Arvind Kejriwal : ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
Published : Jun 29, 2024, 5:10 pm IST
Updated : Jun 29, 2024, 5:36 pm IST
SHARE ARTICLE
Arvind Kejriwal
Arvind Kejriwal

ਅਦਾਲਤ ਨੇ CBI ਦੀ ਅਰਵਿੰਦ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ 'ਚ ਭੇਜਣ ਦੀ ਅਰਜ਼ੀ ਕੀਤੀ ਮਨਜ਼ੂਰ

 Arvind Kejriwal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 14 ਦਿਨਾਂ (12 ਜੁਲਾਈ ਤੱਕ) ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਲਈ  ਅਰਜ਼ੀ ਦਿੱਤੀ ਸੀ, ਜਿਸ ਵਿੱਚ ਕੇਜਰੀਵਾਲ ਉੱਤੇ ਜਾਂਚ ਏਜੰਸੀ ਵੱਲੋਂ ਜਾਂਚ ਵਿੱਚ ਸਹਿਯੋਗ ਨਾ ਦੇਣ ਦਾ ਆਰੋਪ ਲਾਇਆ ਗਿਆ ਸੀ।

ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। 3 ਦਿਨ ਦੀ ਹਿਰਾਸਤ ਤੋਂ ਬਾਅਦ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਪਹਿਲਾਂ ਕੇਜਰੀਵਾਲ ਨੂੰ ਜੇਲ੍ਹ ਭੇਜਣ ਦੀ ਮੰਗ ਵਾਲੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਬਾਅਦ 'ਚ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ।

ਦਰਅਸਲ ਕੇਜਰੀਵਾਲ ਖਿਲਾਫ ਦੋ ਕੇਸ ਦਰਜ ਹਨ। ਪਹਿਲਾ ਈਡੀ ਦਾ ਹੈ, ਜਿਸ 'ਚ ਉਨ੍ਹਾਂ ਦੇ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ। ਈਡੀ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਦੂਜਾ ਮਾਮਲਾ ਸੀਬੀਆਈ ਦਾ ਹੈ, ਜੋ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਦਰਜ ਕੀਤਾ ਗਿਆ ਸੀ। ਕੇਜਰੀਵਾਲ ਨੂੰ ਇਸ ਮਾਮਲੇ ਵਿੱਚ 26 ਜੂਨ ਨੂੰ ਫਿਰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਮਾਮਲਾ ਦਿੱਲੀ ਦੇ ਐਲਜੀ ਵੀਕੇ ਸਕਸੈਨਾ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਸੀ। ਦੋਵੇਂ ਮਾਮਲੇ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ, ਇਸ ਲਈ ਗ੍ਰਿਫਤਾਰੀਆਂ ਵੀ ਵੱਖ-ਵੱਖ ਕੀਤੀਆਂ ਗਈਆਂ ਹਨ। ਈਡੀ ਮਾਮਲੇ ਵਿੱਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਨੂੰ ਖ਼ਤਮ ਹੋ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement