ਪੰਜਾਬ ’ਚ ਜਿਉ ਟਾਵਰਾਂ ’ਤੇ ਹੋਏ ਹਮਲੇ ਦੀ ਸੈਲੂਲਰ ਸੰਗਠਨ ਨੇ ਕੀਤੀ ਨਿਖੇਧੀ
Published : Dec 29, 2020, 10:18 pm IST
Updated : Dec 29, 2020, 10:18 pm IST
SHARE ARTICLE
 A. I. Director General of S. P. Kochhar
A. I. Director General of S. P. Kochhar

ਰੀਪੋਰਟ ਮੁਤਾਬਕ ਪੰਜਾਬ ਵਿਚ ਰਿਲਾਇੰਸ ਜਿਉ ਦੇ 1,500 ਤੋਂ ਵੱਧ ਦੂਰਸੰਚਾਰ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਹੈ

ਨਵੀਂ ਦਿੱਲੀ : ਪੰਜਾਬ ਵਿਚ ਰਿਲਾਇੰਸ ਜਿਉ ਦੇ ਟਾਵਰਾਂ ’ਤੇ ਹੋਏ ਹਮਲਿਆਂ ਨੂੰ ਲੈ ਕੇ ਦੂਰਸੰਚਾਰ ਕੰਪਨੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੰਗਠਨ ਸੈਲੂਲਰ ਓਪਰੇਟਰਜ ਐਸੋਸੀਏਸਨ ਆਫ ਇੰਡੀਆ (ਸੀ. ਓ. ਏ. ਆਈ.) ਨੇ ਮੰਗਲਵਾਰ ਨੂੰ ਸਖ਼ਤ ਨਿਖੇਧੀ ਕੀਤੀ।

farmerfarmerਰੀਪੋਰਟ ਮੁਤਾਬਕ ਪੰਜਾਬ ਵਿਚ ਰਿਲਾਇੰਸ ਜਿਉ ਦੇ 1,500 ਤੋਂ ਵੱਧ ਦੂਰਸੰਚਾਰ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਸੂਬੇ ਦੀਆਂ ਕਈ ਥਾਵਾਂ ਵਿਚ ਸੇਵਾਵਾਂ ਭੰਗ ਹੋ ਗਈਆਂ ਹਨ। ਕਈ ਜਗ੍ਹਾ ਟਾਵਰਾਂ ਨੂੰ ਬਿਜਲੀ ਦੀ ਸਪਲਾਈ ਕੱਟ ਦਿਤੀ ਗਈ ਅਤੇ ਕੇਬਲ ਨੂੰ ਕੱਟਿਆ ਗਿਆ ਹੈ। ਸੀ. ਓ. ਏ. ਆਈ. ਦੇ ਡਾਇਰੈਕਟਰ ਜਨਰਲ ਐੱਸ. ਪੀ. ਕੋਚਰ ਨੇ ਕਿਹਾ, ‘‘ਅਸੀਂ ਕਿਸੇ ਵੀ ਮੁੱਦੇ ’ਤੇ ਲੋਕਾਂ ਦੇ ਵਿਰੋਧ-ਪ੍ਰਦਰਸ਼ਨ ਦੇ ਅਧਿਕਾਰਾਂ ਦਾ ਸਤਿਕਾਰ ਕਰਦੇ ਹਾਂ ਪਰ ਟੈਲੀਕਾਮ ਨੈੱਟਵਰਕ ਦੇ ਬੁਨਿਆਦੀ ਢਾਂਚੇ ਨੂੰ ਤੋੜਨਾ ਅਤੇ

photophotoਕਿਸੇ ਦੇ ਵਿਰੋਧ ਦੇ ਰੂਪ ਵਿਚ ਦੂਰਸੰਚਾਰ ਸੇਵਾਵਾਂ ਵਿਚ ਵਿਘਨ ਪਾਉਣ ਦੀ ਸਖ਼ਤ ਨਿਖੇਧੀ ਕਰਦੇ ਹਾਂ।’’ ਉਨ੍ਹਾਂ ਕਿਹਾ ਕਿ ਦੂਰੰਸਚਾਰ ਸੇਵਾਵਾਂ ਨੂੰ ਵੱਖ-ਵੱਖ ਕਾਨੂੰਨਾਂ ਤਹਿਤ ਜ਼ਰੂਰੀ ਸੇਵਾਵਾਂ ਮੰਨਿਆ ਗਿਆ ਹੈ। ਇਨ੍ਹਾਂ ਵਿਚ ਵਿਘਨ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਲਈ ਮੋਬਾਈਲ ਸੇਵਾਵਾਂ ਬਹੁਤ ਜ਼ਰੂਰੀ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement