Encounter In Gurugram : ਗੁਰੂਗ੍ਰਾਮ ਤੇ ਬਿਹਾਰ ਪੁਲਿਸ ਨੇ ਮਿਲ ਕੇ ਕੀਤਾ ਗੈਂਗਸਟਰ ਦਾ ਐਨਕਾਊਂਟਰ
Published : Nov 29, 2024, 3:51 pm IST
Updated : Nov 29, 2024, 3:51 pm IST
SHARE ARTICLE
Gurugram and Bihar police together conducted an encounter with the gangster
Gurugram and Bihar police together conducted an encounter with the gangster

Encounter In Gurugram: ਆਰੋਪੀ ਉੱਤੇ ਸੀ 2 ਲੱਖ ਰੁਪਏ ਦਾ ਇਨਾਮ

 

 Encounter In Gurugram: ਗੁਰੂਗ੍ਰਾਮ ਪੁਲਿਸ ਅਤੇ ਬਿਹਾਰ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ ਬਦਨਾਮ ਗੈਂਗਸਟਰ ਸਰੋਜ ਰਾਏ ਦਾ ਐਨਕਾਊਂਟਰ ਕੀਤਾ ਗਿਆ। ਇਹ ਮੁਕਾਬਲਾ ਉਦੋਂ ਹੋਇਆ ਜਦੋਂ ਬਿਹਾਰ ਪੁਲਿਸ ਨੇ ਦੱਸਿਆ ਕਿ ਸਰੋਜ ਰਾਏ, ਜਿਸ 'ਤੇ 2 ਲੱਖ ਰੁਪਏ ਦਾ ਇਨਾਮ ਸੀ, ਗੁਰੂਗ੍ਰਾਮ 'ਚ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਿਹਾ ਸੀ।

ਸੂਚਨਾ ਮਿਲਣ ਤੋਂ ਬਾਅਦ ਗੁਰੂਗ੍ਰਾਮ ਪੁਲਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰ ਦਿੱਤੀ। ਜਿਵੇਂ ਹੀ ਸਰੋਜ ਰਾਏ ਨੇ ਗੁਰਜਰ ਚੌਂਕੀ ਨੇੜੇ ਪੁਲਿਸ ਨੂੰ ਦੇਖਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਸਰੋਜ ਰਾਏ ਦੀ ਮੌਤ ਹੋ ਗਈ। ਇਸ ਮੁਕਾਬਲੇ 'ਚ ਬਿਹਾਰ ਪੁਲਿਸ ਦਾ ਇੱਕ ਜਵਾਨ ਵੀ ਜ਼ਖਮੀ ਹੋਇਆ ਹੈ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਇੱਕ ਹੋਰ ਅਪਰਾਧੀ ਸਰੋਜ ਰਾਏ ਵੀ ਨਾਲ ਸੀ, ਜੋ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਗੈਂਗਸਟਰ ਸਰੋਜ ਰਾਏ ਖਿਲਾਫ 32 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਉਹ ਬਿਹਾਰ ਵਿੱਚ ਇੱਕ ਵੱਡਾ ਗੈਂਗਸਟਰ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਦਹਿਸ਼ਤ ਪੈਦਾ ਕਰ ਰਿਹਾ ਸੀ। ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਦਰਜਨਾਂ ਗੋਲੀਆਂ ਚਲਾ ਦਿੱਤੀਆਂ। ਸਰੋਜ ਰਾਏ ਦੀ ਮੌਤ ਤੋਂ ਬਾਅਦ ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਉਸ ਨੇ ਗੁਰੂਗ੍ਰਾਮ ਜਾਂ ਹਰਿਆਣਾ ਦੇ ਹੋਰ ਇਲਾਕਿਆਂ ਵਿਚ ਕੋਈ ਅਪਰਾਧ ਕੀਤਾ ਸੀ। ਇਸ ਮਾਮਲੇ ਦੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement