Kerala Fire: ਪਟਾਕਿਆਂ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, 150 ਜ਼ਖਮੀ
Published : Oct 29, 2024, 8:40 am IST
Updated : Oct 29, 2024, 8:40 am IST
SHARE ARTICLE
FILE PHOTO
FILE PHOTO

Kerala Fire: ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

 


Kerala Fire: ਕੇਰਲ ਦੇ ਕਾਸਾਰਗੋਡ 'ਚ ਸੋਮਵਾਰ ਰਾਤ ਕਰੀਬ 12:30 ਵਜੇ ਆਤਿਸ਼ਬਾਜ਼ੀ ਦੌਰਾਨ ਧਮਾਕਾ ਹੋਇਆ। ਇਸ 'ਚ 150 ਤੋਂ ਵੱਧ ਲੋਕ ਜ਼ਖਮੀ ਹੋ ਗਏ। ਕਾਸਾਰਗੋਡ ਪੁਲਿਸ ਨੇ ਦੱਸਿਆ ਕਿ 8 ਲੋਕਾਂ ਦੀ ਹਾਲਤ ਨਾਜ਼ੁਕ ਹੈ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ 1500 ਲੋਕ ਸਲਾਨਾ ਕਾਲੀਆਤਮ ਤਿਉਹਾਰ ਲਈ ਮੰਦਰ 'ਚ ਇਕੱਠੇ ਹੋਏ ਸਨ। ਇੱਥੇ ਆਤਿਸ਼ਬਾਜ਼ੀ ਚਲਾਈ ਜਾ ਰਹੀ ਸੀ, ਜਿਸ ਕਾਰਨ ਚੰਗਿਆੜੀਆਂ ਪਟਾਕਿਆਂ ਦੇ ਸਟੋਰੇਜ ਏਰੀਏ ਤੱਕ ਪਹੁੰਚ ਗਈਆਂ, ਜਿੱਥੇ ਅੱਗ ਨੇ ਧਮਾਕਾ ਕਰ ਦਿੱਤਾ।

ਇਸ ਸਟੋਰੇਜ਼ ਏਰੀਏ ਵਿੱਚ 25 ਹਜ਼ਾਰ ਰੁਪਏ ਦੇ ਪਟਾਕੇ ਰੱਖੇ ਗਏ ਸਨ। ਪੁਲਿਸ ਨੇ ਹਾਦਸੇ ਸਬੰਧੀ ਮੰਦਰ ਕਮੇਟੀ ਦੇ ਦੋ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੰਦਰ ਕਮੇਟੀ ਨੇ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਦਾ ਲਾਇਸੈਂਸ ਵੀ ਨਹੀਂ ਲਿਆ ਸੀ।

ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਤਿੰਨ ਗੰਭੀਰ ਲੋਕਾਂ ਨੂੰ ਪਰਿਆਰਾਮ ਮੈਡੀਕਲ ਕਾਲਜ ਅਤੇ ਕਈਆਂ ਨੂੰ ਮੈਂਗਲੋਰ, ਕੂਨੂਰ ਅਤੇ ਕਾਸਰਗੋਡ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਕਾਸਾਰਗੋਡ ਜ਼ਿਲ੍ਹਾ ਪੁਲਿਸ ਮੁਖੀ, ਕਲੈਕਟਰ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement