Lawrence Bishnoi interview case : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ’ਚ ਜੈਪੁਰ ਪੁਲਿਸ ਨੇ ਦਰਜ ਕੀਤੀ FIR
Published : Sep 29, 2024, 6:50 pm IST
Updated : Sep 29, 2024, 6:56 pm IST
SHARE ARTICLE
Lawrence Bishnoi interview case
Lawrence Bishnoi interview case

ਜੈਪੁਰ ਦੀ ਕੇਂਦਰੀ ਜੇਲ੍ਹ ਤੋਂ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਤਾ ਸੀ ਇੰਟਰਵਿਊ ,ਪੰਜਾਬ ਪੁਲਿਸ ਨੇ ਇਸ ਸਬੰਧੀ ਸਬੂਤ ਵੀ ਦਿੱਤੇ ਹਨ

Lawrence Bishnoi interview case : ਜੈਪੁਰ ਪੁਲਿਸ ਨੇ ਪਿਛਲੇ ਸਾਲ ਮਾਰਚ ’ਚ ਇਕ ਸਮਾਚਾਰ ਚੈਨਲ ’ਤੇ ਪ੍ਰਸਾਰਿਤ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਸਬੰਧ ’ਚ ਐਫ.ਆਈ.ਆਰ. ਦਰਜ ਕੀਤੀ ਹੈ। ਜੈਪੁਰ ਦੇ ਪੁਲਿਸ ਕਮਿਸ਼ਨਰ ਬੀਜੂ ਜਾਰਜ ਜੋਸਫ ਨੇ ਦਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜੈਪੁਰ ’ਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਜੈਪੁਰ (ਪੂਰਬੀ) ਦੀ ਡਿਪਟੀ ਕਮਿਸ਼ਨਰ ਤੇਜਸਵਿਨੀ ਗੌਤਮ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਐਸ.ਆਈ.ਟੀ. ਨੇ ਪਾਇਆ ਕਿ ਇੰਟਰਵਿਊ ਦੇ ਸਮੇਂ ਬਿਸ਼ਨੋਈ ਜੈਪੁਰ ਜੇਲ੍ਹ ’ਚ ਸੀ। ਜੈਪੁਰ ਕੇਂਦਰੀ ਜੇਲ੍ਹ ਲਾਲਕੋਠੀ ਥਾਣੇ ਦੇ ਅਧਿਕਾਰ ਖੇਤਰ ’ਚ ਆਉਂਦੀ ਹੈ ਅਤੇ ਇਸ ਲਈ ਇੱਥੇ ਕੇਸ ਦਰਜ ਕੀਤਾ ਗਿਆ।

ਗਾਂਧੀ ਨਗਰ ਦੇ ਸਹਾਇਕ ਪੁਲਿਸ ਕਮਿਸ਼ਨਰ ਨਰਾਇਣ ਕੁਮਾਰ ਬਾਜੀਆ ਨੇ ਕਿਹਾ ਕਿ ਮਾਮਲਾ ਸ਼ੁਕਰਵਾਰ ਨੂੰ ਦਰਜ ਕੀਤਾ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇੰਟਰਵਿਊ ਪ੍ਰਸਾਰਿਤ ਹੋਣ ਤੋਂ ਬਾਅਦ ਜੈਪੁਰ ਦੇ ਤਤਕਾਲੀ ਪੁਲਿਸ ਕਮਿਸ਼ਨਰ ਆਨੰਦ ਸ਼੍ਰੀਵਾਸਤਵ ਨੇ ਦਾਅਵਾ ਕੀਤਾ ਸੀ ਕਿ ਬਿਸ਼ਨੋਈ ਨੇ ਜੈਪੁਰ ’ਚ ਕੋਈ ਇੰਟਰਵਿਊ ਨਹੀਂ ਦਿਤੀ ਸੀ ਅਤੇ ਪਿਛਲੇ ਸਾਲ ਮਾਰਚ ’ਚ ਜਦੋਂ ਇੰਟਰਵਿਊ ਪ੍ਰਸਾਰਿਤ ਕੀਤੀ ਗਈ ਸੀ ਤਾਂ ਬਿਸ਼ਨੋਈ ਬਠਿੰਡਾ ਜੇਲ੍ਹ ’ਚ ਸੀ। 

Location: India, Rajasthan

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement