ਸਿੱਖ ਜਥੇਬੰਦੀਆਂ ਵਲੋਂ ਰਾਗੀ ਸੁਰਜੀਤ ਸਿੰਘ ਨੂੰ ਮੁਅੱਤਲ ਕੀਤੇ ਜਾਣ ਦੀ ਨਿਖੇਧੀ
Published : May 29, 2020, 5:38 am IST
Updated : May 29, 2020, 5:38 am IST
SHARE ARTICLE
File photo
File photo

ਸਿੱਖ ਬੁੱਧੀਜੀਵੀ ਸਰਕਲ ਜੰਮੂ-ਕਸ਼ਮੀਰ, ਅੰਤਰਰਾਸ਼ਟਰੀ ਸਿੱਖ ਫ਼ੈਡਰੇਸ਼ਨ, ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਜੰਮੂ ਕਸ਼ਮੀਰ ਦੇ

ਜੰਮੂ, 29 ਮਈ (ਸਰਬਜੀਤ ਸਿੰਘ): ਸਿੱਖ ਬੁੱਧੀਜੀਵੀ ਸਰਕਲ ਜੰਮੂ-ਕਸ਼ਮੀਰ, ਅੰਤਰਰਾਸ਼ਟਰੀ ਸਿੱਖ ਫ਼ੈਡਰੇਸ਼ਨ, ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਜੰਮੂ ਕਸ਼ਮੀਰ ਦੇ ਸਿੱਖ ਨੌਜਵਾਨਾਂ ਸਮੇਤ ਵੱਖ-ਵੱਖ ਸਿੱਖ ਸੰਸਥਾਵਾਂ ਨੇ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਦੇ ਜਰਨਲ ਸਕੱਤਰ ਫ਼ਤਿਹ ਸਿੰਘ ਦੁਆਰਾ ਸਤਿਕਾਰਤ ਰਾਗੀ ਭਾਈ ਸੁਰਜੀਤ ਸਿੰਘ  ਨੂੰ ਮੁਅੱਤਲ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਨਜਾਇਜ਼ ਦਸਿਆ। ਨਰਿੰਦਰ ਸਿੰਘ ਖ਼ਾਲਸਾ ਚੇਅਰਮੈਨ ਸਿੱਖ ਬੁੱਧੀਜੀਵੀ ਸਰਕਲ ਜੰਮੂ-ਕਸ਼ਮੀਰ ਨੇ ਭਾਈ ਸੁਰਜੀਤ ਸਿੰਘ ਦੇ ਸਤਿਕਾਰਯੋਗ ਰਾਗੀ ਜੱਥੇ ਨੂੰ ਤੁਰਤ ਬਹਾਲ ਕੀਤੇ ਜਾਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਜਦੋਂ ਸਮੁੱਚੀ ਮਾਨਵਤਾ ਕੋਰੋਨਾ ਮਹਾਂਮਾਰੀ ਤੋਂ  ਚਿੰਤਤ ਹੈ ਉਥੇ ਸਾਡੇ ਭਾਈਚਾਰੇ ਵਿਚ ਕੁੱਝ ਨਕਾਰਾਤਮਕ ਤੱਤ ਅਣਚਾਹੇ ਵਿਵਾਦ ਪੈਦਾ ਕਰ ਰਹੇ ਹਨ। ਸਿੱਖ ਨੇਤਾਵਾਂ ਨੇ ਇਕ ਅਵਾਜ਼ ਨਾਲ ਕਿਹਾ ਕਿ ਮੌਜੂਦਾ ਜ਼ਿਲ੍ਹਾ ਗੁਰਦਵਾਰਾ ਪ੍ਰਬੰਧਕ ਕਮੇਟੀ ਜੰਮੂ ਸਿੱਖ ਕੌਮ ਦੀਆਂ ਪੰਥਕ ਉਮੀਦਾਂ 'ਤੇ ਖ਼ਰਾ ਉਤਰਨ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement