ਬਾਬਰੀ ਮਸਜਿਦ ਮਾਮਲਾ : ਦੋਸ਼ੀਆਂ ਦੇ ਬਿਆਨ ਦਰਜ ਕਰਨ ਲਈ 4 ਜੂਨ ਦੀ ਤਰੀਕ ਤੈਅ
Published : May 29, 2020, 7:24 am IST
Updated : May 29, 2020, 7:24 am IST
SHARE ARTICLE
File Photo
File Photo

ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਅਗਲੀ ਸੁਣਵਾਈ ਲਈ 4 ਜੂਨ ਦੀ ਤਰੀਕ ਤੈਅ ਕਰਦੇ ਹੋਏ

ਲਖਨਊ, 28 ਮਈ: ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਅਗਲੀ ਸੁਣਵਾਈ ਲਈ 4 ਜੂਨ ਦੀ ਤਰੀਕ ਤੈਅ ਕਰਦੇ ਹੋਏ ਸਾਰੇ ਦੋਸ਼ੀਆਂ ਨੂੰ ਬਿਆਨ ਦਰਜ ਕਰਾਉਣ ਲਈ ਇਸ ਤਰੀਕ ਨੂੰ ਅਦਾਲਤ ‘ਚ ਹਾਜ਼ਰ ਹੋਣ ਦੇ ਨਿਰਦੇਸ਼ ਦਿਤੇ ਹਨ। 
ਇਸ ਮਾਮਲੇ ਵਿਚ ਸਾਬਕਾ ਉਪ ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ, ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਅਤੇ ਭਾਜਪਾ ਦੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ, ਉਮਾ ਭਾਰਤੀ, ਵਿਨੇ ਕਟਿਆਰ, ਸਾਕਸ਼ੀ ਮਹਾਰਾਜ, ਰਾਮ ਵਿਲਾਸ ਵੇਦਾਂਤੀ ਸਮੇਤ 32 ਲੋਕ ਦੋਸ਼ੀ ਹਨ। ਸੀ. ਬੀ. ਆਈ. ਅਦਾਲਤ ਹੁਣ 4 ਜੂਨ ਨੂੰ ਉਨ੍ਹਾਂ ਦੇ ਬਿਆਨ ਦਰਜ ਕਰੇਗੀ।

File photoFile photo

ਸੀ. ਬੀ.ਆਈ ਦੇ ਵਕੀਲ ਲਲਿਤ ਸਿੰਘ ਅਤੇ ਆਰ. ਕੇ. ਯਾਦਵ ਨੇ ਦਸਿਆ ਕਿ ਅਡਵਾਨੀ, ਜੋਸ਼ੀ ਅਤੇ ਉਮਾ ਭਾਰਤੀ ਨੂੰ ਅਗਲੇ ਆਦੇਸ਼ ਤਕ ਅਦਾਲਤ ’ਚ ਹਾਜ਼ਰ ਹੋਣ ਤੋਂ ਛੋਟ ਮਿਲੀ ਸੀ। ਹੋਰ ਦੋਸ਼ੀਆਂ ਨੇ ਵੀਰਵਾਰ ਨੂੰ ਤਾਲਾਬੰਦੀ ਅਤੇ ਹੋਰ ਮੁਸ਼ਕਲ ਦਾ ਹਵਾਲਾ ਦਿੰਦੇ ਹੋਏ ਹਾਜ਼ਰੀ ਮੁਆਫ਼ੀ ਦੀ ਬੇਨਤੀ ਕੀਤੀ ਪਰ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਨੂੰ ਨਿਰਦੇਸ਼ ਦਿਤਾ ਕਿ 4 ਜੂਨ ਨੂੰ ਹਰ ਹਾਲ ’ਚ ਦੋਸ਼ੀਆਂ ਨੂੰ ਅਦਾਲਤ ਵਿਚ ਹਾਜ਼ਰ ਕੀਤਾ ਜਾਵੇ।

ਇਸ ਮਾਮਲੇ ਦੀ ਸੁਣਵਾਈ ਕਰ ਰਹੇ ਵਿਸ਼ੇਸ਼ ਜਸਟਿਸ ਐਸ. ਕੇ. ਯਾਦਵ ਦੀ ਅਦਾਲਤ ਵਿਚ ਸੀ. ਬੀ. ਆਈ. ਨੇ ਅਪਣੇ ਸਬੂਤ ਪੇਸ਼ ਕਰਨ ਦਾ ਕੰਮ ਬੀਤੀ 6 ਮਾਰਚ ਨੂੰ ਪੂਰਾ ਕਰ ਲਿਆ ਸੀ। ਉਸ ਤੋਂ ਬਾਅਦ ਅਦਾਲਤ ਨੇ ਸਾਰੇ 32 ਦੋਸ਼ੀਆਂ ਦੇ ਬਿਆਨ ਦਰਜ ਕਰਨ ਦਾ ਫ਼ੈਸਲਾ ਕੀਤਾ। ਜ਼ਿਕਰਯੋਗ ਹੈ ਕਿ 6 ਦਸੰਬਰ 1992 ਨੂੰ ਅਯੁੱਧਿਆ ’ਚ ਬਾਬਰੀ ਮਸਜਿਦ ਨੂੰ ਭੀੜ ਨੇ ਢਾਹ ਦਿਤਾ ਸੀ। ਇਸ ਮਾਮਲੇ ਵਿਚ ਕਈ ਮੁਕੱਦਮੇ ਦਰਜ ਕਰਵਾਏ ਗਏ ਸਨ। ਮਾਮਲਾ ਸੀ. ਬੀ. ਆਈ. ਨੂੰ ਸੌਂਪੇ ਜਾਣ ’ਤੇ ਉਸ ਨੇ ਜਾਂਚ ਤੋਂ ਬਾਅਦ 49 ਦੋਸ਼ੀਆਂ ਵਿਰੁਧ ਦੋਸ਼ ਪੱਤਰ ਦਾਖ਼ਲ ਕੀਤਾ ਸੀ, ਜਿਨ੍ਹਾਂ ’ਚੋਂ 17 ਦੀ ਮੌਤ ਹੋ ਚੁੱਕੀ ਹੈ। (ਭਾਸ਼ਾ) 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement