ਬੋਰਵੈੱਲ 'ਚ ਡਿੱਗਣ ਨਾਲ 3 ਸਾਲਾ ਬੱਚੇ ਦੀ ਮੌਤ
Published : May 29, 2020, 7:08 am IST
Updated : May 29, 2020, 7:08 am IST
SHARE ARTICLE
File Photo
File Photo

ਤੇਲੰਗਾਨਾ ਦੇ ਮੇਡਕ ਜ਼ਿਲ੍ਹੇ ਵਿਚ ਵੀਰਵਾਰ ਨੂੰ 120 ਫ਼ੁੱਟ ਡੂੰਘੇ ਬੋਰਵੈੱਲ 'ਚ ਡਿੱਗਣ ਨਾਲ ਇਕ ਤਿੰਨ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ।

ਮੇਡਕ, 28 ਮਈ : ਤੇਲੰਗਾਨਾ ਦੇ ਮੇਡਕ ਜ਼ਿਲ੍ਹੇ ਵਿਚ ਵੀਰਵਾਰ ਨੂੰ 120 ਫ਼ੁੱਟ ਡੂੰਘੇ ਬੋਰਵੈੱਲ 'ਚ ਡਿੱਗਣ ਨਾਲ ਇਕ ਤਿੰਨ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ। ਇਹ ਬੱਚਾ ਬੁੱਧਵਾਰ ਸ਼ਾਮ ਨੂੰ ਬੋਰਵੈੱਲ ਵਿਚ ਡਿੱਗਿਆ ਸੀ। ਬੱਚੇ ਦੀ ਲਾਸ਼ 17 ਫ਼ੁੱਟ ਹੇਠਾਂ ਮਿਲੀ। ਬਚਾਅ ਕਾਰਜ 10 ਘੰਟੇ ਤਕ ਚਲਿਆ। ਉਸ ਦੀ ਲਾਸ਼ ਨੂੰ ਹਸਪਤਾਲ ਲਿਜਾਇਆ ਗਿਆ। ਮੇਡਕ ਦੇ ਕਲੈਕਟਰ ਕੇ ਧਰਮ ਰੈੱਡੀ ਨੇ ਇਹ ਜਾਣਕਾਰੀ ਦਿਤੀ।

File photoFile photo

ਉਨ੍ਹਾਂ ਕਿਹਾ ਕਿ ਬਿਨਾਂ ਇਜਾਜ਼ਤ ਦੇ 3 ਬੋਰਵੈੱਲਾਂ ਦੀ ਖੁਦਾਈ ਕੀਤੀ ਗਈ ਸੀ। ਜ਼ਿੰਮੇਵਾਰ ਲੋਕਾਂ ਵਿਰੁਧ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੇਡਕ ਦੇ ਐਸਪੀ ਚੰਦਨਾ ਦੀਪਤੀ ਨੇ ਦਸਿਆ ਕਿ ਬੱਚਾ ਬੋਰਵੈੱਲ ਦੇ ਅੰਦਰ ਹੈ। ਇਸ ਦੀ ਜਾਣਕਾਰੀ ਨਹੀਂ ਹੈ ਕਿ ਉਹ ਜ਼ਿੰਦਾ ਹੈ ਜਾਂ ਨਹੀਂ। ਐਨਡੀਆਰਐਫ਼ ਦੀਆਂ ਟੀਮਾਂ ਮੌਕੇ ਦੇ ਪਹੁੰਚ ਗਈਆਂ ਹਨ ਅਤੇ ਲੜਕੇ ਨੂੰ ਬਾਹਰ ਕੱਢਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਪੁਲਿਸ ਮੁਤਾਬਕ ਰੈਸਕਿਊ ਆਪਰੇਸ਼ਨ ਲਈ ਡਾਕਟਰਾਂ ਦੀ ਇਕ ਟੀਮ ਦੇ ਨਾਲ ਚਾਰ ਜੇਸੀਬੀ ਅਤੇ ਇਕ ਐਂਬੂਲੈਂਸ ਲਿਆਂਦੀ ਗਈ ਸੀ।      (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement