Lok Sabha Elections 2024: ਸਮ੍ਰਿਤੀ ਇਰਾਨੀ ਨੇ ਅਮੇਠੀ ਲੋਕ ਸਭਾ ਹਲਕੇ ਤੋਂ ਭਰੀ ਨਾਮਜ਼ਦਗੀ; ਭਾਜਪਾ ਦਫ਼ਤਰ ਤੋਂ ਕੱਢਿਆ ਰੋਡ ਸ਼ੋਅ
Published : Apr 29, 2024, 3:02 pm IST
Updated : Apr 29, 2024, 3:02 pm IST
SHARE ARTICLE
Smriti Irani files nomination from Amethi Lok Sabha seat
Smriti Irani files nomination from Amethi Lok Sabha seat

ਕਾਂਗਰਸ ਨੇ ਅਜੇ ਇਸ ਸੀਟ ਲਈ ਅਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਹਾਲਾਂਕਿ ਪਾਰਟੀ ਵਰਕਰਾਂ ਦਾ ਮੰਨਣਾ ਹੈ ਕਿ ਰਾਹੁਲ ਗਾਂਧੀ ਇਸ ਸੀਟ ਤੋਂ ਦੁਬਾਰਾ ਚੋਣ ਲੜਨਗੇ।

Lok Sabha Elections 2024: ਕੇਂਦਰੀ ਮੰਤਰੀ ਅਤੇ ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਅਮੇਠੀ ਲੋਕ ਸਭਾ ਹਲਕੇ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਰਾਨੀ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਅਤੇ ਹੋਰ ਆਗੂਆਂ ਨਾਲ ਅਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਗੌਰੀਗੰਜ ਸਥਿਤ ਭਾਜਪਾ ਦਫ਼ਤਰ ਤੋਂ ਰੋਡ ਸ਼ੋਅ ਕੀਤਾ।

ਜ਼ਿਲ੍ਹਾ ਮੈਜਿਸਟਰੇਟ ਦੇ ਆਦੇਸ਼ਾਂ 'ਤੇ ਰੋਡ ਸ਼ੋਅ ਨੂੰ ਕਲੈਕਟਰੇਟ ਤੋਂ ਕਰੀਬ 200 ਮੀਟਰ ਦੀ ਦੂਰੀ 'ਤੇ ਰੋਕ ਦਿਤਾ ਗਿਆ, ਜਿਥੋਂ ਇਰਾਨੀ ਅਪਣੇ ਕਾਗਜ਼ ਦਾਖਲ ਕਰਨ ਗਈ ਸੀ। ਉੱਤਰ ਪ੍ਰਦੇਸ਼ ਦੇ ਮੰਤਰੀ ਮਯੰਕੇਸ਼ਵਰ ਸ਼ਰਨ ਸਿੰਘ ਅਤੇ ਇਰਾਨੀ ਦੇ ਪਤੀ ਜ਼ੁਬਿਨ ਇਰਾਨੀ ਨੇ ਵੀ ਰੋਡ ਸ਼ੋਅ ਵਿਚ ਹਿੱਸਾ ਲਿਆ।

ਸਮ੍ਰਿਤੀ ਇਰਾਨੀ ਨੇ ਪਿਛਲੀਆਂ ਲੋਕ ਸਭਾ ਚੋਣਾਂ 2019 ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਹਰਾ ਕੇ ਗਾਂਧੀ ਪਰਿਵਾਰ ਅਤੇ ਕਾਂਗਰਸ ਦਾ ਗੜ੍ਹ ਮੰਨੀ ਜਾਣ ਵਾਲੀ ਅਮੇਠੀ ਸੀਟ ਜਿੱਤੀ ਸੀ। ਕਾਂਗਰਸ ਨੇ ਅਜੇ ਇਸ ਸੀਟ ਲਈ ਅਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਹਾਲਾਂਕਿ ਪਾਰਟੀ ਵਰਕਰਾਂ ਦਾ ਮੰਨਣਾ ਹੈ ਕਿ ਰਾਹੁਲ ਗਾਂਧੀ ਇਸ ਸੀਟ ਤੋਂ ਦੁਬਾਰਾ ਚੋਣ ਲੜਨਗੇ। ਅਮੇਠੀ 'ਚ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ 'ਚ 20 ਮਈ ਨੂੰ ਵੋਟਾਂ ਪੈਣਗੀਆਂ।

 (For more Punjabi news apart from Smriti Irani files nomination from Amethi Lok Sabha seat, stay tuned to Rozana Spokesman)

 

Location: India, Uttar Pradesh, Amethi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement