ਰਜਾਈਆਂ 'ਚ ਬੈਠੇ ਗੋਡਿਆਂ ਦੇ ਦਰਦ ਦਾ ਬਹਾਨਾ ਲਾਉਂਣ ਵਾਲਿਆਂ ਨੂੰ ਬੱਚਿਆਂ ਦੀ ਫਟਕਾਰ
Published : Dec 29, 2020, 6:14 pm IST
Updated : Dec 29, 2020, 6:15 pm IST
SHARE ARTICLE
Farmer Protest
Farmer Protest

ਉਨ੍ਹਾਂ ਕਿਹਾ ਕਿ ਜਦੋਂ ਬੀਮਾਰ ਬਜ਼ੁਰਗ ਧਰਨਿਆਂ ‘ਤੇ ਬੈਠ ਸਕਦੇ ਹਨ ਤਾਂ ਕਿਉਂ ਨਹੀਂ ਤੰਦਰੁਸਤ ਬੰਦੇ ਧਰਨੇ ਵਿੱਚ ਆ ਕੇ ਬੈਠ ਸਕਦੇ।

ਨਵੀਂ ਦਿੱਲੀ , ਚਰਨਜੀਤ ਸਿੰਘ ਸੁਰਖ਼ਾਬ : ਦਿੱਲੀ ਬਾਰਡਰ ‘ਤੇ ਪਹੁੰਚੇ ਬੱਚਿਆਂ ਨੇ ਘਰਾਂ ਵਿੱਚ ਵਿਹਲੇ ਬੈਠੇ ਲੋਕਾਂ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਕਿ ਤੁਹਾਨੂੰ ਘਰ ਵਿਹਲੇ ਬੈਠਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿਉਂਕਿ ਧਰਨੇ ਵਿੱਚ ਬਜ਼ੁਰਗ ਬੈਠੇ ਸਰਕਾਰ ਖ਼ਿਲਾਫ਼ ਲੜ ਰਹੇ ਹਨ । ਕਿੰਗ ਗਾਰਡਨਜ਼ ਪਬਲਿਕ ਸਕੂਲ ਦੇ ਬੱਚਿਆਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਰਜਾਈਆਂ ਚ ਬੈਠੇ ਗੋਡਿਆਂ ਦਾ ਦਰਦ ਦਾ ਬਹਾਨਾ ਲਾਉਣ ਵਾਲਿਆਂ ਨੂੰ  ਲਾਹਨਤਾਂ ਪਾਉਂਦਿਆਂ

photophotoਉਨ੍ਹਾਂ ਕਿਹਾ ਕਿ ਜਦੋਂ ਬੀਮਾਰ ਬਜ਼ੁਰਗ ਧਰਨਿਆਂ ‘ਤੇ ਬੈਠ ਸਕਦੇ ਹਨ ਤਾਂ ਕਿਉਂ ਨਹੀਂ ਤੰਦਰੁਸਤ ਬੰਦੇ ਧਰਨੇ ਵਿੱਚ ਆ ਕੇ ਬੈਠ ਸਕਦੇ। ਉਨ੍ਹਾਂ ਕਿਹਾ ਕਿਸਾਨੀ ਸੰਘਰਸ਼ ਦੇ ਇਕੱਲੇ ਕਿਸਾਨਾਂ ਦਾ ਨਹੀਂ ਸਗੋਂ ਸਭਨਾਂ ਲੋਕਾਂ ਦਾ ਹੈ । ਬੱਚਿਆਂ ਨੇ ਕਿਹਾ ਕਿ ਕਿਸਾਨਾਂ ਅਸੀਂ ਆਪਣੇ ਬਜ਼ੁਰਗਾਂ ਨੂੰ ਹੌਸਲਾ ਦੇਣ ਆਏ ਹਾਂ ਕਿਉਂਕਿ ਬਜ਼ੁਰਗ ਛੱਡੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਜੰਗ ਲੜ ਰਹੇ ਹਨ ਅਸੀਂ ਆਪਣੇ ਬਜ਼ੁਰਗਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਇਸ ਸੰਘਰਸ਼ ਵਿਚ ਨਾਲ ਖੜ੍ਹੇ ਹਾਂ ।

photophotoਬੱਚਿਆਂ ਦੇ ਨਾਲ ਪਹੁੰਚੇ ਸਕੂਲ ਦੇ ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਨਸ਼ੇੜੀ ਗੈਂਗਸਟਰ ਕਹਿ ਕੇ ਭੰਡਿਆ ਜਾ ਰਿਹਾ ਸੀ ਉਹੀ ਨੌਜਵਾਨ ਅੱਜ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਸੇਵਾ ਕਰਦੇ ਨਜ਼ਰ ਆ ਰਹੇ ਹਨ, ਸਾਨੂੰ ਸਾਡੇ ਦੇਸ਼ ਜੇ ਨੌਜਵਾਨਾਂ ‘ਤੇ ਮਾਣ ਹੈ ਅਤੇ ਰਹੇਗਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਕਰ ਰਹੇ ।

photophotoਕਿਸਾਨ ਦਿੱਲੀ ਦੀਆਂ ਸੜਕਾਂ ‘ਤੇ ਕੜਾਕੇ ਦੀ ਠੰਢ ਵਿੱਚ ਧਰਨੇ ਦੇ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਅਣਦੇਖਾ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕਿਸਾਨਾਂ ਨੂੰ ਮਿਲਣ ਦਾ ਵਕਤ ਨਹੀਂ ਪਰ ਅੰਬਾਨੀ ਦੇ ਪੋਤੇ ਨੂੰ ਮਿਲਣ ਦਾ ਵਕਤ ਹੈ। ਪ੍ਰਿੰਸੀਪਲ ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਅਸੀਂ ਬੱਚਿਆਂ ਨੂੰ ਧਰਨੇ ਵਿੱਚ ਇਸੇ ਕਰਕੇ ਲੈ ਕੇ ਆਏ ਹਾਂ ਕਿ ਉਨ੍ਹਾਂ ਨੂੰ ਕਿਸਾਨੀ ਸੰਘਰਸ਼ ਬਾਰੇ ਪਤਾ ਲੱਗੀ ਕਿਉਂਕਿ ਉਹੀ ਸਾਡਾ ਆਉਣ ਵਾਲਾ ਭਵਿੱਖ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement