UP: ਤੂੜੀ ਵਾਲੇ ਕਮਰੇ 'ਚ ਜ਼ਿੰਦਾ ਸੜਿਆ ਕਿਸਾਨ, ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ
Published : Nov 29, 2020, 11:32 am IST
Updated : Nov 29, 2020, 11:32 am IST
SHARE ARTICLE
FARMER DEAD
FARMER DEAD

ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ।

ਪ੍ਰਯਾਗਰਾਜ: ਹਾਲ ਹੀ ਦੇ ਮਹੀਨਿਆਂ ਵਿੱਚ ਯੂਪੀ ਵਿੱਚ ਕਈ ਗੰਭੀਰ ਘਟਨਾਵਾਂ ਵਾਪਰ ਰਹੀਆਂ ਹਨ। ਅੱਜ ਇੱਕ ਅਨੋਖਾ ਮਾਮਲਾ ਵੇਖਣ ਨੂੰ ਮਿਲਿਆ ਹੈ ਕਿ ਇੱਕ 50 ਸਾਲਾ ਕਿਸਾਨ ਦੀ ਸ਼ਨੀਵਾਰ ਤੜਕੇ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਦੱਸ ਦੇਈਏ ਕਿ ਇਹ ਮਾਮਲਾ ਤੇਜੂਪੁਰ ਪਿੰਡ ਦਾ ਹੈ। ਮ੍ਰਿਤਕ ਦੀ ਸੜੀ ਹੋਈ ਲਾਸ਼ ਪਿੰਡ ਦੇ ਬਾਹਰ ਬਣੇ ਤੂੜੀ ਵਾਲੇ ਕਮਰੇ 'ਚੋਂ ਮਿਲੀ। ਮ੍ਰਿਤਕ ਦਾ ਪਰਿਵਾਰ ਕਤਲ ਦੇ ਇਲਜ਼ਾਮ ਲਾ ਰਿਹਾ ਹੈ। 

ਮ੍ਰਿਤਕ ਦਾ ਪਰਿਵਾਰ ਪਿੰਡ ਦੇ ਚਾਰ ਲੋਕਾਂ ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਕਤਲ ਕਰਨ ਦਾ ਦੋਸ਼ ਲਾ ਰਿਹਾ ਹੈ। ਮ੍ਰਿਤਕ ਦੀ ਪਛਾਣ ਹਰੀਸ਼ਚੰਦਰਾ ਸ਼ਰਮਾ ਵਜੋਂ ਹੋਈ ਹੈ। ਪਿੰਡ ਵਾਸੀਆਂ ਨੇ ਸਵੇਰੇ ਤੜਕੇ 3 ਵਜੇ ਦੇ ਕਰੀਬ ਕਮਰੇ ਨੂੰ ਅੱਗ ਲੱਗੀ ਵੇਖੀ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਜਦੋਂ ਅੱਗ ਤੇ ਕਾਬੂ ਪਾ ਲਿਆ ਗਿਆ ਤਾਂ ਸ਼ਰਮਾ ਦੀ ਲਾਸ਼ ਤੂੜੀ ਵਿੱਚ ਸੜੀ ਹੋਈ ਮਿਲੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਪਰਿਵਾਰ ਦੇ ਦੋਸ਼ਾਂ ਤੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement