ਗੁਜਰਾਤ 'ਚ ਕੰਧ ਡਿੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਹੋਈ ਮੌਤ

By : GAGANDEEP

Published : Jun 29, 2023, 7:42 pm IST
Updated : Jun 29, 2023, 7:42 pm IST
SHARE ARTICLE
photo
photo

ਮਰਨ ਵਾਲਿਆਂ ਬੱਚਿਆਂ ਦੀ ਉਮਰ 5 ਸਾਲ ਤੋਂ ਘੱਟ

 

ਪੰਚਮਹਾਲ: ਗੁਜਰਾਤ ਦੇ ਪੰਚਮਹਾਲ ਜ਼ਿਲ੍ਹੇ 'ਚ ਬਾਰਿਸ਼ ਦੌਰਾਨ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਹਲਕਾ ਜੀਆਈਡੀਸੀ ਦੀ ਕੰਧ ਡਿੱਗਣ ਕਾਰਨ ਕਈ ਲੋਕ ਇਸ ਹੇਠ ਦੱਬ ਗਏ। ਇਸ ਘਟਨਾ 'ਚ 4 ਬੱਚਿਆਂ ਦੀ ਮੌਤ ਹੋ ਗਈ। ਹਾਦਸੇ 'ਚ ਜ਼ਖ਼ਮੀ ਹੋਏ 6 ਹੋਰ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ: ਕੁੱਤਿਆਂ ਨੂੰ ਰੋਟੀ ਪਾਉਣ ਜਾ ਰਹੇ ਬਜ਼ੁਰਗ ਨੂੰ ਕਾਰ ਨੇ ਕੁਚਲਿਆ, ਮੌਤ 

ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਮੱਧ ਪ੍ਰਦੇਸ਼ ਤੋਂ ਹਲੋਲ ਕੰਮ ਲਈ ਆਏ ਸਨ। ਮੀਂਹ ਦੌਰਾਨ ਜੀਆਈਡੀਸੀ ਦੀ ਕੰਧ ਢਹਿ ਗਈ ਅਤੇ ਉਹ ਇਸ ਦੀ ਲਪੇਟ ਵਿਚ ਆ ਗਏ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਚਲਾਇਆ ਗਿਆ। ਕੰਧ ਦੇ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਪਰ 4 ਬੱਚਿਆਂ ਦੀ ਜਾਨ ਨਹੀਂ ਬਚਾਈ ਜਾ ਸਕੀ।

ਇਹ ਵੀ ਪੜ੍ਹੋ: ਖੰਨਾ 'ਚ ਹਾਈਵੇਅ 'ਤੇ ਪਲਟਿਆ ਕੰਟੇਨਰ, ਲੋਕਾਂ ਨੇ ਭੱਜ ਕੇ ਬਚਾਈ ਜਾਨ 

ਘਟਨਾ ਵਿਚ ਮਰਨ ਵਾਲੇ ਸਾਰੇ ਬੱਚਿਆਂ ਦੀ ਉਮਰ 5 ਸਾਲ ਤੋਂ ਘੱਟ ਹੈ। ਇਕ ਬੱਚੇ ਦੀ ਉਮਰ ਸਿਰਫ਼ ਦੋ ਸਾਲ ਸੀ।  ਗੁਜਰਾਤ ਵਿਚ ਇਨ੍ਹੀਂ ਦਿਨੀਂ ਬਰਸਾਤ ਦਾ ਮੌਸਮ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਪੰਜ ਦਿਨਾਂ ਤੱਕ ਸੂਬੇ ਵਿਚ ਭਾਰੀ ਮੀਂਹ ਜਾਰੀ ਰਹੇਗਾ।

Location: India, Gujarat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement