ਚੌਥੇ ਦਿਨ ਵੀ ਦਿੱਲੀ ਬਾਰਡਰ 'ਤੇ ਕਿਸਾਨ ਅੰਦੋਲਨ ਰਿਹਾ ਜਾਰੀ, ਹੁਣ ਸਰਕਾਰ ਗੱਲਬਾਤ ਲਈ ਹੋਈ ਤਿਆਰ
Published : Nov 29, 2020, 9:49 am IST
Updated : Nov 29, 2020, 9:50 am IST
SHARE ARTICLE
PROTEST
PROTEST

ਉਨ੍ਹਾਂ ਨੂੰ ਰਾਮਲੀਲਾ ਮੈਦਾਨ ਜਾਂ ਜੰਤਰ ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਚੌਥੇ ਦਿਨ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਰ ਅਜੇ ਵੀ ਕਿਸਾਨ ਦਿੱਲੀ 'ਚ ਵਿਰੋਧ ਪ੍ਰਦਰਸ਼ਨ ਦੀ ਮੰਗ ਤੇ ਅੜੇ ਹੋਏ ਹਨ। ਸਰਕਾਰ ਵਲੋਂ ਕਿਸਾਨਾਂ ਨੂੰ ਬੁਰਾੜੀ ਸਥਿਤ ਨਿਰੰਕਾਰੀ ਗ੍ਰਾਊਂਡ 'ਚ ਪ੍ਰਦਰਸ਼ਨ ਦੀ ਇਜਾਜ਼ਤ ਦੇ ਦਿੱਤੀ ਗਈ ਪਰ ਕਿਸਾਨ ਨਹੀਂ ਮੰਨ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਰਾਮਲੀਲਾ ਮੈਦਾਨ ਜਾਂ ਜੰਤਰ ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

Farmer

ਬੀਤੇ ਦਿਨੀ ਦਿੱਲੀ-ਹਰਿਆਣਾ ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਹੋਈ ਤੇ ਬੈਠਕ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਫੈਸਲਾ ਲਿਆ ਹੈ ਅਸੀਂ ਇੱਥੋਂ ਕਿਤੇ ਨਹੀਂ ਜਾਵਾਂਗੇ ਤੇ ਆਪਣਾ ਵਿਰੋਧ ਪ੍ਰਦਰਸ਼ਨ ਇੱਥੋਂ ਕਰਾਂਗੇ। ਜਿਕਰਯੋਗ ਹੈ ਕਿ ਇਸ ਧਰਨੇ ਪ੍ਰਦਰਸ਼ਨ 'ਚ ਵੱਡੀ ਗਿਣਤੀ ਕਿਸਾਨ ਮਹਿਲਾਵਾਂ ਵੀ ਸ਼ਾਮਲ ਹਨ। ਕਿਸਾਨਾਂ ਨੇ ਦਿੱਲੀ ਦੀਆਂ ਸੜਕਾਂ ਨੂੰ ਹੀ ਫਿਲਹਾਲ ਘਰ ਬਣਾ ਲਿਆ ਹੈ। ਇੱਥੇ ਹੀ ਉਹ ਰੋਟੀ-ਟੁੱਕ ਕਰ ਰਹੇ ਹਨ ਤੇ ਇੱਥੇ ਹੀ ਤਾਰਾਂ ਬੰਨ੍ਹ ਕੇ ਕੱਪੜੇ ਸੁੱਕਣੇ ਪਾ ਰਹੇ ਹਨ।

farmer

ਗ੍ਰਹਿ ਮੰਤਰੀ ਨੇ ਕੀਤੀ ਅਪੀਲ
ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ-ਹਰਿਆਣਾ ਬਾਰਡਰ 'ਤੇ ਜੋ ਕਿਸਾਨ ਭਰਾ ਆਪਣਾ ਅੰਦੋਲਨ ਕਰ ਰਹੇ ਹਨ ਉਨ੍ਹਾਂ ਨੂੰ ਅਪੀਲ ਹੈ ਕਿ ਭਾਰਤ ਸਰਕਾਰ ਤੁਹਾਡੇ ਨਾਲ ਚਰਚਾ ਕਰਨ ਲਈ ਤਿਆਰ ਹੈ। ਤਿੰਨ ਦਸੰਬਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨੇ ਗੱਲਬਾਤ ਲਈ ਬੁਲਾਇਆ ਹੈ। ਕਿਸਾਨ ਭਰਾ ਐਨੀ ਠੰਡ 'ਚ ਟਰੈਕਟਰ-ਟਰਾਲੀਆਂ ਸਮੇਤ ਬੈਠੇ ਹੋਏ ਹਨ।

amit shah

ਸ਼ਾਹ ਨੇ ਕਿਹਾ ਉਹ ਕਿਸਾਨਾਂ ਨੂੰ ਮਿੱਥੇ ਸਥਾਨ 'ਤੇ ਸ਼ਿਫਟ ਕਰਨ ਲਈ ਤਿਆਰ ਹੈ। ਤੁਸੀਂ ਉੱਥੇ ਜਾਉ, ਆਪਣਾ ਮੰਚ ਵੀ ਲਾ ਸਕਦੇ ਹੋ। ਟੌਇਲਟਸ ਦਾ ਪ੍ਰਬੰਧ ਹੈ, ਪਾਣੀ ਦਾ ਪ੍ਰਬੰਧ ਹੈ ਤੇ ਸੁਰੱਖਿਆ ਦਾ ਵੀ ਵਿਸ਼ੇਸ਼ ਪ੍ਰਬੰਧ ਦਿੱਤਾ ਗਿਆ ਹੈ। ਜੇਕਰ ਕਿਸਾਨ ਸੜਕਾਂ ਦੀ ਥਾਂ 'ਤੇ ਨਿਸਚਿਤ ਥਾਂ 'ਤੇ ਧਰਨਾ ਪ੍ਰਦਰਸ਼ਨ ਕਰਨਗੇ ਤਾਂ ਉਹ ਕਿਸਾਨਾਂ ਲਈ ਵੀ ਠੀਕ ਰਹੇਗਾ ਤੇ ਆਵਾਜਾਈ ਕਰ ਰਹੀ ਆਮ ਜਨਤੀ ਲਈ ਵੀ ਪਰੇਸ਼ਾਨੀ ਘੱਟ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement