ਆਸਾਮ ਸਰਕਾਰ ਵਿੱਚ ACS ਕੇਕੇ ਸ਼ਰਮਾ 90 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ

By : GAGANDEEP

Published : Oct 29, 2022, 3:07 pm IST
Updated : Oct 29, 2022, 3:07 pm IST
SHARE ARTICLE
photo
photo

ਘਰੋਂ ਬਰਾਮਦ ਹੋਏ 49 ਲੱਖ ਰੁਪਏ

 

ਗੁਹਾਟੀ: ਅਸਾਮ ਪੁਲਿਸ ਦੇ ਡਾਇਰੈਕਟੋਰੇਟ ਆਫ ਵਿਜੀਲੈਂਸ ਅਤੇ ਐਂਟੀ ਕੁਰੱਪਸ਼ਨ ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ। ਜਦੋਂ ਟੀਮ ਨੇ ਅਸਾਮ ਸਰਕਾਰ ਵਿੱਚ ਵਧੀਕ ਸੰਯੁਕਤ ਸਕੱਤਰ (ਏ.ਸੀ.ਐਸ.) ਕੇ.ਕੇ.ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਡਾਇਰੈਕਟੋਰੇਟ ਦੀ ਟੀਮ ਨੇ ਕੇਕੇ ਸ਼ਰਮਾ ਦੇ ਘਰੋਂ 49.247 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।

ਅਸਾਮ ਪੁਲਿਸ ਦੇ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਡਾਇਰੈਕਟੋਰੇਟ ਨੂੰ ਅਸਾਮ ਸਰਕਾਰ ਦੇ ਵਧੀਕ ਸੰਯੁਕਤ ਸਕੱਤਰ ਕੇ ਕੇ ਸ਼ਰਮਾ ਦੇ ਰਿਸ਼ਵਤ ਲੈਣ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਟੀਮ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਦੋਸ਼ ਹੈ ਕਿ ਕੇਕੇ ਸ਼ਰਮਾ ਸਕਿਓਰਿਟੀ ਫਰਮ ਦੇ ਲਾਇਸੈਂਸ ਦੇ ਨਵੀਨੀਕਰਨ ਲਈ ਸ਼ਿਕਾਇਤਕਰਤਾ ਤੋਂ 90,000 ਰੁਪਏ ਦੀ ਰਿਸ਼ਵਤ ਲੈ ਰਿਹਾ ਸੀ। ਇਸ ਦੌਰਾਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਟੀਮ ਨੂੰ ਉਸ ਦੇ ਘਰੋਂ 49 ਲੱਖ ਰੁਪਏ ਦੀ ਨਕਦੀ ਵੀ ਮਿਲੀ ਹੈ।

ਇਸ ਤੋਂ ਇਲਾਵਾ ਗੁਹਾਟੀ ਨਗਰ ਨਿਗਮ 'ਚ ਕਰੋੜਾਂ ਰੁਪਏ ਦੇ ਫਰਜ਼ੀ ਬਿੱਲ ਘੁਟਾਲੇ ਦੇ ਮਾਮਲੇ 'ਚ ਅਸਾਮ ਦੇ ਵਿਸ਼ੇਸ਼ ਚੌਕਸੀ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਵਿਸ਼ੇਸ਼ ਚੌਕਸੀ ਵਿਭਾਗ ਦੀ ਟੀਮ ਨੇ ਗੁਹਾਟੀ ਨਗਰ ਨਿਗਮ ਦੇ ਓਐਸਡੀ, ਛੇ ਕਾਰਜਕਾਰੀ ਇੰਜਨੀਅਰਾਂ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement