Jharkhand News: ਝਾਰਖੰਡ ਦੇ ਦੇਵਘਰ ਵਿੱਚ ਸੜਕ ਹਾਦਸੇ ਵਿੱਚ 6 ਕਾਂਵੜੀਆਂ ਦੀ ਮੌਤ, ਕਈ ਜ਼ਖਮੀ
Published : Jul 29, 2025, 9:34 am IST
Updated : Jul 29, 2025, 12:35 pm IST
SHARE ARTICLE
File Photo
File Photo

ਕਈ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।

Jharkhand News: ਝਾਰਖੰਡ ਦੇ ਦੇਵਘਰ ਵਿੱਚ ਇੱਕ ਸੜਕ ਹਾਦਸੇ ਵਿੱਚ ਘੱਟੋ-ਘੱਟ 6 ਕਾਂਵੜੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਮੋਹਨਪੁਰ ਥਾਣਾ ਖੇਤਰ ਦੇ ਜਾਮੁਨੀਆ ਜੰਗਲ ਦੇ ਨੇੜੇ ਸਵੇਰੇ 4.30 ਵਜੇ ਕਾਂਵੜੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਗੈਸ ਸਿਲੰਡਰ ਲੈ ਕੇ ਜਾ ਰਹੇ ਇੱਕ ਵਾਹਨ ਨਾਲ ਟਕਰਾ ਗਈ।

ਦੁਮਕਾ ਖੇਤਰ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਸ਼ੈਲੇਂਦਰ ਕੁਮਾਰ ਸਿਨਹਾ ਨੇ  ਦੱਸਿਆ, "ਦੇਵਘਰ ਦੇ ਮੋਹਨਪੁਰ ਥਾਣਾ ਖੇਤਰ ਦੇ ਜਾਮੁਨੀਆ ਜੰਗਲ ਦੇ ਨੇੜੇ ਕਾਂਵੜੀਆਂ ਨਾਲ ਭਰੀ 32 ਸੀਟਾਂ ਵਾਲੀ ਬੱਸ ਅਤੇ ਗੈਸ ਸਿਲੰਡਰਾਂ ਨਾਲ ਭਰੇ ਇੱਕ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।''

ਇੱਕ ਅਧਿਕਾਰੀ ਨੇ ਕਿਹਾ ਕਿ ਕਈ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਅਤੇ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਲਿਜਾਇਆ ਜਾ ਰਿਹਾ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement