ਸਿਆਸਤ ਦਾ ਅਪਰਾਧੀਕਰਨ : ਸੁਪਰੀਮ ਕੋਰਟ ਨੇ ਰਾਖਵਾਂ ਰਖਿਆ ਫ਼ੈਸਲਾ
Published : Aug 29, 2018, 9:42 am IST
Updated : Aug 29, 2018, 9:42 am IST
SHARE ARTICLE
Supreme Court of India
Supreme Court of India

ਅਪਰਾਧਕ ਪਿਛੋਕੜ ਵਾਲੇ ਕਾਨੂੰਨਘਾੜਿਆਂ ਨੂੰ ਅਯੋਗ ਠਹਿਰਾਉਣ ਦੀ ਮੰਗ ਕਰਦੀਆਂ ਪਟੀਸ਼ਨਾਂ ਬਾਰੇ ਸੁਪਰੀਮ ਕੋਰਟ ਨੇ ਅਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ............

ਨਵੀਂ ਦਿੱਲੀ : ਅਪਰਾਧਕ ਪਿਛੋਕੜ ਵਾਲੇ ਕਾਨੂੰਨਘਾੜਿਆਂ ਨੂੰ ਅਯੋਗ ਠਹਿਰਾਉਣ ਦੀ ਮੰਗ ਕਰਦੀਆਂ ਪਟੀਸ਼ਨਾਂ ਬਾਰੇ ਸੁਪਰੀਮ ਕੋਰਟ ਨੇ ਅਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਪਟੀਸ਼ਨਾਂ ਵਿਚ ਮੰਗ ਕੀਤੀ ਗਈ ਹੈ ਕਿ ਦੇਸ਼ ਵਿਚ ਸਿਆਸਤ ਦੇ ਅਪਰਾਧੀਕਰਨ ਨੂੰ ਰੋਕਣ ਲਈ ਅਜਿਹੇ ਕਾਨੂੰਨਘਾੜਿਆਂ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਪਹਿਲਾਂ ਹੀ ਅਯੋਗ ਕਰਾਰ ਦਿਤਾ ਜਾਵੇ। ਮੁੱਖ ਜੱਜ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ਸਮੇਤ ਸਾਰੀਆਂ ਪਾਰਟੀਆਂ ਦੀਆਂ ਦਲੀਲਾਂ ਸੁਣਨ ਮਗਰੋਂ ਅਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

ਕੇਂਦਰ ਵਲੋਂ ਪੇਸ਼ ਹੋਏ ਅਟਾਰਨੀ ਜਨਰਲ ਸਿਆਸੀ ਪ੍ਰਬੰੰਧ ਦੀ ਸਫ਼ਾਈ ਲਈ ਸੁਪਰੀਮ ਕੋਰਟ ਦੇ ਇਰਾਦੇ ਦੀ ਪ੍ਰਸ਼ੰਸਾ ਕੀਤੀ ਪਰ ਨਾਲ ਹੀ ਇਹ ਵੀ ਕਿਹਾ ਕਿ ਨਿਆਪਾਲਿਕਾ ਕਾਨੂੰਨ ਬਣਾਉਣ ਦੇ ਖੇਤਰ ਵਿਚ ਦਾਖ਼ਲ ਨਹੀਂ ਹੋ ਸਕਦੀ। ਉਨ੍ਹਾਂ ਕਿਹਾ, 'ਸੁਪਰੀਮ ਕੋਰਟ ਦਾ ਇਰਾਦਾ ਸ਼ਲਾਘਾਯੋਗ ਹੈ ਪਰ ਸਵਾਲ ਹੈ ਕਿ ਕੀ ਅਦਾਲਤ ਇਹ ਕਰ ਸਕਦੀ ਹੈ। ਜਵਾਬ ਹੈ ਨਹੀਂ।' ਸੁਪਰੀਮ ਕੋਰਟ ਦੇ ਬੈਂਚ ਵਿਚ ਆਰ ਐਫ਼ ਨਰੀਮਾਨ, ਏ ਐਮ ਖ਼ਾਨਵਿਲਕਰ, ਡੀ ਵਾਈ ਚੰਦਰਚੂੜ ਅਤੇ ਇੰਦੂ ਮਲਹੋਤਰਾ ਵੀ ਸ਼ਾਮਲ ਹਨ।

ਉਨ੍ਹਾਂ ਇਹ ਵਿਚਾਰ ਵੀ ਦਿਤਾ ਕਿ ਮੁਲਜ਼ਮ ਨੂੰ ਉਦੋਂ ਤਕ ਦੋਸ਼ੀ ਨਹੀਂ ਮੰਨਿਆ ਜਾ ਸਕਦਾ ਜਦ ਤਕ ਉਸ ਨੂੰ ਦੋਸ਼ੀ ਠਹਿਰਾ ਨਾ ਦਿਤਾ ਗਿਆ ਹੋਵੇ। ਅਦਾਲਤ ਨੇ ਕਿਹਾ ਕਿ ਉਹ ਕਾਨੂੰਨ ਬਣਾਉਣ ਦੇ ਖੇਤਰ ਵਿਚ ਦਾਖ਼ਲ ਨਹੀਂ ਹੋਣਾ ਚਾਹੁੰਦੀ ਪਰ ਵੋਟਰਾਂ ਦਾ ਅਧਿਕਾਰ ਹੈ ਕਿ ਉਹ ਉਮੀਦਵਾਰ ਦਾ ਅਤੀਤ ਜਾਣਨ। ਅਦਾਲਤ ਨੇ ਕਿਹਾ ਕਿ ਕੀ ਅਦਾਲਤ ਚੋਣ ਕਮਿਸ਼ਨ ਨੂੰ ਇਹ ਕਹਿ ਸਕਦੀ ਹੈ ਕਿ ਉਹ ਸ਼ਰਤ ਰੱਖ ਦੇਵੇ ਕਿ ਸਿਆਸੀ ਪਾਰਟੀਆਂ ਚੋਣਾਂ ਤੋਂ ਪਹਿਲਾਂ ਅਪਣੇ ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਨੂੰ ਜਨਤਕ ਕਰਨ।              (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement