ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ ਦਾ ਦਿੱਲੀ 'ਚ ਕੱਟਿਆ 2 ਲੱਖ ਦਾ ਚਲਾਨ
Published : Nov 29, 2019, 12:35 pm IST
Updated : Nov 29, 2019, 12:35 pm IST
SHARE ARTICLE
two buses challa
two buses challa

ਪੰਜਾਬ ਤੋਂ ਦਿੱਲੀ ਗਈਆਂ ਪੰਜਾਬ ਰੋਡਵੇਜ਼ ਦੀਆਂ 2 ਬੱਸਾਂ ਦਾ ਪ੍ਰਦੂਸ਼ਣ ਨਿਯਮਾਂ ਦੇ ਉਲੰਘਣ 'ਚ ਚਲਾਨ ਹੋਣ ਦੀ ਜਾਣਕਾਰੀ ਮਿਲੀ ਹੈ। ਭਾਵੇਂ ਰਾਜ ਦੇ ਟਰਾਂਸਪੋਰਟ ਵਿਭਾਗ

ਚੰਡੀਗੜ੍ਹ : ਪੰਜਾਬ ਤੋਂ ਦਿੱਲੀ ਗਈਆਂ ਪੰਜਾਬ ਰੋਡਵੇਜ਼ ਦੀਆਂ 2 ਬੱਸਾਂ ਦਾ ਪ੍ਰਦੂਸ਼ਣ ਨਿਯਮਾਂ ਦੇ ਉਲੰਘਣ 'ਚ ਚਲਾਨ ਹੋਣ ਦੀ ਜਾਣਕਾਰੀ ਮਿਲੀ ਹੈ। ਭਾਵੇਂ ਰਾਜ ਦੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਚਲਾਨ ਹੋਣ ਦੀ ਗੱਲ ਦੀ ਪੁਸ਼ਟੀ ਤਾਂ ਕਰ ਰਹੇ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਖੁਦ ਵੀ ਇਹ ਸਪੱਸ਼ਟ ਨਹੀਂ ਕਿ ਕਿਸ ਆਧਾਰ 'ਤੇ ਇਹ ਚਲਾਨ ਕੱਟੇ ਗਏ ਹਨ।

Punjab RoadwaysPunjab Roadways

ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਚਲਾਨ ਬਾਰੇ ਸਬੰਧਤ ਵਿਭਾਗ ਤੋਂ ਪੂਰੀ ਜਾਣਕਾਰੀ ਲੈ ਕੇ ਹੀ ਅਗਲਾ ਕਦਮ ਚੁੱਕਿਆ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਦਿੱਲੀ ਜਾ ਰਹੀਆਂ ਪੰਜਾਬ ਰੋਡਵੇਜ਼ ਬੱਸਾਂ ਦੀ ਚੈਕਿੰਗ ਦੌਰਾਨ ਦਿੱਲੀ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਰਦੇਸ਼ਾਂ 'ਤੇ ਹੀ ਇਹ ਕਾਰਵਾਈ ਕੀਤੀ ਗਈ ਹੈ।

Punjab RoadwaysPunjab Roadways

ਚੈਕਿੰਗ ਦੌਰਾਨ ਪੰਜਾਬ ਰੋਡਵੇਜ਼ ਦੇ ਸਟਾਫ਼ ਮੈਂਬਰ ਪ੍ਰਦੂਸ਼ਣ ਸਬੰਧੀ ਕੋਈ ਸਰਟੀਫਿਕੇਟ ਜਾਂ ਦਸਤਾਵੇਜ਼ ਮੌਕੇ 'ਤੇ ਨਹੀਂ ਪੇਸ਼ ਕਰ ਸਕੇ, ਜਿਸ ਕਰ ਕੇ 1-1 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਪੂਰੀ ਜਾਣਕਾਰੀ ਲੈਣ ਤੋਂ ਬਾਅਦ ਇਸ ਦੇ ਰੀਵਿਊ ਲਈ ਟ੍ਰਿਬਿਊਨਲ ਕੋਲ ਰੀਵਿਊ ਪਟੀਸ਼ਨ ਪਾਈ ਜਾਵੇਗੀ।

Punjab RoadwaysPunjab Roadways

ਜ਼ਿਕਰਯੋਗ ਹੈ ਕਿ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹਿਲਾਂ ਹੀ ਦਿੱਲੀ ਸਰਕਾਰ ਵਲੋਂ ਦਸਤਾਵੇਜ਼ਾਂ ਦੀ ਕਮੀ ਦੀ ਗੱਲ ਕਹਿ ਕੇ ਪੰਜਾਬ ਰੋਡਵੇਜ਼ ਦੀਆਂ ਬੱਸਾਂ 'ਤੇ ਰੋਕ ਲਾਈ ਹੋਈ ਹੈ। ਇਸ ਸਬੰਧੀ ਰਾਜ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਾ ਵੀ ਐਲਾਨ ਕੀਤਾ ਗਿਆ ਹੈ।

two buses challatwo buses challa

ਹੁਣ ਦਿੱਲੀ 'ਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਚਲਾਨ ਹੋਣ ਤੋਂ ਬਾਅਦ ਇਹ ਮਾਮਲਾ ਵੀ ਰਾਜ ਦੀ ਟਰਾਂਸਪੋਰਟ ਮੰਤਰੀ ਵਲੋਂ ਕੇਜਰੀਵਾਲ ਨੂੰ ਮਿਲਣ ਸਮੇਂ ਉਨ੍ਹਾਂ ਕੋਲ ਉਠਾਇਆ ਜਾ ਸਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement