AAP News: ਮਾਣਹਾਨੀ ਮਾਮਲੇ 'ਚ ਆਤਿਸ਼ੀ ਨੂੰ ਨੋਟਿਸ; ਕੇਜਰੀਵਾਲ ਬੋਲੇ, ‘AAP ਆਗੂਆ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਬਣਾ ਰਹੀ ਭਾਜਪਾ’
Published : May 29, 2024, 8:30 am IST
Updated : May 29, 2024, 8:30 am IST
SHARE ARTICLE
 Arvind Kejriwal after Delhi Court summons Atishi in defamation case
Arvind Kejriwal after Delhi Court summons Atishi in defamation case

ਅਦਾਲਤ ਨੇ ਆਤਿਸ਼ੀ ਨੂੰ 29 ਜੂਨ ਤੋਂ ਪਹਿਲਾਂ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ।

AAP News: ਰਾਊਜ਼ ਐਵੇਨਿਊ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ ਇਕ ਨੇਤਾ ਦੁਆਰਾ ਦਾਇਰ ਮਾਣਹਾਨੀ ਦੇ ਮਾਮਲੇ ਵਿਚ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਆਤਿਸ਼ੀ ਨੂੰ 29 ਜੂਨ ਤੋਂ ਪਹਿਲਾਂ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ। ਇਸ ਸੰਮਨ ਨੂੰ ਲੈ ਕੇ 'ਆਪ' ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਉਨ੍ਹਾਂ ਦੀ ਗ੍ਰਿਫਤਾਰੀ ਲਈ ਯੋਜਨਾ ਬਣਾਈ ਜਾ ਰਹੀ ਹੈ। ਆਤਿਸ਼ੀ ਵਿਰੁਧ ਜਾਰੀ ਸੰਮਨ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਹਾ ਹੈ ਕਿ ਹੁਣ ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ, “ਮੈਂ ਪਹਿਲਾਂ ਕਿਹਾ ਸੀ ਕਿ ਉਹ ਅਗਲੀ ਵਾਰ ਆਤਿਸ਼ੀ ਨੂੰ ਗ੍ਰਿਫਤਾਰ ਕਰਨਗੇ। ਹੁਣ ਉਹ ਅਜਿਹਾ ਕਰਨ ਦੀ ਤਿਆਰੀ ਕਰ ਰਹੇ ਹਨ। ਇਹ ਪੂਰੀ ਤਰ੍ਹਾਂ ਤਾਨਾਸ਼ਾਹੀ ਹੈ। ਪੂਰੀ ਤਰ੍ਹਾਂ ਬੇਤੁਕੇ ਅਤੇ ਝੂਠੇ ਕੇਸਾਂ ਵਿਚ 'ਆਪ' ਦੇ ਸਾਰੇ ਆਗੂਆਂ ਨੂੰ ਇਕ-ਇਕ ਕਰਕੇ ਗ੍ਰਿਫਤਾਰ ਕਰ ਰਹੇ ਹਨ। ਜੇਕਰ ਮੋਦੀ ਜੀ ਮੁੜ ਸੱਤਾ ਵਿਚ ਆਉਂਦੇ ਹਨ ਤਾਂ ਵਿਰੋਧੀ ਧਿਰ ਦੇ ਇਕ-ਇਕ ਨੇਤਾ ਨੂੰ ਗ੍ਰਿਫਤਾਰ ਕੀਤਾ ਜਾਵੇਗਾ। 'ਆਪ' ਅਹਿਮ ਨਹੀਂ। ਸਾਡੇ ਪਿਆਰੇ ਦੇਸ਼ ਨੂੰ ਤਾਨਾਸ਼ਾਹੀ ਤੋਂ ਬਚਾਉਣਾ ਜ਼ਰੂਰੀ ਹੈ”।

ਦੱਸ ਦੇਈਏ ਕਿ ਇਹ ਮਾਣਹਾਨੀ ਦਾ ਕੇਸ ਦਿੱਲੀ ਭਾਜਪਾ ਦੇ ਮੀਡੀਆ ਮੁਖੀ ਪ੍ਰਵੀਨ ਸ਼ੰਕਰ ਕਪੂਰ ਵਲੋਂ ਉਸ ਬਿਆਨ ਵਿਰੁਧ ਦਰਜ ਕਰਵਾਇਆ ਗਿਆ ਹੈ, ਜਿਸ ਵਿਚ ਆਤਿਸ਼ੀ ਨੇ ਦੋਸ਼ ਲਾਇਆ ਸੀ ਕਿ ਭਾਜਪਾ ਆਮ ਵਿਧਾਇਕਾਂ ਨੂੰ ਪੈਸੇ ਦੇ ਕੇ ਲੁਭਾਉਂਦੀ ਹੈ। ਕਪੂਰ ਨੇ 30 ਅਪ੍ਰੈਲ ਨੂੰ ਇਹ ਮਾਮਲਾ ਦਰਜ ਕਰਵਾਇਆ ਸੀ। ਇਸ 'ਚ ਕਿਹਾ ਗਿਆ ਸੀ ਕਿ ਆਤਿਸ਼ੀ ਦਾ ਬਿਆਨ ਉਨ੍ਹਾਂ ਦੀ ਪਾਰਟੀ ਦੇ ਅਕਸ ਨੂੰ ਖਰਾਬ ਕਰਦਾ ਹੈ।

 (For more Punjabi news apart from Arvind Kejriwal after Delhi Court summons Atishi in defamation case, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement