ਵਿਰੋਧੀ ਧਿਰਾਂ ਦੀ ਏਕਤਾ ਦੇ ਯਤਨ ਸਫ਼ਲ ਹੋਣਗੇ : ਉਮਰ ਅਬਦੁੱਲਾ
Published : Jul 29, 2018, 12:38 am IST
Updated : Jul 29, 2018, 12:38 am IST
SHARE ARTICLE
Omar Abdullah
Omar Abdullah

ਨੈਸ਼ਨਲ ਕਾਨਫ਼ਰੰਸ ਦੇ ਆਗੂ ਉਮਰ ਅਬਦੁੱਲਾ ਨੇ ਯੂਪੀਏ ਦੀ ਮੁਖੀ ਸੋਨੀਆ ਗਾਂਧੀ ਦੀਆਂ ਵਿਰੋਧੀ ਪਾਰਟੀਆਂ ਨੂੰ ਇਕਜੁਟ ਕਰਨ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ...........

ਕੋਲਕਾਤਾ : ਨੈਸ਼ਨਲ ਕਾਨਫ਼ਰੰਸ ਦੇ ਆਗੂ ਉਮਰ ਅਬਦੁੱਲਾ ਨੇ ਯੂਪੀਏ ਦੀ ਮੁਖੀ ਸੋਨੀਆ ਗਾਂਧੀ ਦੀਆਂ ਵਿਰੋਧੀ ਪਾਰਟੀਆਂ ਨੂੰ ਇਕਜੁਟ ਕਰਨ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਕੋਸ਼ਿਸ਼ਾਂ ਉਦੋਂ ਹੀ ਸਫ਼ਲ ਹੋਣਗੀਆ ਜੇ ਕਾਂਗਰਸ ਭਾਜਪਾ ਨਾਲ ਸਿੱਧੀ ਲੜਾਈ ਲੜੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦੀ ਤਜਵੀਜ਼ ਬਾਰੇ ਵੀ ਚਰਚਾ ਕੀਤੀ ਜਾ ਰਹੀ ਹੈ ਜਿਸ ਨੇ ਫ਼ੈਡਰਲ ਫ਼ਰੰਟ ਬਣਾਉਣ ਦੀ ਗੱਲ ਕਹੀ ਹੈ।
ਇਸ ਮੰਚ ਤਹਿਤ ਖੇਤਰੀ ਪਾਰਟੀਆਂ ਆਮ ਚੋਣਾਂ ਵਿਚ ਭਾਜਪਾ ਨੂੰ ਟੱਕਰ ਦੇਣ ਲਈ ਇਕਜੁਟ ਹੋਣਗੀਆਂ।

ਉਨ੍ਹਾਂ ਕਿਹਾ, 'ਅਸੀਂ ਵੇਖਿਆ ਹੈ ਕਿ ਸੋਨੀਆ ਗਾਂਧੀ ਨੇ ਵਿਰੋਧੀ ਪਾਰਟੀਆਂ ਨੂੰ ਇਕਜੁਟ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਹਾਲ ਹੀ ਵਿਚ ਕਰਨਾਟਕਾ ਦੇ ਮੁੱਖ ਮੰਤਰੀ ਦੇ ਸਹੁੰ-ਚੁੱਕ ਸਮਾਗਮ ਦੌਰਾਨ ਵਿਰੋਧੀ ਪਾਰਟੀਆਂ ਦੀ ਏਕਤਾ ਦਾ ਵਿਲੱਖਣ ਨਜ਼ਾਰਾ ਦਿਸਿਆ ਹੈ।' ਅਬਦੁੱਲਾ ਨੇ ਕਿਹਾ ਕਿ ਵਿਰੋਧੀ ਧਿਰਾਂ ਦੀ ਏਕਤਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ ਸਫ਼ਲ ਹੋਣ ਦੀ ਪੂਰੀ ਉਮੀਦ ਹੈ। ਕਸ਼ਮੀਰ ਦੇ ਹਾਲਾਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, 'ਅਸੀਂ ਮੰਗ ਕੀਤੀ ਹੈ ਕਿ ਵਿਧਾਨ ਸਭਾ ਨੂੰ ਭੰਗ ਕੀਤਾ ਜਾਵੇ। ਤਾਜ਼ਾ ਸਥਿਤੀ ਵਿਚ ਚੋਣਾਂ ਬਾਰੇ ਗੱਲ ਕਰਨ ਦੀ ਕੋਈ ਤੁਕ ਨਹੀਂ ਬਣਦੀ। ਚੋਣਾਂ ਬਾਰੇ ਉਦੋਂ ਹੀ ਗੱਲ ਕੀਤੀ ਜਾ ਸਕਦੀ ਹੈ

ਜਦ 2014 ਵਾਲੇ ਹਾਲਾਤ ਬਣ ਜਾਣ।'  ਜ਼ਿਕਰਯੋਗ ਹੈ ਕਿ ਉਨ੍ਹਾਂ ਕਲ ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਵਿਚ ਕੋਈ ਮਤਭੇਦ ਨਹੀਂ ਹਨ ਅਤੇ ਵੀ ਛੋਟੇ-ਮੋਟੇ ਮਤਭੇਦ ਹਨ ਉਨ੍ਹਾਂ ਨੂੰ ਉਹ ਖ਼ਤਮ ਕਰਨ ਦੀ ਕੋਸ਼ਿਸ਼ ਕਰਨਗੇ ਤਾਂ ਕਿ 2019 ਦੀਆਂ ਆਮ ਚੋਣਾਂ 'ਚ ਭਾਜਪਾ ਨਾਲ ਟੱਕਰ ਲੈਣ ਦੀ ਤਿਆਰੀ ਕਰ ਸਕਣ। ਇਸ ਦੌਰਾਨ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਵਿਰੁਧ ਸਾਰੀਆਂ ਖੇਤਰੀ ਪਾਰਟੀਆਂ ਮਿਲ ਕੇ ਕੰਮ ਕਰ ਰਹੀ ਹੈ। ਕੁੱਝ ਪਾਰਟੀਆਂ ਦੀਆਂ ਅਪਣੀਆਂ ਸੂਬਾਈ ਮਜਬੂਰੀਆਂ ਹੋ ਸਕਦੀਆਂ ਹਨ ਪਰ ਇਹ ਵਖਰਾ ਮੁੱਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement