Sri Guru Granth Sahib: ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਵਾਪਸ ਕੀਤੇ ਗਏ : ਵਿਦੇਸ਼ ਮੰਤਰਾਲਾ
Published : Aug 29, 2024, 7:36 am IST
Updated : Aug 29, 2024, 7:36 am IST
SHARE ARTICLE
Two copies of Sri Guru Granth Sahib seized by Qatar returned: Ministry of External Affairs
Two copies of Sri Guru Granth Sahib seized by Qatar returned: Ministry of External Affairs

Sri Guru Granth Sahib: ਕਿਹਾ, ਸਰੂਪ ਸਥਿਤ ਸਾਡੇ ਕਤਰ ਸਥਿਤ ਸਫ਼ਾਰਤਖ਼ਾਨੇ ਨੂੰ ਸੌਂਪ ਦਿਤੇ ਗਏ ਹਨ

 

Sri Guru Granth Sahib: ਭਾਰਤ ਦੇ ਵਿਦੇਸ਼ ਮੰਤਰਾਲੇ ਅਨੁਸਾਰ ਕਤਰ ਦੇ ਅਧਿਕਾਰੀਆਂ ਵਲੋਂ ਜ਼ਬਤ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਬੁਧਵਾਰ ਨੂੰ ਦੋਹਾ ਸਥਿਤ ਭਾਰਤੀ ਸਫ਼ਾਰਤਖ਼ਾਨੇ ਨੂੰ ਵਾਪਸ ਕਰ ਦਿਤੇ ਗਏ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਤਰ ਸਰਕਾਰ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਖਾੜੀ ਖੇਤਰ ਵਿਚ ਰਹਿੰਦੇ ਭਾਰਤੀਆਂ ਨੂੰ ਸਥਾਨਕ ਕਾਨੂੰਨਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। 

ਜੈਸਵਾਲ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਐਲਾਨ ਕੀਤਾ, ‘‘ਕਤਰ ਦੇ ਅਧਿਕਾਰੀਆਂ ਨੇ ਅੱਜ ਦੋਹਾ ਸਥਿਤ ਸਾਡੇ ਸਫ਼ਾਰਤਖ਼ਾਨੇ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ (ਦੋ ਸਰੂਪ) ਸੌਂਪ ਦਿਤੇ ਹਨ, ਜੋ ਬਿਨਾਂ ਮਨਜ਼ੂਰੀ ਦੇ ਧਾਰਮਕ ਅਦਾਰਿਆਂ ਨੂੰ ਚਲਾਉਣ ਨਾਲ ਜੁੜੇ ਮਾਮਲੇ ’ਚ ਇਕ ਭਾਰਤੀ ਨਾਗਰਿਕ ਤੋਂ ਲਏ ਗਏ ਸਨ। ਅਸੀਂ ਇਸ ਲਈ ਕਤਰ ਸਰਕਾਰ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਨੇ ਕਤਰ ਜਾਂ ਹੋਰ ਦੇਸ਼ਾਂ ’ਚ ਭਾਰਤੀ ਨਾਗਰਿਕਾਂ ਨੂੰ ਸਾਰੇ ਮਾਮਲਿਆਂ ’ਚ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਸਾਵਧਾਨੀ ਨਾਲ ਪਾਲਣਾ ਕਰਨ ਦੀ ਲੋੜ ’ਤੇ ਜ਼ੋਰ ਦਿਤਾ।’’

ਜੈਸਵਾਲ ਨੇ 23 ਅਗੱਸਤ ਨੂੰ ਸੰਕੇਤ ਦਿਤਾ ਸੀ ਕਿ ਕਤਰ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਧਾਰਮਕ ਅਦਾਰਿਆਂ ਨੂੰ ਚਲਾਉਣ ਦੇ ਦੋਸ਼ੀ ਵਿਅਕਤੀਆਂ/ਸਮੂਹਾਂ ਤੋਂ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਜ਼ਬਤ ਕੀਤੇ ਗਏ ਹਨ। ਜੈਸਵਾਲ ਨੇ ਕਿਹਾ, ‘‘ਅਸੀਂ ਕਤਰ ਦੇ ਅਧਿਕਾਰੀਆਂ ਵਲੋਂ ਜ਼ਬਤ ਕੀਤੇ ਗਏ ਗੁਰੂ ਗ੍ਰੰਥ ਸਾਹਿਬ ਬਾਰੇ ਰੀਪੋਰਟਾਂ ਅਤੇ ਸਿੱਖਾਂ ਵਲੋਂ ਉਨ੍ਹਾਂ ਦੀ ਰਿਹਾਈ ਦੀ ਮੰਗ ਦੇਖੀ ਹੈ। ਸਰਕਾਰ ਪਹਿਲਾਂ ਹੀ ਕਤਰ ਦੇ ਪੱਖ ਨਾਲ ਗੱਲਬਾਤ ਕਰ ਚੁਕੀ ਹੈ ਅਤੇ ਸਾਡੇ ਸਫ਼ਾਰਤਖ਼ਾਨੇ ਨੇ ਦੋਹਾ ਵਿਚ ਸਿੱਖ ਭਾਈਚਾਰੇ ਨੂੰ ਘਟਨਾਕ੍ਰਮ ਬਾਰੇ ਸੂਚਿਤ ਕੀਤਾ ਹੈ।’’   

 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement