ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਵਾਲੇ ਬਿਲ ਨੂੰ ਰਾਸ਼ਟਰਪਤੀ ਦੀ ਮਿਲੀ ਮਨਜ਼ੂਰੀ
Published : Dec 29, 2023, 9:01 pm IST
Updated : Dec 29, 2023, 9:01 pm IST
SHARE ARTICLE
President Droupadi Murmu
President Droupadi Murmu

ਚਾਰ ਹੋਰ ਬਿਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲੀ

ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਿਲ ਨੂੰ ਮਨਜ਼ੂਰੀ ਦੇ ਦਿਤੀ ਹੈ। ਸ਼ੁਕਰਵਾਰ ਨੂੰ ਜਾਰੀ ਇਕ ਸਰਕਾਰੀ ਨੋਟੀਫਿਕੇਸ਼ਨ ’ਚ ਇਹ ਜਾਣਕਾਰੀ ਦਿਤੀ ਗਈ। ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਅਹੁਦੇ ਦੀ ਮਿਆਦ) ਬਿੱਲ, 2023 ਵਿਚ ਮੁੱਖ ਚੋਣ ਕਮਿਸ਼ਨਰ ਜਾਂ ਚੋਣ ਕਮਿਸ਼ਨ ਦੀ ਨਿਯੁਕਤੀ ਲਈ ਚੋਣ ਕਮੇਟੀ ’ਤੇ ਵਿਚਾਰ ਕਰਨ ਦੀ ਪ੍ਰਕਿਰਿਆ ਲਈ ਕਾਨੂੰਨ ਮੰਤਰੀ ਦੀ ਅਗਵਾਈ ਵਿਚ ਇਕ ‘ਸਰਚ ਕਮੇਟੀ’ ਦੇ ਗਠਨ ਦਾ ਪ੍ਰਬੰਧ ਹੈ।

ਰਾਸ਼ਟਰਪਤੀ ਨੇ ‘ਪ੍ਰੈਸ ਐਂਡ ਪੀਰੀਓਡਿਕਲ ਮੈਗਜ਼ੀਨ ਰਜਿਸਟ੍ਰੇਸ਼ਨ ਬਿਲ, 2023’ ਨੂੰ ਵੀ ਅਪਣੀ ਸਹਿਮਤੀ ਦੇ ਦਿਤੀ ਜੋ ਬ੍ਰਿਟਿਸ਼ ਕਾਲ ਦੌਰਾਨ ਹੋਂਦ ’ਚ ਆਏ 1867 ਦੇ ਐਕਟ ਦੀ ਥਾਂ ਲਵੇਗਾ। ਰਾਸ਼ਟਰਪਤੀ ਮੁਰਮੂ ਨੇ ‘ਕੇਂਦਰੀ ਵਸਤੂ ਅਤੇ ਸੇਵਾਵਾਂ ਟੈਕਸ (ਦੂਜੀ ਸੋਧ) ਬਿਲ 2023’ ਅਤੇ ‘ਆਰਜ਼ੀ ਟੈਕਸ ਕੁਲੈਕਸ਼ਨ ਬਿਲ 2023’ ਨੂੰ ਵੀ ਮਨਜ਼ੂਰੀ ਦੇ ਦਿਤੀ। ਇਹ ਬਿਲ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਪਾਸ ਕੀਤੇ ਗਏ ਸਨ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement