4:00 pm IST
Updated : Apr 29, 2024, 4:00 pm IST
SHARE ARTICLE
Deepak Joshi.
Deepak Joshi.

ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਏ ਸਨ ਦੀਪਕ ਜੋਸ਼ੀ

ਰਾਜਗੜ੍ਹ: ਮੱਧ ਪ੍ਰਦੇਸ਼ ਦੇ ਇਕ ਸਾਬਕਾ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਹਰ ਬੱਸ ਅੱਡੇ ਦੇ ਨਿਰਮਾਣ ਲਈ ਇਕ ਲੱਖ ਰੁਪਏ ਦਾ ਕਮਿਸ਼ਨ ਮਿਲਦਾ ਹੈ ਅਤੇ ਉਨ੍ਹਾਂ ਨੇ ਖੁਦ ਵੀ ਇਸ ਤਰ੍ਹਾਂ ਦੀ ਥੋੜ੍ਹੀ-ਬਹੁਤ ਰਕਮ ਲਈ ਹੈ। 

ਸਾਬਕਾ ਮੁੱਖ ਮੰਤਰੀ ਕੈਲਾਸ਼ ਜੋਸ਼ੀ ਦੇ ਬੇਟੇ ਅਤੇ ਸਾਬਕਾ ਮੰਤਰੀ ਦੀਪਕ ਜੋਸ਼ੀ ਨੇ ਸਨਿਚਰਵਾਰ ਨੂੰ ਰਾਜਗੜ੍ਹ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਦਿਗਵਿਜੇ ਸਿੰਘ ਲਈ ਚੋਣ ਪ੍ਰਚਾਰ ਦੌਰਾਨ ਇਹ ਟਿਪਣੀ ਕੀਤੀ। ਉਨ੍ਹਾਂ ਕਿਹਾ, ‘‘ਤੁਹਾਨੂੰ ਸਾਰਿਆਂ ਨੂੰ ਪਤਾ ਹੈ ਜਾਂ ਨਹੀਂ, ਕਿਸੇ ਸੰਸਦ ਮੈਂਬਰ ਅਤੇ ਵਿਧਾਇਕ ਨੂੰ ਸੱਭ ਤੋਂ ਵੱਡਾ ਕਮਿਸ਼ਨ ਉਨ੍ਹਾਂ ਦੇ ਖੇਤਰ ਵਿਚ ਬੱਸ ਅੱਡਿਆਂ ਦੇ ਨਿਰਮਾਣ ਤੋਂ ਮਿਲਦਾ ਹੈ। ਮੈਂ ਝੂਠ ਨਹੀਂ ਬੋਲਾਂਗਾ। ਮੈਂ ਵੀ ਇਸ ਵਿਚੋਂ ਕੁੱਝ ਲਿਆ ਹੈ।’’

ਜੋਸ਼ੀ ਨੇ ਰਾਜਗੜ੍ਹ ਦੇ ਸਾਬਕਾ ਸੰਸਦ ਮੈਂਬਰ ਰੋਡਮਲ ਨਾਗਰ ’ਤੇ ਹਲਕੇ ਲਈ ਕੋਈ ਕੰਮ ਨਾ ਕਰਨ ਦਾ ਦੋਸ਼ ਲਾਇਆ। ਨਾਗਰ ਨੂੰ ਭਾਜਪਾ ਨੇ ਦੁਬਾਰਾ ਉਮੀਦਵਾਰ ਬਣਾਇਆ ਹੈ। ਜੋਸ਼ੀ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਏ ਸਨ। ਉਹ ਚੋਣ ਹਾਰ ਗਏ ਸਨ। ਰਾਜਗੜ੍ਹ ਸੀਟ ’ਤੇ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ’ਚ 7 ਮਈ ਨੂੰ ਵੋਟਾਂ ਪੈਣਗੀਆਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement