ਤਾਮਿਲਨਾਡੂ 'ਚ ਪਟਾਕਾ ਫੈਟਕਰੀ 'ਚ ਧਮਾਕਾ, 8 ਦੀ ਮੌਤ, ਪੀਐੱਮ ਵੱਲੋਂ ਮੁਆਵਜ਼ੇ ਦਾ ਐਲਾਨ 
Published : Jul 29, 2023, 2:05 pm IST
Updated : Jul 29, 2023, 6:32 pm IST
SHARE ARTICLE
 Explosion in firecracker factory in Tamil Nadu, 8 dead, PM announces compensation
Explosion in firecracker factory in Tamil Nadu, 8 dead, PM announces compensation

ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 3-3 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਲਈ 1-1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। 

ਤਾਮਿਲਨਾਡੂ - ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਪਟਾਕੇ ਬਣਾਉਣ ਵਾਲੀ ਫੈਕਟਰੀ 'ਚ ਧਮਾਕਾ ਹੋ ਗਿਆ। ਇਸ ਵਿਚ ਤਿੰਨ ਔਰਤਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਪਜ਼ਯਾਪੇੱਟਾਈ ਸਥਿਤ ਇਕ ਪਟਾਕਾ ਨਿਰਮਾਣ ਫੈਕਟਰੀ 'ਚ ਸਵੇਰੇ 10 ਵਜੇ ਦੇ ਕਰੀਬ ਵਾਪਰੀ। 2 ਮਹਿਲਾ ਮਜ਼ਦੂਰ ਪਟਾਕੇ ਬਣਾਉਣ ਲਈ ਵਰਤਿਆ ਜਾਣ ਵਾਲਾ ਬਾਰੂਦ ਲੈ ਕੇ ਜਾ ਰਹੀਆਂ ਸਨ ਜਦੋਂ ਇਹ ਧਮਾਕਾ ਹੋਇਆ।

ਯੂਨਿਟ ਵਿਚ ਕਰੀਬ 12-15 ਮਜ਼ਦੂਰ ਕੰਮ ਕਰ ਰਹੇ ਸਨ। ਉਨ੍ਹਾਂ ਵਿਚੋਂ ਕਈ ਜ਼ਖ਼ਮੀ ਹੋ ਗਏ। ਜ਼ਖਮੀਆਂ ਦੀ ਸਹੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਧਮਾਕੇ ਕਾਰਨ ਲੱਗੀ ਅੱਗ ਨੇ ਨੇੜਲੇ ਘਰਾਂ ਅਤੇ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਤਿੰਨ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਇਕ ਹੋਟਲ ਵੀ ਸੀ, ਜਿਸ ਦੀ ਕੰਧ ਢਹਿ ਗਈ। 

ਪੁਲਿਸ, ਫਾਇਰ ਬ੍ਰਿਗੇਡ ਅਤੇ ਬਚਾਅ ਸੇਵਾ ਦੇ ਕਰਮਚਾਰੀਆਂ ਨੇ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਜ਼ਖਮੀਆਂ ਨੂੰ ਕ੍ਰਿਸ਼ਨਾਗਿਰੀ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਭੇਜਿਆ ਗਿਆ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 3-3 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਲਈ 1-1 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement