ਹੁਣ 31ਦਸੰਬਰ ਨੂੰ ਹੋਵੇਗਾ ਦਿੱਲੀ ਦੇ ਚਾਰੇ ਪਾਸਿਓਂ ਲੰਘਦੇ ਰਾਹਾਂ 'ਤੇ ਟਰੈਕਟਰ ਮਾਰਚ ਦਾ ਪ੍ਰੋਗਰਾਮ
Published : Dec 29, 2020, 9:03 am IST
Updated : Dec 29, 2020, 9:03 am IST
SHARE ARTICLE
track
track

ਇਸ ਲਈ ਟ੍ਰੈਕਟਰ ਮਾਰਚ ਹੁਣ 30 ਦੀ ਥਾਂ 31 ਦਸੰਬਰ ਨੂੰ ਕੱਢਿਆ ਜਾਵੇਗਾ।

ਨਵੀਂ ਦਿੱਲੀ-  ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ।  ਇਸ ਵਿਚਕਾਰ ਹੁਣ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ 30 ਦਸੰਬਰ ਨੂੰ ਅਗਲੇ ਦੌਰ ਦੀ ਗੱਲਬਾਤ ਹੋਵੇਗੀ। ਇਸ ਦੇ ਨਾਲ ਹੀ ਹੁਣ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਚਾਰੇ ਪਾਸਿਓਂ ਲੰਘਦੇ ਰਾਹਾਂ 'ਤੇ ਟਰੈਕਟਰ ਮਾਰਚ ਕੱਢਣ ਦਾ ਪ੍ਰੋਗਰਾਮ ਇਕ ਦਿਨ ਲਈ ਅੱਗੇ ਪਾ ਦਿੱਤਾ ਗਿਆ ਹੈ। ਇਸ ਲਈ ਟ੍ਰੈਕਟਰ ਮਾਰਚ ਹੁਣ 30 ਦੀ ਥਾਂ 31 ਦਸੰਬਰ ਨੂੰ ਕੱਢਿਆ ਜਾਵੇਗਾ।

farmer protest

ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਜਥੇਬੰਦੀਆਂ ਦੀ ਹੋਈ ਬੈਠਕ 'ਚ ਟਰੈਕਟਰ ਮਾਰਚ ਇਕ ਦਿਨ ਅੱਗੇ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮਾਰਚ ਲਈ ਟਰੈਕਟਰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਮੰਗਵਾਏ ਗਏ ਹਨ ਪਰ ਮੋਰਚਿਆਂ 'ਤੇ ਖੜੇ ਟਰੈਕਟਰ ਮਾਰਚ ਵਿਚ ਸ਼ਾਮਲ ਨਹੀਂ ਹੋਣਗੇ।

meeting
 

ਜਿਕਰਯੋਗ ਹੈ ਕਿ ਹੁਣ ਸਰਕਾਰ ਨੇ 30 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਬੈਠਕ ਦਾ ਸਮਾਂ ਦੁਪਹਿਰ 2 ਵਜੇ ਤੈਅ ਕੀਤਾ ਗਿਆ ਹੈ। ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੋਵੇਗੀ।  ਦੱਸ ਦਈਏ ਕਿ ਅੰਦੋਲਨਕਾਰੀ ਕਿਸਾਨ ਸੰਗਠਨਾਂ ਨੇ 29 ਦਸੰਬਰ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਪ੍ਰਸਤਾਵ ਦਿੱਤਾ ਸੀ। ਹੁਣ ਸਰਕਾਰ ਨੇ ਕਿਸਾਨਾਂ ਨੂੰ 30 ਦਸੰਬਰ ਨੂੰ ਮੀਟਿੰਗ ਲਈ ਬੁਲਾਇਆ ਹੈ।

Farmer protest

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement