ਦਿੱਲੀ ਦੀ ਅਦਾਲਤ ਨੇ ਈ.ਡੀ. ਦੀ ਚਾਰਜਸ਼ੀਟ 'ਤੇ ਨੋਟਿਸ ਲੈਣ ਦਾ ਹੁਕਮ 16 ਦਸੰਬਰ ਤਕ ਕੀਤਾ ਮੁਲਤਵੀ
Published : Nov 29, 2025, 7:14 pm IST
Updated : Nov 29, 2025, 7:14 pm IST
SHARE ARTICLE
Delhi court postpones order to take cognizance of ED's chargesheet till December 16
Delhi court postpones order to take cognizance of ED's chargesheet till December 16

ਨੈਸ਼ਨਲ ਹੈਰਾਲਡ ਕੇਸ

ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਨੈਸ਼ਨਲ ਹੈਰਾਲਡ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਾਇਰ ਚਾਰਜਸ਼ੀਟ ਉਤੇ ਅਪਣਾ ਫੈਸਲਾ ਮੁਲਤਵੀ ਕਰ ਦਿਤਾ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਹੁਕਮ ਦਾ ਐਲਾਨ 16 ਦਸੰਬਰ ਤਕ ਮੁਲਤਵੀ ਕਰ ਦਿਤਾ।

ਈ.ਡੀ. ਨੇ ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਾਰਟੀ ਦੇ ਮਰਹੂਮ ਨੇਤਾ ਮੋਤੀਲਾਲ ਵੋਰਾ ਅਤੇ ਆਸਕਰ ਫਰਨਾਂਡਿਸ, ਸੁਮਨ ਦੂਬੇ, ਸੈਮ ਪਿਤਰੋਦਾ ਅਤੇ ਇਕ ਨਿੱਜੀ ਕੰਪਨੀ ਯੰਗ ਇੰਡੀਅਨ ਉਤੇ ਸਾਜ਼ਸ਼ ਅਤੇ ਮਨੀ ਲਾਂਡਰਿੰਗ ਦਾ ਦੋਸ਼ ਲਾਇਆ ਹੈ। ਜਾਂਚ ਏਜੰਸੀ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਕਥਿਤ ਤੌਰ ਉਤੇ ਨੈਸ਼ਨਲ ਹੈਰਾਲਡ ਅਖਬਾਰ ਪ੍ਰਕਾਸ਼ਿਤ ਕਰਨ ਵਾਲੇ ਐਸੋਸੀਏਟਿਡ ਜਰਨਲਜ਼ ਲਿਮਟਿਡ (ਏ.ਜੇ.ਐਲ.) ਦੀ ਲਗਭਗ 2,000 ਕਰੋੜ ਰੁਪਏ ਦੀ ਜਾਇਦਾਦ ਹਾਸਲ ਕੀਤੀ।

ਇਸ ਵਿਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਯੰਗ ਇੰਡੀਅਨ ਦੇ 76 ਫੀ ਸਦੀ ਸ਼ੇਅਰ ਰਾਹੁਲ ਪਰਵਾਰ ਕੋਲ ਹਨ, ਜਿਸ ਨੇ 90 ਕਰੋੜ ਰੁਪਏ ਦੇ ਕਰਜ਼ੇ ਦੇ ਬਦਲੇ ਏ.ਜੇ.ਐਲ. ਦੀ ਜਾਇਦਾਦ ‘ਧੋਖਾਧੜੀ ਨਾਲ’ ਹੜੱਪ ਕਰ ਲਈ। ਚਾਰਜਸ਼ੀਟ ’ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿਤਰੋਦਾ, ਦੂਬੇ, ਸੁਨੀਲ ਭੰਡਾਰੀ, ਯੰਗ ਇੰਡੀਅਨ ਅਤੇ ਡੋਟੈਕਸ ਮਰਚੈਂਡਾਈਜ਼ ਪ੍ਰਾਈਵੇਟ ਲਿਮਟਿਡ ਦੇ ਨਾਂ ਸ਼ਾਮਲ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement